ਦੀਵਾਲੀ ਦੇ ਮੱਦੇਨਜ਼ਰ : ਪੁਲਸ ਵੱਲੋਂ ਬੱਸਾਂ ਤੇ ਹੋਰ ਵਹੀਕਲਾਂ ਦੀ ਚੈਕਿੰਗ

11/02/2018 2:17:29 AM

ਸੁਲਤਾਨਪੁਰ ਲੋਧੀ,   (ਸੋਢੀ)-  ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਸ਼ਹਿਰ ’ਚ ਸਰੁੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਥਾਣਾ ਸੁਲਤਾਨਪੁਰ ਲੋਧੀ ਪੁਲਸ ਵੱਲੋਂ ਡੀ. ਐੱਸ. ਪੀ. ਤੇਜਬੀਰ ਸਿੰਘ ਹੁੰਦਲ ਤੇ ਐੱਸ. ਐੱਚ. ਓ. ਸਰਬਜੀਤ ਸਿੰਘ ਦੀ ਅਗਵਾਈ ਹੇਠ ਸੁਲਤਾਨਪੁਰ ਲੋਧੀ ਦੇ ਬੱਸ ਸਟੈਂਡ, ਤਲਵੰਡੀ ਰੋਡ, ਬੂਸੋਵਾਲ ਰੋਡ, ਡਡਵਿੰਡੀ ਕਪੂਰਥਲਾ ਰੋਡ ’ਤੇ ਲੋਹੀਆਂ  ਰੋਡ ਵਿਖੇ ਬੱਸਾਂ, ਕਾਰਾਂ ਤੇ ਹੋਰ ਵਹੀਕਲਾਂ ’ਚ ਰੱਖੇ ਬੈਗ ਤੇ ਹੋਰ ਸਾਮਾਨ ਦੀ ਚੈਕਿੰਗ ਕੀਤੀ ਗਈ। ਇਸ ਸਮੇਂ ਏ. ਐੱਸ. ਆਈ. ਅਮਰਜੀਤ ਸਿੰਘ ਤੇ ਏ. ਐੱਸ. ਆਈ. ਸੁਖਵਿੰਦਰ ਸਿੰਘ ਦੀ ਦੇਖ-ਰੇਖ ਹੇਠ ਹੌਲਦਾਰ ਸੁਖਵਿੰਦਰ ਸਿੰਘ, ਕੁਲਵਿੰਦਰ ਸਿੰਘ ਆਦਿ ਕਰਮਚਾਰੀਆਂ ਨੇ ਰੇਲਵੇ ਸ਼ਟੇਸ਼ਨ ’ਤੇ ਰੇਲ ਗੱਡੀਆਂ ਤੋਂ ਬਾਹਰੋਂ ਆਏ ਯਾਤਰੀਆਂ ਦੇ ਸਾਮਾਨ ਦੀ ਵੀ ਤਲਾਸ਼ੀ ਲਈ। ਏ. ਐੱਸ. ਆਈ. ਅਮਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਟੀਮ ਵਲੋਂ ਇਸ ਸਮੇਂ ਵੱਖ-ਵੱਖ ਯੰਤਰਾਂ ਨਾਲ ਬੱਸਾਂ ਦੀ ਬਾਰੀਕੀ ਨਾਲ  ਜਾਂਚ ਕੀਤੀ । ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ ਤੇ ਮਾਲ ਦੀ ਰਾਖੀ ਕਰਨਾ ਪੁਲਸ ਦਾ ਪਹਿਲਾ ਫਰਜ਼ ਹੈ।
 


Related News