ਬਰਸਾਤ ਮਗਰੋਂ ਡੇਂਗੂ ਤੇ ਚਿਕਨਗੁਨੀਆ ਦੇ ਮਰੀਜ਼ਾਂ ''ਚ ਭਾਰੀ ਵਾਧਾ, 10 ’ਚੋਂ 8 ਮਰੀਜ਼ ਬੁਖ਼ਾਰ ਨਾਲ ਪੀੜਤ

10/02/2023 1:49:27 PM

ਰੂਪਨਗਰ (ਕੈਲਾਸ਼) -ਬਰਸਾਤ ਪੈਣ ਤੋਂ ਬਾਅਦ ਪਿਛਲੇ ਸਮੇਂ ਦੌਰਾਨ ਡੇਂਗੂ ਅਤੇ ਚਿਕਨਗੁਨੀਆ ਦੇ ਮਰੀਜ਼ਾਂ ਦੀ ਗਿਣਤੀ ਵਿਚ ਭਾਰੀ ਵਾਧਾ ਹੋਇਆ ਹੈ। ਜੇਕਰ ਮਰੀਜ਼ਾਂ ਦੇ ਅੰਕੜਿਆਂ ’ਤੇ ਨਜ਼ਰ ਮਾਰੀਏ ਤਾਂ 10 ’ਚੋਂ 8 ਮਰੀਜ਼ ਬੁਖ਼ਾਰ ਤੋਂ ਪੀੜਤ ਹਨ ਅਤੇ ਇਲਾਜ ਲਈ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ’ਚ ਪਹੁੰਚ ਰਹੇ ਹਨ। ਸੂਤਰਾਂ ਅਨੁਸਾਰ ਸ਼ਹਿਰ ’ਚ ਕਈ ਥਾਵਾਂ ’ਤੇ ਬਰਸਾਤੀ ਪਾਣੀ ਜਮ੍ਹਾ ਹੋਣ ਅਤੇ ਗੰਦਗੀ ਫੈਲਣ ਕਾਰਨ ਵੱਡੀ ਮਾਤਰਾ ਵਿਚ ਮੱਛਰਾਂ ਅਤੇ ਮੱਖੀਆਂ ਦੀ ਪੈਦਾਵਾਰ ਹੋਣ ਕਾਰਨ ਬੀਮਾਰੀਆਂ ਫੈਲਣ ਦਾ ਖ਼ਦਸ਼ਾ ਵੀ ਵੱਧ ਰਿਹਾ ਹੈ।

ਸਰਕਾਰੀ ਅੰਕੜਿਆਂ ਅਨੁਸਾਰ ਜ਼ਿਲ੍ਹੇ ’ਚ ਹੁਣ ਤੱਕ 172 ਮਰੀਜ਼ ਡੇਂਗੂ ਦੀ ਬੀਮਾਰੀ ਤੋਂ ਪੀੜਤ ਹਨ, ਜਿਨ੍ਹਾਂ ’ਚੋਂ 166 ਮਰੀਜ਼ ਠੀਕ ਹੋ ਚੁੱਕੇ ਹਨ ਜਦਕਿ ਐਕਟਿਵ ਕੇਸਾਂ ਦੀ ਗਿਣਤੀ 6 ਦੱਸੀ ਜਾਂਦੀ ਹੈ। ਇਸ ਸਬੰਧੀ ਜਦੋਂ ਐਤਵਾਰ ਜ਼ਿਲ੍ਹਾ ਹਸਪਤਾਲ ਦਾ ਦੌਰਾ ਕੀਤਾ ਗਿਆ ਤਾਂ ਡੇਂਗੂ ਲਈ ਬਣਾਏ ਗਏ ਦੋਵੇਂ ਵਾਰਡ ਮਰੀਜ਼ਾਂ ਨਾਲ ਭਰੇ ਹੋਏ ਸਨ। ਇਸ ਸਬੰਧੀ ਡਿਊਟੀ ’ਤੇ ਮੌਜੂਦ ਮਹਿਲਾ ਮੁਲਾਜ਼ਮ ਨੇ ਦੱਸਿਆ ਕਿ ਉਨ੍ਹਾਂ ਕੋਲ ਡੇਂਗੂ ਦੇ ਮਰੀਜ਼ਾਂ ਲਈ 9 ਮਰੀਜ਼ਾਂ ਨੂੰ ਦਾਖ਼ਲ ਕਰਨ ਦੀ ਸਮਰੱਥਾ ਹੈ, ਜੇਕਰ ਜ਼ਿਆਦਾ ਮਰੀਜ਼ ਆਉਂਦੇ ਹਨ ਤਾਂ ਉਨ੍ਹਾਂ ਨੂੰ ਵੀ ਜਨਰਲ ਵਾਰਡ ’ਚ ਦਾਖ਼ਲ ਕਰਵਾਇਆ ਜਾਂਦਾ ਹੈ। ਇਸ ਮੌਕੇ ਵਾਰਡ ਵਿਚ ਦਾਖ਼ਲ ਮਰੀਜ਼ਾਂ ਨੇ ਦੱਸਿਆ ਕਿ ਉਨ੍ਹਾਂ ਦੇ ਸੈੱਲ ਬਹੁਤ ਘੱਟ ਹਨ। ਇਕ ਮਰੀਜ਼ ’ਚ 25 ਹਜ਼ਾਰ ਸੈੱਲ ਸਨ ਜਦਕਿ ਦੂਜੇ ਮਰੀਜ਼ ’ਚ 13 ਹਜ਼ਾਰ ਸੈੱਲ ਦੱਸੇ ਗਏ ਸਨ।

