ਹੁਸ਼ਿਆਰਪੁਰ ਜ਼ਿਲ੍ਹੇ ''ਚ ਹੁਣ ਤੱਕ ਪਿਛਲੇ ਸਾਲ ਨਾਲੋਂ ਲਗਭਗ 50 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਹੋਈ ਵੱਧ
Wednesday, May 17, 2023 - 01:47 PM (IST)

ਹੁਸ਼ਿਆਰਪੁਰ (ਘੁੰਮਣ)-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿਚ ਕਣਕ ਦੀ ਖ਼ਰੀਦ ਦਾ ਕੰਮ ਲਗਭਗ ਅੰਤਿਮ ਪੜਾਅ ’ਤੇ ਪਹੁੰਚ ਗਿਆ ਹੈ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਵਿਚ 320144 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ ਅਤੇ ਸਾਰੀ ਹੀ ਕਣਕ ਦੀ ਖ਼ਰੀਦ ਕਰ ਲਈ ਗਈ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਦੀ ਖ਼ਰੀਦ ਪਿਛਲੇ ਸਾਲ ਨਾਲੋਂ 49582 ਮੀਟ੍ਰਿਕ ਟਨ ਜ਼ਿਆਦਾ ਹੈ ਅਤੇ ਪਿਛਲੇ ਸਾਲ ਇਸੇ ਦਿਨ ਤੱਕ 270562 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਸੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚੋਂ ਹੁਣ ਤੱਕ 255616 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ, ਜੋਕਿ 72 ਘੰਟਿਆਂ ਦੇ ਹਿਸਾਬ ਨਾਲ 83 ਫ਼ੀਸਦੀ ਬਣਦੀ ਹੈ।
ਇਹ ਵੀ ਪੜ੍ਹੋ - ਅਮਰੀਕਾ ਦੀ ਧਰਤੀ 'ਤੇ ਪੰਜਾਬੀ ਪਿਓ-ਪੁੱਤ ਦੀ ਮੌਤ, ਵਾਪਰੇਗਾ ਅਜਿਹਾ ਭਾਣਾ ਕਿਸੇ ਸੋਚਿਆ ਨਾ ਸੀ
ਉਨ੍ਹਾਂ ਦੱਸਿਆ ਕਿ ਪਨਗਰੇਨ ਵੱਲੋਂ ਹੁਣ ਤੱਕ 90280 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਸੇ ਤਰ੍ਹਾਂ ਮਾਰਕਫੈੱਡ ਵੱਲੋਂ 77130, ਪਨਸਪ ਵੱਲੋਂ 75612, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 45487, ਐੱਫ਼. ਸੀ. ਆਈ. ਵੱਲੋਂ 25054 ਅਤੇ ਵਪਾਰੀਆਂ ਵੱਲੋਂ 6581 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿਚ ਕਣਕ ਦਾ ਇਕ-ਇਕ ਦਾਣਾ ਖਰੀਦਣਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਰਹਿੰਦ-ਖੂੰਹਦ ਅਤੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ।
ਇਹ ਵੀ ਪੜ੍ਹੋ - ਡਾਕਟਰ ਦੀ ਲਾਪਰਵਾਹੀ, ਡਿਲਿਵਰੀ ਮਗਰੋਂ ਔਰਤ ਨੂੰ ਚੜ੍ਹਾ ਦਿੱਤਾ ਗ਼ਲਤ ਖ਼ੂਨ, ਪਲਾਂ 'ਚ ਉੱਜੜ ਗਿਆ ਪਰਿਵਾਰ
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani