ਗੋਰਾਇਆ ਵਿਖੇ ਇਤਿਹਾਸਕ ਸ਼੍ਰੀ ਰਾਮ ਮੰਦਰ ''ਚ ਬੇਅਦਬੀ ਦੀ ਘਟਨਾ, ਸੰਗਤਾਂ ''ਚ ਭਾਰੀ ਰੋਸ

Wednesday, Jan 17, 2024 - 11:31 AM (IST)

ਜਲੰਧਰ (ਮਨੀਸ਼ ਕੋਸਲ)- ਗੋਰਾਇਆ ਦੇ ਇਤਿਹਾਸਕ ਸ਼੍ਰੀ ਰਾਮ ਮੰਦਰ 'ਚ ਦੇਰ ਰਾਤ ਬੇਅਦਬੀ ਦੇ ਨਾਲ-ਨਾਲ ਚੋਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਤੋਂ ਬਾਅਦ ਸੰਗਤਾਂ ਵਿੱਚ ਭਾਰੀ ਰੋਸ ਹੈ। ਜਾਣਕਾਰੀ ਮੁਤਾਬਕ ਅਯੁੱਧਿਆ ਮੰਦਿਰ 'ਚ ਸ਼੍ਰੀ ਰਾਮ ਪ੍ਰਾਣ ਪ੍ਰਤਿਸ਼ਠਾ ਨੂੰ ਲੈ ਕੇ ਮੰਦਿਰ ਵਿਚ ਸਮਾਗਮ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਸ ਦੌਰਾਨ ਰਾਤ ਕਰੀਬ 2 ਵਜੇ ਅਣਪਛਾਤੇ ਵਿਅਕਤੀ ਕੰਧ ਟੱਪ ਕੇ ਜੁੱਤੀਆਂ ਪਾ ਕੇ ਮੰਦਿਰ ਅੰਦਰ ਦਾਖ਼ਲ ਹੋਏ।

PunjabKesari

ਇਸ ਦੌਰਾਨ ਉਥੇ ਮੌਜੂਦ ਮੰਦਿਰ ਦੀ ਗੋਲਕ ਲੈ ਕੇ ਫਰਾਰ ਹੋ ਗਏ। ਇਹ ਸਾਰੀ ਘਟਨਾ ਉਥੇ ਲੱਗੇ ਸੀ. ਸੀ. ਟੀ. ਵੀ. ਵਿੱਚ ਕੈਦ ਹੋ ਗਈ। ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ। ਦੱਸ ਦੇਈਏ ਕਿ ਬੀਤੇ ਦਿਨੀਂ ਫਗਵਾੜਾ ਦੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੇ ਸ਼ੱਕ 'ਚ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਨਿਹੰਗ ਸਿੰਘ ਨੇ ਪੁਲਸ ਅੱਗੇ ਆਤਮ ਸਮਰਪਣ ਕਰ ਦਿੱਤਾ।

ਇਹ ਵੀ ਪੜ੍ਹੋ :  ਫਗਵਾੜਾ 'ਚ ਨਿਹੰਗ ਸਿੰਘ ਵੱਲੋਂ ਕਤਲ ਕੀਤੇ ਨੌਜਵਾਨ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਵਾਇਰਲ ਵੀਡੀਓ ਬਣੀ ਬੁਝਾਰਤ
 

'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News