ਸੱਜਣ ਚੀਮਾ ਨੇ ਸਰਕਾਰੀ ਸਕੂਲ ਛੰਨਾ ਸ਼ੇਰ ਸਿੰਘ ਵਿਖੇ 29.26 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
Monday, Apr 07, 2025 - 05:00 PM (IST)

ਸੁਲਤਾਨਪੁਰ ਲੋਧੀ (ਸੋਢੀ)- ਪੰਜਾਬ ਸਰਕਾਰ ਵਲੋਂ 'ਪੰਜਾਬ ਸਿੱਖਿਆ ਕ੍ਰਾਂਤੀ' ਤਹਿਤ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿਚ ਵੱਡੇ ਸੁਧਾਰ ਦੀ ਮੁਹਿੰਮ ਤਹਿਤ ਸੁਲਤਾਨਪੁਰ ਲੋਧੀ ਬਲਾਕ ਦੇ ਪਿੰਡ ਛੰਨਾ ਸ਼ੇਰ ਸਿੰਘ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਪ੍ਰਾਇਮਰੀ ਸਕੂਲ ਵਿਖੇ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਲੋਕ ਅਰਪਣ ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਅਤੇ ਅਰਜੁਨ ਅਵਾਰਡੀ ਸੱਜਣ ਸਿੰਘ ਚੀਮਾ ਵਲੋਂ ਕੀਤਾ ਗਿਆ।
ਸੀਨੀਅਰ ਸੈਕੰਡਰੀ ਸਕੂਲ ਵਿਖੇ 11 ਲੱਖ ਰੁਪਏ ਦੀ ਲਾਗਤ ਨਾਲ ਸਾਇੰਸ ਲੈਬ ਅਤੇ 6.26 ਲੱਖ ਰੁਪਏ ਦੀ ਲਾਗਤ ਨਾਲ ਅਡੀਸ਼ਨਲ ਕਲਾਸ ਰੂਮ ਉਸਾਰੇ ਗਏ ਹਨ। ਇਸ ਤੋਂ ਇਲਾਵਾ ਪ੍ਰਾਇਮਰੀ ਸਕੂਲ ਵਿਖੇ 7.51 ਲੱਖ ਦੀ ਲਾਗਤ ਨਾਲ ਅਡੀਸ਼ਨਲ ਕਲਾਸ ਰੂਮ ਅਤੇ 4.50 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੀ ਚਾਰਦੀਵਾਰੀ ਕੀਤੀ ਗਈ ਹੈ।
ਇਸ ਮੌਕੇ ਸੱਜਣ ਸਿੰਘ ਚੀਮਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੁਲਤਾਨਪੁਰ ਲੋਧੀ ਦੇ ਪੇਂਡੂ ਖੇਤਰ ਅੰਦਰ ਪੈਂਦੇ ਸਕੂਲਾਂ ਦੀ ਨੁਹਾਰ ਬਦਲਣ ਲਈ ਕੀਤੇ ਗਏ ਯਤਨ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ ਸਾਬਿਤ ਹੋਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਨੂੰ ਪਹਿਲ ਤੇ ਸਿਹਤ ਨੂੰ ਪਹਿਲ ਦਿੱਤੀ ਗਈ ਹੈ, ਜਿਸ ਨਾਲ ਸਮਾਜ ਦੇ ਲੋੜਵੰਦ ਤਬਕੇ ਨੂੰ ਸਭ ਤੋਂ ਵੱਧ ਲਾਭ ਹੋਇਆ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਦੇ ਬੁਨਿਆਦੀ ਢਾਂਚੇ ਵਿਚ ਕੀਤੇ ਸੁਧਾਰ ਦੇ ਨਾਲ-ਨਾਲ ਪੜਾਈ ਦੀ ਗੁਣਵੱਤਾ ਵਿਚ ਆਈ ਤਬਦੀਲੀ ਕਾਰਨ ਨਿੱਜੀ ਸਕੂਲਾਂ ਦੇ ਵਿਦਿਆਰਥੀ ਵੀ ਹੁਣ ਸਰਕਾਰੀ ਸਕੂਲਾਂ ਵੱਲ ਆ ਰਹੇ ਹਨ।
ਉਨ੍ਹਾਂ ਕਿਹਾ ਕਿ ਸਾਲ 2025-26 ਦੇ ਬਜਟ ਦੌਰਾਨ ਪੰਜਾਬ ਸਰਕਾਰ ਵਲੋਂ ਬਜਟ ਦਾ 12 ਫੀਸਦੀ ਹਿੱਸਾ ਸਿੱਖਿਆ ਖੇਤਰ ਲਈ ਰੱਖਿਆ ਗਿਆ ਹੈ, ਜੋ ਕਿ ਪੰਜਾਬ ਸਰਕਾਰ ਦੀ ਸਿੱਖਿਆ ਪ੍ਰਤੀ ਸੁਹਿਰਦਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਪੜ੍ਹਾ ਕੇ ਪੰਜਾਬ ਸਰਕਾਰ ਵਲੋਂ ਮੁਫ਼ਤ ਪ੍ਰਦਾਨ ਕੀਤੀ ਜਾ ਰਹੀ ਮਿਆਰੀ ਸਿੱਖਿਆ ਦਾ ਲਾਭ ਲੈਣ।
ਇਹ ਵੀ ਪੜ੍ਹੋ- ਛੋਟੇ ਦੀਆਂ ਅੱਖਾਂ ਮੂਹਰੇ ਹੋਇਆ ਵੱਡੇ ਭਰਾ ਦਾ ਕਤਲ, ਮੂੰਹ ਬੰਦ ਕਰਨ ਲਈ ਕਾਤਲਾਂ ਨੇ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e