ਚੋਣ ਜ਼ਾਬਤੇ ਦੇ 75 ਦਿਨਾਂ ''ਚ ਕਪੂਰਥਲਾ ਪੁਲਸ ਨੇ ਬਰਾਮਦ ਕੀਤੇ ਕਰੋੜਾਂ ਦੇ ਨਸ਼ੀਲੇ ਪਦਾਰਥ, ਹਥਿਆਰ ਤੇ ਸ਼ਰਾਬ

05/30/2024 3:07:14 PM

ਕਪੂਰਥਲਾ (ਭੂਸ਼ਣ/ਮਹਾਜਨ/ਮਲਹੋਤਰਾ)-ਦੇਸ਼ ਭਰ ਵਿਚ ਹੋ ਰਹੀਆਂ ਲੋਕ ਸਭਾ ਚੋਣਾਂ ਦੇ ਸਬੰਧ ਵਿਚ ਕੇਂਦਰੀ ਚੋਣ ਕਮਿਸ਼ਨ ਵੱਲੋਂ 16 ਮਾਰਚ ਨੂੰ ਜਾਰੀ ਚੋਣ ਜ਼ਾਬਤੇ ਤੋਂ ਬਾਅਦ ਅਪਰਾਧ ਵਿਰੋਧੀ ਮੁਹਿੰਮ ਨੂੰ ਤੇਜ਼ ਕਰਦਿਆਂ ਕਪੂਰਥਲਾ ਪੁਲਸ ਨੇ ਕਰੋੜਾਂ ਰੁਪਏ ਦੇ ਨਸ਼ੀਲੇ ਪਦਾਰਥ, ਵੱਡੀ ਗਿਣਤੀ ਵਿੱਚ ਨਾਜਾਇਜ਼ ਪਿਸਤੌਲ ਅਤੇ ਲੱਖਾਂ ਮਿਲੀ ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਵੱਡੀ ਗਿਣਤੀ ‘ਚ ਅਪਰਾਧਿਕ ਅਨਸਰਾਂ ਨੂੰ ਗ੍ਰਿਫ਼ਤਾਰ ਕਰਕੇ ਸਲਾਖਾਂ ਪਿੱਛੇ ਭੇਜ ਦਿੱਤਾ ਗਿਆ ਹੈ, ਜਦਕਿ ਚੋਣ ਜ਼ਾਬਤਾ ਲਾਗੂ ਕਰਨ ਲਈ ਪੂਰੇ ਜ਼ਿਲ੍ਹੇ ‘ਚ ਨਸ਼ਾ ਪ੍ਰਭਾਵਿਤ ਇਲਾਕਿਆਂ ‘ਚ ਚੈਕਿੰਗ ਮੁਹਿੰਮ ਵੀ ਚਲਾਈ ਜਾ ਰਹੀ ਹੈ। ਜਾਣਕਾਰੀ ਅਨੁਸਾਰ 16 ਮਾਰਚ ਨੂੰ ਦੇਸ਼ ਭਰ `ਚ ਲਾਗੂ ਚੋਣ ਜ਼ਾਬਤੇ ਦੇ ਕੁੱਲ 75 ਦਿਨਾਂ `ਚ ਕਪੂਰਥਲਾ ਪੁਲਸ ਨੇ ਐੱਸ. ਐੱਸ. ਪੀ. ਕਪੂਰਥਲਾ ਵਤਸਲਾ ਗੁਪਤਾ ਦੇ ਹੁਕਮਾਂ `ਤੇ ਕਾਰਵਾਈ ਕਰਦੇ ਹੋਏ ਐੱਸ. ਪੀ. (ਡੀ) ਸਰਬਜੀਤ ਰਾਏ ਦੀ ਦੇਖਰੇਖ ਹੇਠ ਜ਼ਿਲ੍ਹੇ ਦੇ ਸਾਰੇ 16 ਥਾਣਾ ਖੇਤਰਾਂ ਤੇ ਸੀ. ਆਈ. ਏ. ਸਟਾਫ਼ ਦੀਆਂ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦੇ 71 ਕੇਸ ਦਰਜ ਕਰਕੇ ਕੁੱਲ 93 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। 

ਇਹ ਵੀ ਪੜ੍ਹੋ- ਪਿਆਕੜਾਂ ਲਈ ਅਹਿਮ ਖ਼ਬਰ, ਅੱਜ ਸ਼ਾਮ 6 ਵਜੇ ਤੋਂ 48 ਘੰਟਿਆਂ ਲਈ ਬੰਦ ਰਹਿਣਗੇ ਪੰਜਾਬ ਦੇ ਠੇਕੇ

ਫੜੇ ਗਏ ਮੁਲਜ਼ਮਾਂ ਕੋਲੋਂ 2 ਕਿਲੋ 717 ਗ੍ਰਾਮ ਹੈਰੋਇਨ, 4 ਕਿਲੋ 302 ਗ੍ਰਾਮ ਅਫ਼ੀਮ, 34 ਕਿਲੋ 500 ਗ੍ਰਾਮ ਚੂਰਾ ਪੋਸਤ, 13 ਕਿਲੋ 590 ਗ੍ਰਾਮ ਚੂਰਾ ਪੋਸਤ ਦੇ ਬੂਟੇ, 4408 ਨਸ਼ੀਲੀ ਗੋਲ਼ੀਆਂ, 12 ਨਸ਼ੀਲੇ ਟੀਕੇ, 3395 ਨਸ਼ੀਲੇ ਕੈਪਸੂਲ, 274.88 ਗ੍ਰਾਮ ਨਸ਼ੀਲਾ ਪਾਊਡਰ, 5 ਕਿਲੋ 250 ਗ੍ਰਾਮ ਗਾਂਜਾ ਅਤੇ 5 ਲੱਖ 10 ਹਜ਼ਾਰ 200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਜ਼ਿਲ੍ਹਾ ਪੁਲਸ ਨੇ ਨਾਜਾਇਜ਼ ਸ਼ਰਾਬ ਦੀ ਬਰਾਮਦਗੀ ਸਬੰਧੀ 91 ਕੇਸ ਦਰਜ ਕਰਕੇ 76 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਕੋਲੋਂ 8 ਲੱਖ 36 ਹਜ਼ਾਰ 535 ਮਿਲੀਲੀਟਰ ਨਾਜਾਇਜ਼ ਸ਼ਰਾਬ, 4 ਲੱਖ 32 ਹਜ਼ਾਰ 680 ਮਿਲੀਲੀਟਰ ਠੇਕਾ ਸ਼ਰਾਬ, 1 ਲੱਖ 10 ਹਜ਼ਾਰ 187 ਕਿਲੋ ਲਾਹਣ ਅਤੇ 3 ਚਾਲੂ ਭੱਠੀਆਂ ਬਰਾਮਦ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ- '24' ਦੇ ਦੰਗਲ 'ਚ PM ਮੋਦੀ ਦੀ ਹੁਸ਼ਿਆਰਪੁਰ 'ਚ ਆਖਰੀ ਰੈਲੀ, ਦਿਲੀ ਇੱਛਾ ਦੱਸਦਿਆਂ ਕਹੀਆਂ ਵੱਡੀਆਂ ਗੱਲਾਂ

ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਇਸ ਮੁਹਿੰਮ ਦੌਰਾਨ ਸੀ. ਆਈ. ਏ. ਸਟਾਫ਼ ਅਤੇ ਵੱਖ-ਵੱਖ ਥਾਣਿਆਂ ਦੀ ਪੁਲਸ ਨੇ 7 ਮੁਕੱਦਮੇ ਦਰਜ ਕਰਕੇ 5 ਮੁਲਜਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 18 ਨਾਜਾਇਜ ਹਥਿਆਰ ਬਰਾਮਦ ਕੀਤੇ ਹਨ ਜਿਸ ਵਿੱਚੋਂ 7.65 ਐੱਮ. ਐੱਮ. ਦੇ 5 ਪਿਸਤੌਲ, 10 ਦੇਸੀ ਪਿਸਤੌਲ, 1 ਰਿਵਾਲਵਰ, 2 ਦੇਸੀ ਪਿਸਤੌਲ, 47 ਕਾਰਤੂਸ ਤੇ 3 ਮੈਗਜ਼ੀਨ ਬਰਾਮਦ ਕੀਤੇ ਗਏ ਹਨ। ਐੱਸ. ਐੱਸ. ਪੀ. ਵਤਸਲਾ ਗੁਪਤਾ ਨੇ ਕਿਹਾ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਜ਼ਿਲ੍ਹੇ ‘ਚ ਲਗਾਤਾਰ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਜਿਸ ਤਹਿਤ ਪੂਰੇ ਜ਼ਿਲ੍ਹੇ ‘ਚ ਲਗਾਤਾਰ ਸਰਚ ਮੁਹਿੰਮ ਚਲਾਈ ਜਾ ਰਹੀ ਹੈ।

ਇਹ ਵੀ ਪੜ੍ਹੋ- ਜਲੰਧਰ 'ਚ ਦਰਦਨਾਕ ਹਾਦਸਾ: ਸਵੀਮਿੰਗ ਪੂਲ ਤੱਕ 13 ਸਾਲਾ ਬੱਚੇ ਨੂੰ ਖਿੱਚ ਲਿਆਈ ਮੌਤ, ਤੜਫ਼-ਤੜਫ਼ ਕੇ ਨਿਕਲੀ ਜਾਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News