ਸਹੁਰੇ ਪਰਿਵਾਰ ਤੋਂ ਤੰਗ ਹੋ ਕੇ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ

Monday, Nov 04, 2024 - 05:41 AM (IST)

ਸਹੁਰੇ ਪਰਿਵਾਰ ਤੋਂ ਤੰਗ ਹੋ ਕੇ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ

ਸੁਲਤਾਨਪੁਰ ਲੋਧੀ (ਧੀਰ)- ਇਕ ਨੌਜਵਾਨ ਨੇ ਆਪਣੇ ਸਹੁਰਿਆਂ ਤੋਂ ਤੰਗ ਆ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਸੁਲਤਾਨਪੁਰ ਲੋਧੀ ਦੇ ਨਿੱਜੀ ਹਸਪਤਾਲ ’ਚ ਜ਼ੇਰੇ ਇਲਾਜ ਰਾਹੁਲ ਪੁੱਤਰ ਹਰਮੀਰ ਸਿੰਘ ਹਾਲ ਵਾਸੀ ਗਾਜ਼ੀਪੁਰ ਨੇ ਦੱਸਿਆ ਕਿ ਉਸ ਦਾ 2 ਸਾਲ ਪਹਿਲਾਂ ਵਿਆਹ ਹੋਇਆ ਸੀ ਪਰ ਉਸ ਦਾ ਸਹੁਰਾ ਪਰਿਵਾਰ ਉਸ ਤੋਂ ਹਮੇਸ਼ਾ 5 ਲੱਖ ਰੁਪਏ ਦੀ ਮੰਗ ਕਰਦਾ ਰਹਿੰਦਾ ਹੈ, ਤੇ ਅਜਿਹਾ ਨਾ ਕਰਨ 'ਤੇ ਉਹ ਝੂਠੇ ਮਾਮਲੇ 'ਚ ਫਸਾਉਣ ਦੀਆਂ ਧਮਕੀਆਂ ਵੀ ਦਿੰਦਾ ਰਹਿੰਦਾ ਹੈ। 

ਇਸ ਮਾਮਲੇ 'ਚ ਉਸ ਨੇ ਮਹਿਲਾ ਮੰਡਲ ਵਿਚ ਸ਼ਿਕਾਇਤ ਵੀ ਦਿੱਤੀ ਹੈ ਕਿ ਉਸ ਦੇ ਸਹੁਰੇ ਪਰਿਵਾਰ ਵੱਲੋਂ ਲਗਾਤਾਰ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਜਿਸ ਤੋਂ ਬਾਅਦ ਉਸ ਨੇ ਮਜਬੂਰੀ 'ਚ ਇਹ ਕਦਮ ਚੁੱਕਿਆ ਹੈ।

PunjabKesari

ਇਹ ਵੀ ਪੜ੍ਹੋ- ਪੂਰਾ ਟੱਬਰ ਹੀ ਹੋ ਗਿਆ ਤਬਾਹ ; ਚੱਲਦੀ ਕਾਰ ਨੂੰ ਲੱਗ ਗਈ ਅੱਗ, 2 ਮਾਸੂਮ ਬੱਚੀਆਂ ਤੇ ਪਿਓ ਦੀ ਹੋਈ ਦਰਦਨਾਕ ਮੌ.ਤ

ਇਸ ਦੌਰਾਨ ਤੰਗ-ਪ੍ਰੇਸ਼ਾਨ ਹੋ ਕੇ ਉਸ ਨੇ ਜ਼ਹਿਰੀਲੀ ਦਵਾਈ ਨਿਗਲ  ਕੇ ਆਪਣੀ ਜੀਵਨਲੀਲਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ। ਜਦੋਂ ਪਰਿਵਾਰਕ ਮੈਂਬਰਾਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਉਸ ਨੂੰ ਸੁਲਤਾਨਪੁਰ ਲੋਧੀ ਦੇ ਇੱਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ।

ਰਾਹੁਲ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਹੁਰਿਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਸ ਨੇ ਕਿਹਾ ਕਿ ਉਸ ਦੇ ਸਹੁਰੇ ਪਰਿਵਾਰ ਤੋਂ ਉਸ ਦੀ ਜਾਨ ਨੂੰ ਖ਼ਤਰਾ ਹੈ ਤੇ ਉਹ ਉਸ ਨੂੰ ਕਿਸੇ ਵੀ ਸਮੇਂ ਨੁਕਸਾਨ ਪਹੁੰਚਾ ਸਕਦੇ ਹਨ।

ਇਹ ਵੀ ਪੜ੍ਹੋ- ਦੀਵਾਲੀ ਵਾਲੇ ਦਿਨ ਪਟਾਕੇ ਲੈਣ ਆਪਣੇ ਛੱਡ ਗੁਆਂਢੀਆਂ ਦੇ ਲੈ ਗਿਆ ਬੱਚੇ, ਹਾਲੇ ਤੱਕ ਵੀ ਨਾ ਮੁੜਿਆ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News