ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਮੁਕੰਮਲ, ਨਹਿਰੂ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ

08/14/2022 2:35:47 PM

ਰੂਪਨਗਰ (ਵਿਜੇ)- ਆਜ਼ਾਦੀ ਦਿਹਾੜੇ ਸਬੰਧੀ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਲਈ ਸ਼ਨੀਵਾਰ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ, ਜਿਸ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਨਿਭਾਈ ਗਈ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਜ਼ਿਲ੍ਹਾ ਪੁਲਸ ਮੁਖੀ ਡਾ. ਸੰਦੀਪ ਗਰਗ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਡੀ. ਐੱਸ. ਪੀ. ਤਲਵਿੰਦਰ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਟੁਕੜੀਆਂ ਵੱਲੋਂ ਸਲਾਮੀ ਦਿੱਤੀ ਗਈ, ਜਿਸ ਵਿਚ ਪੰਜਾਬ ਪੁਲਸ ਪੁਰਸ਼, ਪੰਜਾਬ ਪੁਲਸ ਮਹਿਲਾ, ਪੰਜਾਬ ਹੋਮ ਗਾਰਡਜ਼, ਵੱਖ-ਵੱਖ ਸਕੂਲਾਂ ਅਤੇ ਬੈਂਡ ਦੀ ਟੁਕਡ਼ੀਆਂ ਵਲੋਂ ਮਾਰਚ ਪਾਸਟ ਵਿਚ ਹਿੱਸਾ ਲਿਆ ਗਿਆ।

ਇਹ ਵੀ ਪੜ੍ਹੋ: ਪੰਜਾਬ 'ਚ ਵਧਿਆ 'ਲੰਪੀ' ਸਕਿਨ ਦਾ ਕਹਿਰ, ਜਲੰਧਰ ਜ਼ਿਲ੍ਹੇ 'ਚ ਹੁਣ ਤੱਕ 5967 ਕੇਸ ਆਏ ਸਾਹਮਣੇ

PunjabKesari

ਉਪਰੰਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਕੋਰੀਓਗ੍ਰਆਫੀ, ਡਾਂਸ ਅਤੇ ਗਿੱਧਾ ਆਦਿ ਰੰਗਾ-ਰੰਗ ਪ੍ਰੋਗਰਾਮਾਂ ਦੀ ਪੇਸ਼ਕਾਰੀ ਕੀਤੀ ਗਈ। ਅੰਤ ’ਚ ਸ਼ਿਵਾਲਿਕ ਸਕੂਲ ਦੇ ਸਟਾਫ ਵਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ। ਉਪਰੰਤ ਡਿਪਟੀ ਕਮਿਸ਼ਨਰ ਵਲੋਂ ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਕੋਵਿਡ ਦੇ ਮੱਦੇਨਜ਼ਰ ਸਮਾਗਮ ਦੌਰਾਨ ਕੋਵਿਡ ਨਿਯਮਾਂ ਨੂੰ ਧਿਆਨ ’ਚ ਰੱਖਿਆ ਜਾਵੇ। ਇਸ ਤੋਂ ਇਲਾਵਾ ਜ਼ਿਲਾ ਪੁਲਸ ਮੁੱਖੀ ਨੇ ਵੀ ਹਦਾਇਤਾਂ ਜਾਰੀ ਕੀਤੀਆਂ ਕਿ ਸੁਰੱਖਿਆ ਪ੍ਰਬੰਧਾਂ ਨੂੰ ਧਿਆਨ ਵਿਚ ਰੱਖਦਿਆਂ ਸਮਾਗਮ ਵਿਚ ਸ਼ਾਮਲ ਹੋਣ ਵਾਲੇ ਹਰ ਇਕ ਵਿਅਕਤੀ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ ।

ਇਹ ਵੀ ਪੜ੍ਹੋ: ਫਗਵਾੜਾ ’ਚ ਕਿਸਾਨਾਂ ਦੇ ਪੱਕੇ ਡੇਰੇ, ਜਲੰਧਰ-ਦਿੱਲੀ ਨੈਸ਼ਨਲ ਹਾਈਵੇਅ ਦੋਵੇਂ ਪਾਸਿਓਂ ਕੀਤਾ ਬੰਦ

PunjabKesari

ਇਸ ਤੋਂ ਇਲਾਵਾ ਸਟੇਡੀਅਮ ਵਿਚ ਜਾਣ ਵਾਲੇ ਹਰ ਸਮਾਨ ਦੀ ਸਕੈਨਨਿੰਗ ਵੀ ਕੀਤੀ ਜਾਵੇਗੀ। ਐੱਸ.ਐੱਸ.ਪੀ. ਡਾ. ਸੰਦੀਪ ਗਰਗ ਨੇ ਜ਼ਿਲ੍ਹਾ ਪੁਲਸ ਦੇ ਸਮੂਹ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਜ਼ਾਦੀ ਦਿਹਾੜੇ ਮੌਕੇ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਲਈ ਕਿਹਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਅਤੇ ਵਿਕਾਸ) ਡਾ. ਸੋਨਾ ਥਿੰਦ, ਵਧੀਕ ਡਿਪਟੀ ਕਮਿਸ਼ਨਰ (ਜ) ਹਰਜੋਤ ਕੌਰ, ਸਹਾਇਕ ਕਮਿਸ਼ਨਰ ਦੀਪਾਂਕਰ ਗਰਗ, ਡੀ.ਐੱਮ.ਸੀ ਡਾ. ਬਲਦੇਵ ਸਿੰਘ ਅਤੇ ਪੁਲਸ ਪ੍ਰਸ਼ਾਸਨ ਤੋਂ ਐੱਸ.ਪੀ. ਹੈੱਡਕੁਆਟਰ ਰਾਜਪਾਲ ਸਿੰਘ ਹੁੰਦਲ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।

ਇਹ ਵੀ ਪੜ੍ਹੋ: ਆਜ਼ਾਦੀ ਦਿਹਾੜੇ ਮੌਕੇ ਜਲੰਧਰ 'ਚ ਸੁਰੱਖਿਆ ਸਖ਼ਤ, 2000 ਪੁਲਸ ਕਰਮਚਾਰੀ ਕਰਨਗੇ ਸ਼ਹਿਰ ਦੀ ਰਖਵਾਲੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News