ਇਹ ਵੀ ਪੜ੍ਹੋ: ‘ਝੱਟ ਮੰਗਣੀ-ਪੱਟ ਵਿਆਹ’ 5 ਦਿਨਾਂ ’ਚ ‘ਝੱਟ ਵਿਆਹ-ਪੱਟ ਤਲਾਕ’ 'ਚ ਬਦਲਿਆ, ਹੈਰਾਨ ਕਰੇਗਾ ਪੂਰਾ ਮਾਮਲਾ

ਦੂਜੇ ਪਾਸੇ ਸਿਵਲ ਸਰਜਨ ਰੂਪਨਗਰ ਡਾ. ਪਰਮਿੰਦਰ ਕੁਮਾਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੈਕਟਰ ਬੋਰਨ ਬੀਮਾਰੀਆਂ ਦੀ ਗੰਭੀਰਤਾ ਨੂੰ ਧਿਆਨ ’ਚ ਰੱਖਦੇ ਹੋਏ ਜ਼ਿਲ੍ਹਾ ਰੂਪਨਗਰ ’ਚ ਬਰਸਾਤੀ ਪਾਣੀ ਕਾਰਨ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਪਾਣੀ ਜਮ੍ਹਾਂ ਹੋਣ ਕਾਰਨ ਡੇਂਗੂ ਮੱਛਰ ਦੇ ਲਾਰਵੇ ਪੈਦਾ ਹੋਣ ਦਾ ਖਤਰਾ ਬਣਿਆ ਹੋਇਆ ਹੈ । ਜਿਸ ਕਾਰਨ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਧ ਸਕਦੀ ਹੈ। ਇਸ ਲਈ ਡੇਂਗੂ ਬੁਖ਼ਾਰ ਤੋਂ ਬਚਣ ਲਈ ਆਪਣੇ ਆਲੇ-ਦੁਆਲੇ, ਆਪਣੇ ਘਰ ਵਿਚ ਕੰਮ ਵਾਲੀਆਂ ਥਾਵਾਂ 'ਤੇ ਪਾਣੀ ਖੜ੍ਹਾ ਨਾ ਹੋਣ ਦਿਓ ਅਤੇ ਪਾਣੀ ਦੇ ਭਾਂਡਿਆਂ ਜਿਵੇਂ ਕਿ ਟੁੱਟੇ ਭਾਂਡਿਆਂ, ਟਾਇਰਾਂ, ਡਰੰਮਾਂ, ਫਰਿੱਜਾਂ ਦੀਆਂ ਪਿਛਲੀਆਂ ਟਰੇਆਂ ਅਤੇ ਕੂਲਰਾਂ ਨੂੰ ਚੰਗੀ ਤਰ੍ਹਾਂ ਸਾਫ਼ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਪੀਣ ਵਾਲੇ ਪਾਣੀ ਦੇ ਬਰਤਨ, ਟੱਬ ਆਦਿ ਨੂੰ ਚੰਗੀ ਤਰ੍ਹਾਂ ਸਾਫ਼ ਕਰ ਕੇ ਪਾਣੀ ਨਾਲ ਭਰ ਕੇ ਚੰਗੀ ਤਰ੍ਹਾਂ ਢੱਕ ਕੇ ਰੱਖਿਆ ਜਾਵੇ ਤਾਂ ਜੋ ਡੇਂਗੂ ਮੱਛਰ ਦਾ ਲਾਰਵਾ ਇਸ ’ਚ ਪੈਦਾ ਨਾ ਹੋ ਸਕੇ। ਸਵੇਰੇ-ਸ਼ਾਮ ਸੈਰ ਕਰਦੇ ਸਮੇਂ ਸਿਰਫ਼ ਪੂਰੀ ਬਾਹਾਂ ਵਾਲੇ ਕੱਪੜੇ, ਪਜਾਮਾ ਅਤੇ ਜੁਰਾਬਾਂ ਹੀ ਪਹਿਨੋ ਤਾਂ ਜੋ ਮੱਛਰ ਨਾ ਕੱਟੇ। ਬੱਚਿਆਂ ਨੂੰ ਸਕੂਲ ਭੇਜਣ ਸਮੇਂ ਮੱਛਰ ਭਜਾਉਣ ਵਾਲੀ ਕਰੀਮ ਦੀ ਵਰਤੋਂ ਕਰਨੀ ਚਾਹੀਦੀ ਹੈ। ਜਦੋਂ ਵੀ ਸਿਹਤ ਵਿਭਾਗ ਦੀ ਟੀਮ ਡੇਂਗੂ ਬੁਖਾਰ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਆਉਂਦੀ ਹੈ ਤਾਂ ਉਨ੍ਹਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ।

ਇਹ ਵੀ ਪੜ੍ਹੋ:  ਜਲੰਧਰ 'ਚ ਰੂਹ ਨੂੰ ਕੰਬਾਅ ਦੇਣ ਵਾਲੀ ਵਾਰਦਾਤ, ਟਰੰਕ 'ਚੋਂ ਮਿਲੀਆਂ 3 ਸਕੀਆਂ ਭੈਣਾਂ ਦੀਆਂ ਲਾਸ਼ਾਂ

ਬੁਖ਼ਾਰ ਹੋਣ ਦੀ ਸੂਰਤ ’ਚ ਖ਼ੁਦ ਦਵਾਈ ਨਾ ਲਓ ਅਤੇ ਜੇਕਰ ਕਿਸੇ ਵਿਅਕਤੀ ਨੂੰ ਬੁਖਾਰ ਹੋਵੇ ਤਾਂ ਤੁਰੰਤ ਆਪਣੇ ਨਜ਼ਦੀਕੀ ਸਰਕਾਰੀ ਸਿਹਤ ਕੇਂਦਰ ’ਚ ਜਾ ਕੇ ਮੁੱਢਲੀ ਜਾਂਚ ਅਤੇ ਇਲਾਜ ਕਰਵਾਓ। ਸਿਹਤ ਵਿਭਾਗ ਵੱਲੋਂ ਡੇਂਗੂ ਬੁਖਾਰ ਦੀ ਜਾਂਚ ਅਤੇ ਇਲਾਜ ਮੁਫਤ ਕੀਤਾ ਜਾਂਦਾ ਹੈ। ਜਦੋਂ ਵੀ ਨਗਰ ਕੌਂਸਲ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੀਆਂ ਟੀਮਾਂ ਸ਼ਹਿਰੀ ਅਤੇ ਪੇਂਡੂ ਖੇਤਰਾਂ ’ਚ ਫੌਗਿੰਗ ਲਈ ਆਉਣ ਤਾਂ ਆਪਣੇ ਘਰਾਂ ਦੀਆਂ ਖਿੜਕੀਆਂ ਅਤੇ ਦਰਵਾਜ਼ੇ ਖੁੱਲ੍ਹੇ ਰੱਖੇ ਜਾਣ ਤਾਂ ਜੋ ਡੇਂਗੂ ਦੇ ਮੱਛਰ ਤੋਂ ਬਚਾਅ ਹੋ ਸਕੇ। ਉਨ੍ਹਾਂ ਕਿਹਾ ਕਿ ਕੁਝ ਸਾਵਧਾਨੀਆਂ ਵਰਤ ਕੇ ਅਸੀਂ ਇਸ ਬੀਮਾਰੀ ਤੋਂ ਆਸਾਨੀ ਨਾਲ ਬਚ ਸਕਦੇ ਹਾਂ।

ਇਹ ਵੀ ਪੜ੍ਹੋ: ਜਲੰਧਰ ਦੇ ਇਸ ਥਾਣੇ 'ਚ ਜਾਣ ਤੋਂ ਪਹਿਲਾਂ ਪੜ੍ਹੋ ਅਹਿਮ ਖ਼ਬਰ, ਲਾਗੂ ਹੋਇਆ ਨਵਾਂ ਨਿਯਮ

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 


https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri