ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੁਲਸ ਨੇ ਟਾਂਡਾ ਇਲਾਕੇ 'ਚ ਕੱਢਿਆ ਫਲੈਗ ਮਾਰਚ

Monday, Oct 14, 2024 - 05:18 AM (IST)

ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੁਲਸ ਨੇ ਟਾਂਡਾ ਇਲਾਕੇ 'ਚ ਕੱਢਿਆ ਫਲੈਗ ਮਾਰਚ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ )-ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਖ਼ੇਤਰ 'ਚ ਅਮਨ ਸ਼ਾਂਤੀ ਕਾਇਮ ਰੱਖਣ ਅਤੇ ਚੋਣਾਂ ਸ਼ਾਂਤੀਪੂਰਵਕ ਕਰਵਾਉਣ ਸਬੰਧੀ ਐੱਸ. ਐੱਸ. ਪੀ.ਸੁਰਿੰਦਰ ਲਾਂਬਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਟਾਂਡਾ ਇਲਾਕੇ ਪਿੰਡਾਂ ਮੂਨਕਾ,ਹਰਸੀਪਿੰਡ ਆਦਿ ਵਿਚ ਅੱਜ ਸ਼ਾਮ ਪੁਲਸ ਨੇ ਫਲੈਗ ਮਾਰਚ ਕੱਢਿਆ। ਡੀ. ਐੱਸ. ਪੀ. ਦਵਿੰਦਰ ਸਿੰਘ ਬਾਜਵਾ ਅਤੇ ਥਾਣਾ ਮੁਖੀ ਗੁਰਿੰਦਰਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਇਲਾਕੇ ਅੰਦਰ ਫਲੈਗ ਮਾਰਚ ਕੱਢਿਆ ਗਿਆ। ਫਲੈਗ ਮਾਰਚ ਪੁਲਸ ਥਾਣਾ ਟਾਂਡਾ ਤੋਂ ਸ਼ੁਰੂ ਹੋ ਕੇ ਇਲਾਕੇ ਦੇ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਪੁਲਸ ਥਾਣਾ ਵਿਖੇ ਸੰਪੰਨ ਹੋਇਆ। ਇਸ ਦੌਰਾਨ ਜਨਤਕ ਥਾਂਵਾ ਤੇ ਵਿਸ਼ੇਸ਼ ਚੈੱਕਿੰਗ ਵੀ ਕੀਤੀ ਗਈ। 

ਇਹ ਵੀ ਪੜ੍ਹੋ- ਮੁੜ ਵਿਵਾਦਾਂ 'ਚ ਘਿਰਿਆ ਕੁੱਲ੍ਹੜ ਪਿੱਜ਼ਾ ਕੱਪਲ, ਲਾਈਵ ਹੋ ਕੇ ਨਿਹੰਗ ਸਿੰਘ ਨੇ ਫਿਰ ਦਿੱਤੀ ਧਮਕੀ

ਇਸ ਮੌਕੇ 'ਤੇ ਉਕਤ ਅਧਿਕਾਰੀਆਂ ਨੇ ਕਿਹਾ ਕਿ ਫਲੈਗ ਮਾਰਚ ਪੰਚਾਇਤੀ ਚੋਣਾਂ ਨੂੰ ਅਮਨ ਸ਼ਾਂਤੀ ਨਾਲ ਕਰਵਾਉਣ ਤੇ ਸ਼ਰਾਰਤੀ ਅਨਸਰਾਂ 'ਤੇ ਨਕੇਲ ਕੱਸਣ ਸਣੇ ਲੋਕਾਂ ਨੂੰ ਬਿਨਾਂ ਕਿਸੇ ਡਰ ਭੈਅ ਦੇ ਚੋਣਾਂ 'ਚ ਹਿੱਸਾ ਲੈਣ ਸਬੰਧੀ ਕੱਢਿਆ ਗਿਆ ਹੈ। ਉਨ੍ਹਾਂ ਆਖਿਆ ਕਿ ਇਲਾਕੇ ਵਿਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਰਾਤ ਅਤੇ ਦਿਨ ਵੇਲੇ ਗਸ਼ਤ ਵੀ ਵਧਾਈ ਗਈ ਹੈ।
ਇਹ ਵੀ ਪੜ੍ਹੋ- ਜਲੰਧਰ 'ਚ ਬੱਸ ਤੇ ਸਕੂਟਰੀ ਦੀ ਹੋਈ ਭਿਆਨਕ ਟੱਕਰ, 2 ਲੋਕਾਂ ਦੀ ਦਰਦਨਾਕ ਮੌਤ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News