ਜਲੰਧਰ ''ਚ ਬਜ਼ੁਰਗ ਮਹਿਲਾ ਨਾਲ ਲੁੱਟ! ਘਰ ''ਚ ਇਕੱਲਿਆਂ ਦੇਖ ਕਰ ਦਿੱਤੀ ਵਾਰਦਾਤ
Wednesday, Jan 14, 2026 - 07:51 PM (IST)
ਜਲੰਧਰ (ਕੁੰਦਨ/ਪੰਕਜ) : ਜਲੰਧਰ ਦੇ ਲਾਜਪਤ ਨਗਰ ਇਲਾਕੇ ਵਿੱਚ ਦਿਨ-ਦਿਹਾੜੇ ਲੁੱਟ-ਖੋਹ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ। ਇੱਥੇ ਤਿੰਨ ਅਣਪਛਾਤੇ ਨੌਜਵਾਨਾਂ ਨੇ ਇੱਕ ਘਰ ਵਿੱਚ ਦਾਖਲ ਹੋ ਕੇ ਇੱਕ ਬਜ਼ੁਰਗ ਮਹਿਲਾ ਨੂੰ ਆਪਣਾ ਨਿਸ਼ਾਨਾ ਬਣਾਇਆ ਅਤੇ ਉਸ ਦੇ ਪਹਿਨੇ ਹੋਏ ਸੋਨੇ ਦੇ ਕੜੇ ਅਤੇ ਵਾਲੀਆਂ ਉਤਾਰ ਕੇ ਫ਼ਰਾਰ ਹੋ ਗਏ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਅਤੇ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਘਰ 'ਚ ਇਕੱਲੀ ਸੀ ਬਜ਼ੁਰਗ ਮਹਿਲਾ
ਪੀੜਤ ਪਰਿਵਾਰ ਦੇ ਮੈਂਬਰਾਂ ਅਨੁਸਾਰ, ਵਾਰਦਾਤ ਦੇ ਸਮੇਂ ਮਾਤਾ ਜੀ ਘਰ ਵਿੱਚ ਬਿਲਕੁਲ ਇਕੱਲੇ ਸਨ। ਘਰ ਦੀ ਉਪਰਲੀ ਮੰਜ਼ਿਲ 'ਤੇ ਕੁਝ ਕੁੜੀਆਂ ਕਿਰਾਏ 'ਤੇ ਰਹਿੰਦੀਆਂ ਹਨ, ਪਰ ਜਿਸ ਵੇਲੇ ਇਹ ਘਟਨਾ ਵਾਪਰੀ, ਉਸ ਵੇਲੇ ਮਹਿਲਾ ਦੀ ਬੇਟੀ ਵੀ ਕਿਸੇ ਕੰਮ ਲਈ ਬਾਹਰ ਗਈ ਹੋਈ ਸੀ। ਤਿੰਨਾਂ ਨੌਜਵਾਨਾਂ ਨੇ ਬਜ਼ੁਰਗ ਮਹਿਲਾ ਨੂੰ ਘਰ 'ਚ ਇਕੱਲਿਆਂ ਦੇਖ ਕੇ ਇਸ ਦਾ ਫਾਇਦਾ ਉਠਾਇਆ ਤੇ ਉਸ ਕੋਲੋਂ ਸੋਨੇ ਦੇ ਗਹਿਣੇ ਲੁੱਟ ਕੇ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਏ।
ਪੁਲਸ ਵੱਲੋਂ ਜਾਂਚ ਸ਼ੁਰੂ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਸ ਨੇ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਜਾਂਚ ਆਰੰਭ ਕਰ ਦਿੱਤੀ ਹੈ। ਪੁਲਸ ਵੱਲੋਂ ਇਲਾਕੇ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਲੁਟੇਰਿਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
