ਹੁਸ਼ਿਆਰਪੁਰ ਵਾਸੀਆਂ ਨੂੰ ਮਿਲਿਆ ਤੋਹਫ਼ਾ: 70 ਲੱਖ ਦੀ ਲਾਗਤ ਨਾਲ ਬਣੀ ਫੂਡ ਸਟਰੀਟ ਦਾ ਮੰਤਰੀ ਜਿੰਪਾ ਵੱਲੋਂ ਉਦਘਾਟਨ

Sunday, Feb 11, 2024 - 01:23 PM (IST)

ਹੁਸ਼ਿਆਰਪੁਰ ਵਾਸੀਆਂ ਨੂੰ ਮਿਲਿਆ ਤੋਹਫ਼ਾ: 70 ਲੱਖ ਦੀ ਲਾਗਤ ਨਾਲ ਬਣੀ ਫੂਡ ਸਟਰੀਟ ਦਾ ਮੰਤਰੀ ਜਿੰਪਾ ਵੱਲੋਂ ਉਦਘਾਟਨ

ਹੁਸ਼ਿਆਰਪੁਰ (ਘੁੰਮਣ)-ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਸ਼ਨੀਵਾਰ ਕਰੀਬ 70 ਲੱਖ ਰੁਪਏ ਦੀ ਲਾਗਤ ਨਾਲ ਡਿਜ਼ਾਈਨ ਕੀਤੀ ਗਈ ਹੁਸ਼ਿਆਰਪੁਰ ਫੂਡ ਸਟਰੀਟ ਦਾ ਉਦਘਾਟਨ ਕਰਦੇ ਹੋਏ ਕਿਹਾ ਕਿ ਇਹ ਹੁਸ਼ਿਆਰਪੁਰ ਵਾਸੀਆਂ ਲਈ ਇਕ ਨਵਾਂ ਤੋਹਫ਼ਾ ਹੈ। ਜਿਸ ਵਿਚ ਜਿੱਥੇ ਸ਼ਹਿਰ ਦੀ ਸੁੰਦਰਤਾ ਨੂੰ ਚਾਰ-ਚੰਨ ਲੱਗ ਗਏ ਹਨ, ਉਥੇ ਲੋਕਾਂ ਨੂੰ ਖਾਣ-ਪੀਣ ਲਈ ਸੁੰਦਰ ਅਤੇ ਸਾਫ਼-ਸੁਥਰਾ ਮਾਹੌਲ ਵੀ ਮਿਲਿਆ ਹੈ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਕਮਿਸ਼ਨਰ ਨਗਰ ਨਿਗਮ ਜਯੋਤੀ ਬਾਲਾ ਮੱਟੂ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਅਤੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਮੈਂਬਰ ਜਸਪਾਲ ਚੇਚੀ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੁਰਾਣੇ ਸਿਵਲ ਸਰਜਨ ਦਫਤਰ ਦੇ ਸਾਹਮਣੇ ਬਣਾਈ ਗਈ ਇਸ ਫੂਡ ਸਟਰੀਟ ਦੇ ਸਾਹਮਣੇ ਪਹਿਲਾਂ ਕੂੜੇ ਦੇ ਡੰਪ ਹੋਇਆ ਕਰਦੇ ਸਨ, ਜਿਸ ਨੂੰ ਪਹਿਲ ਦੇ ਆਧਾਰ ’ਤੇ ਉਠਾਇਆ ਗਿਆ। ਉਨ੍ਹਾਂ ਕਿਹਾ ਕਿ ਇਥੇ ਬਣੀ ਫੂਡ ਸਟਰੀਟ ਨੂੰ ਆਕਰਸ਼ਿਤ ਅਤੇ ਸੁੰਦਰ ਬਣਾਉਣ ਲਈ ਨਗਰ ਨਿਗਮ ਵੱਲੋਂ ਕੋਈ ਕਮੀ ਨਹੀਂ ਛੱਡੀ ਗਈ ਹੈ, ਜਿਸ ਤਹਿਤ ਇਥੇ ਸੁੰਦਰ ਲਾਈਟਿੰਗ, ਟਾਈਲ ਵਰਕ ਅਤੇ ਹੋਰ ਕੰਮ ਕਰਵਾਏ ਗਏ ਹਨ, ਤਾਂ ਜੋ ਇਥੇ ਆਉਣ ਵਾਲੇ ਲੋਕਾਂ ਨੂੰ ਇਕ ਵਧੀਆ ਮਾਹੌਲ ਮਿਲ ਸਕੇ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਡੰਪ ਮੁਕਤ ਬਣਾਉਣ ਦਾ ਉਨ੍ਹਾਂ ਦਾ ਵਾਅਦਾ ਪੂਰਾ ਹੋ ਰਿਹਾ ਹੈ, ਜਿਸ ਤਹਿਤ ਫੂਡ ਸਟਰੀਟ ਨੂੰ ਪਹਿਲਾਂ ਹੀ ਡੰਪ ਮੁਕਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਸ਼ਹਿਰ ਵਿਚ ਬਾਕੀ ਡੰਪ ਵੀ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਹਟਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਲਦ ਹੀ ਹੁਸ਼ਿਆਰਪੁਰ ਨੂੰ ਡੰਪ ਫ੍ਰੀ ਕਰ ਦਿੱਤਾ ਜਾਵੇਗਾ। ਹੁਸ਼ਿਆਰਪੁਰ ਦੀ ਛੋਟੀ-ਵੱਡੀ ਜ਼ਰੂਰਤ ਨੂੰ ਪੰਜਾਬ ਸਰਕਾਰ ਪੂਰਾ ਕਰ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹੁਸ਼ਿਆਰਪੁਰ ਸ਼ਹਿਰ ਦਾ ਨਜ਼ਾਰਾ ਪੂਰੀ ਤਰ੍ਹਾਂ ਨਾਲ ਬਦਲਿਆ ਹੋਇਆ ਨਜ਼ਰ ਆਵੇਗਾ।

ਇਹ ਵੀ ਪੜ੍ਹੋ:ਮੁੜ ਚਰਚਾ 'ਚ ਸੰਦੀਪ ਨੰਗਲ ਅੰਬੀਆਂ ਕਤਲ ਕਾਂਡ, ਬਠਿੰਡਾ ਜੇਲ੍ਹ ’ਚੋਂ ਜਲੰਧਰ ਲਿਆਂਦੇ ਗਏ 2 ਸ਼ਾਰਪ ਸ਼ੂਟਰ

ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਵਿਕਸਿਤ ਕੀਤੀ ਗਈ ਇਸ ਫੂਡ ਸਟਰੀਟ ਦਾ ਖੇਤਰਫਲ ਲਗਭਗ 700 ਫੁੱਟ ਹੈ। ਉਨ੍ਹਾਂ ਦੱਸਿਆ ਕਿ ਫੂਡ ਸਟਰੀਟ ਵਿਚ ਸਟਾਲਾਂ ਦੀ ਕੁੱਲ ਸੰਖਿਆ 50 ਹੈ ਅਤੇ ਇਥੇ ਸ਼ਾਮ 4 ਵਜੇ ਤੋਂ ਰਾਤ 10 ਵਜੇ ਤੱਕ ਵੈਜ ਅਤੇ ਨਾਨ-ਵੈਜ ਕੈਟੇਗਰੀ ਲਈ ਵੱਖ-ਵੱਖ ਰੇਹੜੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਫੂਡ ਸਟਰੀਟ ’ਤੇ ਰੋਜ਼ਾਨਾ ਲਗਭਗ 400 ਤੋਂ 500 ਲੋਕ ਆ ਕੇ ਵੱਖ-ਵੱਖ ਪ੍ਰਕਾਰ ਦੇ ਪਕਵਾਨਾਂ ਦਾ ਸਵਾਦ ਚਖਦੇ ਹਨ। ਕੈਬਨਿਟ ਮੰਤਰੀ ਜਿੰਪਾ ਨੇ ਕਿਹਾ ਕਿ ਫੂਡ ਸਟਰੀਟ ਦਾ ਸਭ ਤੋਂ ਵੱਡਾ ਫਾਇਦਾ ਇਹ ਹੈ ਕਿ ਸ਼ਹਿਰ ਦੇ ਵੱਖ-ਵੱਖ ਸਥਾਨਾਂ ’ਤੇ ਲੱਗਣ ਵਾਲੀਆਂ ਰੇਹੜੀਆਂ ਨੂੰ ਇਕ ਜਗ੍ਹਾ ਇਕੱਤਰ ਕਰ ਦਿੱਤਾ ਗਿਆ ਹੈ, ਜਿਸ ਨਾਲ ਸ਼ਹਿਰ ਵਿਚ ਆਵਾਜਾਈ ਦੀ ਸਮੱਸਿਆ ਕਾਫੀ ਘੱਟ ਹੋ ਗਈ ਹੈ। ਉਨ੍ਹਾਂ ਇਸ ਦੌਰਾਨ ਫੂਡ ਸਟਾਲ ਵਾਲਿਆਂ ਨੂੰ ਸਾਫ-ਸਫਾਈ ਰੱਖਣ ਅਤੇ ਉਤਮ ਪ੍ਰਕਾਰ ਦਾ ਖਾਣਾ ਪਰੋਸਨ ਦੀ ਹਦਾਇਤ ਵੀ ਕੀਤੀ। ਇਸ ਮੌਕੇ ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ, ਕੌਂਸਲਰ ਪ੍ਰਦੀਪ ਬਿੱਟੂ, ਵਿਜੇ ਅਗਰਵਾਲ, ਮੋਨਿਕਾ ਕਤਨਾ, ਆਮ ਆਦਮੀ ਪਾਰਟੀ ਦੇ ਸੂਬਾ ਸੰਯੁਕਤ ਸਕੱਤਰ ਸਤਵੰਤ ਸਿੰਘ ਸਿਆਣ, ਐਡਵੋਕੇਟ ਅਮਰਜੋਤ ਸੈਣੀ, ਖਰੈਤੀ ਲਾਲ ਕਤਨਾ, ਸੰਦੀਪ ਚੇਚੀ, ਧੀਰਜ ਸ਼ਰਮਾ, ਸੰਤੋਸ਼ ਸੈਣੀ, ਸੁਮੇਸ਼ ਸੋਨੀ, ਅਮਰਜੀਤ ਸ਼ਰਮਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

ਇਹ ਵੀ ਪੜ੍ਹੋ: ਨਿਊਜ਼ੀਲੈਂਡ ਤੋਂ ਆਈ ਮੰਦਭਾਗੀ ਖ਼ਬਰ, ਕੰਮ ਦੌਰਾਨ ਵਾਪਰੇ ਦਰਦਨਾਕ ਹਾਦਸੇ 'ਚ ਹੁਸ਼ਿਆਰਪੁਰ ਦੇ ਨੌਜਵਾਨ ਦੀ ਮੌਤ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News