ਟਾਂਡਾ ਵਿਖੇ ਪ੍ਰਸ਼ਾਸਨ ਨੇ ਦਹਾਕਿਆਂ ਤੋਂ ਕੀਤਾ ਨਾਜਾਇਜ਼ ਕਬਜ਼ਾ ਛੁਡਵਾਇਆ

05/29/2022 2:05:35 PM

ਟਾਂਡਾ ਉੜਮੁੜ (ਮੋਮੀ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡਾਂ ਵਿਚ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਛੁਡਵਾਉਣ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸੇ ਤਹਿਤ ਹੀ ਪ੍ਰਸ਼ਾਸਨ ਨੇ ਬੇਟ ਖੇਤਰ ਅਧੀਨ ਆਉਂਦੇ ਪਿੰਡ ਬਸਤੀ ਬੋਹੜਾਂ ਵਿਖੇ ਕਾਰਵਾਈ ਕਰਦੇ ਹੋਏ ਪਿਛਲੇ ਕਈ ਦਹਾਕਿਆਂ ਤੋਂ ਲੋਕਾਂ ਵੱਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਛੁਡਵਾਇਆ। ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਕਿਹਾ ਕਿ ਪੰਚਾਇਤੀ ਜ਼ਮੀਨਾਂ ਅਤੇ ਸਰਕਾਰੀ ਸ਼ਾਮਲਾਤਾਂ ’ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨਾਜਾਇਜ਼ ਕਬਜ਼ਾਧਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਅਜੇ ਵੀ ਉਨ੍ਹਾਂ ਕੋਲ ਮੌਕਾ ਹੈ, ਜੇਕਰ ਕਿਸੇ ਨੇ ਨਾਜਾਇਜ਼ ਕਬਜ਼ੇ ਕੀਤੇ ਹਨ ਤਾਂ ਉਹ ਤੁਰੰਤ ਹੀ ਛੱਡ ਦੇਣ।

ਇਹ ਵੀ ਪੜ੍ਹੋ:  ਫਿਲੌਰ ਦੇ ਪਿੰਡ 'ਚ SSP ਸਵਪਨ ਸ਼ਰਮਾ ਨੇ ਪੁਲਸ ਟੀਮ ਨਾਲ ਮਾਰਿਆ ਛਾਪਾ, ਨਸ਼ਾ ਵੇਚਣ ਵਾਲਿਆਂ ਨੂੰ ਪਈਆਂ ਭਾਜੜਾਂ

ਇਸ ਮੌਕੇ ਪ੍ਰਸ਼ਾਸਨ ਵੱਲੋਂ ਪਹੁੰਚੇ ਬੀ. ਡੀ. ਪੀ. ਓ. ਟਾਂਡਾ ਪਰਮਜੀਤ ਸਿੰਘ, ਨਾਇਬ ਤਹਿਸੀਲਦਾਰ ਨਿਰਮਲ ਸਿੰਘ, ਥਾਣਾ ਮੁਖੀ ਟਾਂਡਾ ਉਂਕਾਰ ਸਿੰਘ ਬਰਾੜ ਦੀ ਹਾਜ਼ਰੀ ਵਿਚ ਲੋਕਾਂ ਵੱਲੋਂ ਪਿੰਡ ਵਿਚ ਕੀਤੇ ਗਏ 26 ਕਨਾਲ 13 ਮਰਲੇ ਨਾਜਾਇਜ਼ ਜ਼ਮੀਨ ਵਿਚ ਉਸਾਰੀਆਂ 9 ਦੁਕਾਨਾਂ, 1 ਸਰਵਿਸ ਸਟੇਸ਼ਨ ਨੂੰ ਮੌਕੇ ’ਤੇ ਹੀ ਸੀਲ ਕੀਤਾ। ਇਸ ਮੌਕੇ ਗਿਰਦਾਵਰ ਅਵਤਾਰ ਸਿੰਘ, ਸਰਪੰਚ ਕੁਲਵਿੰਦਰ ਕੌਰ, ਕੇਸ਼ਵ ਸੈਣੀ, ਅਤਵਾਰ ਸਿੰਘ ਪਲਾਹਾ ਚੱਕ, ਗੁਰਦੀਪ ਸਿੰਘ ਹੈਪੀ ਟਾਂਡਾ, ਸਰਬਜੀਤ ਸਿੰਘ, ਗੁਰਪਾਲ ਸਿੰਘ, ਲਖਵਿੰਦਰ ਸਿੰਘ, ਪੰਚ ਮਲਕੀਤ, ਪੰਚ ਅਮਨ, ਪੰਚ ਪਿਆਰੀ, ਪੰਚ ਪਰਮਜੀਤ ਕੌਰ, ਪੰਚ ਮਲੂਕ ਸਿੰਘ ਆਦਿ ਵੀ ਹਾਜ਼ਰ ਸਨ। 

ਇਹ ਵੀ ਪੜ੍ਹੋ: ਸੰਤ ਬਲਬੀਰ ਸਿੰਘ ਸੀਚੇਵਾਲ ਦਾ ਵੱਡਾ ਬਿਆਨ, ਰਾਜ ਸਭਾ ’ਚ ਜਾਵਾਂਗਾ ਪਰ ਸਰਗਰਮ ਸਿਆਸਤ ਤੋਂ ਰਹਾਂਗਾ ਦੂਰ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri