ਆਜ਼ਾਦੀ ਦਿਹਾੜੇ ਸਬੰਧੀ ਡਰੋਨ ਕੈਮਰਿਆਂ ਰਾਹੀਂ ਸੁਲਤਾਨਪੁਰ ਲੋਧੀ ਦੇ ਚੱਪੇ-ਚੱਪੇ ਦੀ ਕੀਤੀ ਜਾ ਰਹੀ ਸਰਚ

08/14/2021 5:29:50 PM

ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ)- ਡਰੋਨ ਕੈਮਰਿਆਂ ਰਾਹੀਂ ਸੁਲਤਾਨਪੁਰ ਲੋਧੀ ਦੇ ਚੱਪੇ-ਚੱਪੇ ਦੀ ਸਰਚ ਕੀਤੀ ਜਾ ਰਹੀ ਹੈ। ਸੀਨੀਅਰ ਪੁਲਸ ਕਪਤਾਨ ਜ਼ਿਲ੍ਹਾ ਕਪੂਰਥਲਾ ਹਰਕਮਲਪ੍ਰੀਤ ਸਿੰਘ ਖੱਖ ਦੀ ਹਿਦਾਇਤ 'ਤੇ 15 ਅਗਸਤ ਦੇ ਮੱਦੇਨਜ਼ਰ ਅੱਜ ਸਬ ਡਿਵੀਜ਼ਨ ਸੁਲਤਾਨਪੁਰ ਲੋਧੀ ਦੇ ਡੀ. ਐੱਸ. ਪੀ. ਸਰਵਨ ਸਿੰਘ ਬੱਲ ਵੱਲੋਂ ਪੰਜਾਬ ਪੁਲਸ ਦੀ ਡਰੌਨ ਦੀ ਸਰਕਾਰੀ ਟੀਮ ਰਾਂਹੀ ਸੁਲਤਾਨਪੁਰ ਲੋਧੀ ਦੇ ਬੱਸ ਸਟੈਡ, ਰੇਲਵੇ ਸਟੇਸ਼ਨ, ਮੁੱਖ ਬਜ਼ਾਰ, ਸੀਲਿੰਗ ਪੁਆਇੰਟ ਅਤੇ ਸਮਾਰੋਹ ਵਾਲੀਆ ਜਗ੍ਹਾ ਸਮੇਤ ਸੁਲਤਾਨਪੁਰ ਲੋਧੀ ਦੇ ਸਮੂਹ ਗੁਰੂਦਵਾਰਾ ਸਾਹਿਬ ਅਤੇ ਹੋਰ ਭੀੜ ਭੜੱਕੇ ਵਾਲੇ ਸਥਾਨਾਂ ਦੀ ਡਰੋਨ ਕੈਮਰੇ ਰਾਹੀ ਸਰਚ ਮੁਹਿੰਮ ਚਲਾ ਕਿ ਕਰ੍ਹੜੀ ਨਿਗਾਰਨੀ ਰੱਖੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹੇ ਲਈ ਬੇਹੱਦ ਰਾਹਤ ਭਰੀ ਖ਼ਬਰ, ਸਿਰਫ਼ ਇਕ ਵਿਅਕਤੀ ਦੀ ਹੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ

ਡੀ. ਐੱਸ. ਪੀ. ਬੱਲ ਨੇ ਦੱਸਿਆ ਕਿ ਇਸ ਸਰਚ ਮੁਹਿੰਮ ਦੌਰਾਨ ਸ਼ੱਕੀ ਪਾਏ ਗਏ ਵ੍ਹੀਕਲਾਂ ਅਤੇ ਸ਼ੱਕੀ ਘੁੰਮਦੇ ਵਿਅਕਤੀਆਂ ਦੀ ਪੁਲਸ ਕਰਮਚਾਰੀਆਂ ਦੀਆ ਟੀਮਾਂ ਭੇਜ ਕੇ ਵਿਸ਼ੇਸ਼ ਜਾਂਚ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਮੁੱਚੇ ਨਗਰ 'ਤੇ ਸੀ. ਸੀ. ਟੀ. ਵੀ. ਕੈਮਰਿਆਂ ਰਾਹੀਂ ਵੀ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ 15 ਅਗਸਤ 'ਤੇ ਕੋਈ ਵੀ ਗਲਤ ਹਰਕਤ ਨਾ ਕਰੇ।

ਇਹ ਵੀ ਪੜ੍ਹੋ: ਆਜ਼ਾਦੀ ਦਿਹਾੜੇ ਮੌਕੇ ਕਰੀਬ 2 ਹਜ਼ਾਰ ਮੁਲਾਜ਼ਮ ਕਰਨਗੇ ਜਲੰਧਰ ਸ਼ਹਿਰ ਦੀ ਰਖਵਾਲੀ, ਸਟੇਡੀਅਮ ਸੀਲ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

shivani attri

This news is Content Editor shivani attri