ਗੜ੍ਹਦੀਵਾਲਾ ਵਿਖੇ 75ਵਾਂ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ

08/16/2021 2:50:37 PM

ਗੜ੍ਹਦੀਵਾਲਾ (ਜਤਿੰਦਰ)- ਦੇਸ਼ ਦੇ ਹੋਰਨਾਂ ਭਾਗਾਂ ਦੀ ਤਰ੍ਹਾਂ ਨਗਰ ਕੌਂਸਲ ਗੜ੍ਹਦੀਵਾਲਾ ਵਿਖੇ ਵੀ ਆਜ਼ਾਦੀ ਦਾ 75ਵਾਂ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਨਗਰ ਕੌਂਸਲ ਪ੍ਰਧਾਨ ਜਸਵਿੰਦਰ ਸਿੰਘ ਜੱਸਾ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਜੋਗਿੰਦਰ ਸਿੰਘ ਗਿਲਜੀਆਂ ਵੱਲੋਂ ਅਦਾ ਕੀਤੀ ਗਈ। ਇਸ ਮੌਕੇ ਪੁਲਸ ਟੁਕੜੀ ਵੱਲੋਂ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ ਗਈ। 

ਇਹ ਵੀ ਪੜ੍ਹੋ: ਵਿਧਾਨ ਸਭਾ ਚੋਣਾਂ ਲਈ ਜਲੰਧਰ ਕੈਂਟ ਹਲਕੇ ਤੋਂ ਜਗਬੀਰ ਬਰਾੜ ਨੂੰ ਸੁਖਬੀਰ ਨੇ ਐਲਾਨਿਆ ਉਮੀਦਵਾਰ

ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਦੇਸ਼ ਭਗਤੀ 'ਤੇ ਆਧਾਰਤ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਇਸ ਮੌਕੇ ਜੋਗਿੰਦਰ ਸਿੰਘ ਗਿਲਜੀਆਂ ਨੇ ਸ਼ਹਿਰ ਵਾਸੀਆਂ ਨੂੰ ਅਜਾਦੀ ਦਿਹਾੜੇ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਅੱਜ ਅਸੀਂ ਸ਼ਹੀਦਾਂ ਦੀ ਬਦੌਲਤ ਹੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਤਰਫ਼ੋਂ ਗੜ੍ਹਦੀਵਾਲਾ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਨਗਰ ਕੌਂਸਲ ਵਿਖੇ ਇਕ ਟਿਊਬਵੈੱਲ ਲਗਾਇਆ ਜਾ ਰਿਹਾ ਹੈ ਅਤੇ ਸ਼ਹਿਰ ਅੰਦਰ ਸੀਵਰੇਜ ਦੇ ਕੰਮ ਦੌਰਾਨ ਟੁੱਟੀਆਂ ਹੋਈਆਂ ਸੜਕਾਂ ਦਾ ਨਿਰਮਾਣ ਕਾਰਜ ਇੱਕ ਮਹੀਨੇ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇਗਾ। 

ਇਹ ਵੀ ਪੜ੍ਹੋ: ਸੁਖਬੀਰ ਬਾਦਲ ਦੀ ਅਗਵਾਈ ’ਚ ਅਕਾਲੀ ਦਲ ’ਚ ਸ਼ਾਮਲ ਹੋਏ ਜਗਬੀਰ ਸਿੰਘ ਬਰਾੜ

ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨ ਕੈਪਟਨ ਬਹਾਦਰ ਸਿੰਘ, ਨਗਰ ਕੌਂਸਲ ਦੇ ਵਾਈਸ ਪ੍ਰਧਾਨ ਐਡਵੋਕੇਟ ਸੰਦੀਪ ਜੈਨ, ਸੁਨੀਤਾ ਚੌਧਰੀ, ਅਨੁਰਾਧਾ ਸ਼ਰਮਾ, ਸਰੋਜ ਮਨਹਾਸ, ਬਿੰਦਰਪਾਲ ਬਿੱਲਾ, ਸੁਦੇਸ਼ ਕੁਮਾਰ ਟੋਨੀ, ਕਮਲਜੀਤ ਕੌਰ ਕਲਸੀ, ਹਰਵਿੰਦਰ ਕੁਮਾਰ ਸੋਨੂੰ, ਸੂਬੇਦਾਰ ਰੇਸ਼ਮ ਸਿੰਘ, ਪ੍ਰਿੰਸੀਪਲ ਕੇਸ਼ਵਾਨੰਦ ਸ਼ਰਮਾ, ਪ੍ਰਿੰਸੀਪਲ ਰਾਕੇਸ਼ ਜੈਨ, ਕੇਵਲ ਕ੍ਰਿਸ਼ਨ ਪੂਰੀ, ਸਰਪੰਚ ਹਰਵਿੰਦਰ ਸਿੰਘ ਸਰਾਈਂ, ਸੀਨੀਅਰ ਆਗੂ ਗੁਰਮੇਲ ਸਿੰਘ ਦਾਰਾਪੁਰ, ਧਰਮਿੰਦਰ ਕਲਿਆਣ, ਕਰਨੈਲ ਸਿੰਘ ਕਲਸੀ, ਅਚਿਨ ਸ਼ਰਮਾ, ਅਜੀਤ ਕੁਮਾਰ, ਤੀਰਥ ਸਿੰਘ ਸਿਹਰਾ ਆਦਿ ਸਮੇਤ ਵੱਡੀ ਗਿਣਤੀ ਵਿੱਚ ਲੋਕ ਤੇ ਕਾਂਗਰਸ ਵਰਕਰ ਹਾਜ਼ਰ ਸਨ।

ਇਹ ਵੀ ਪੜ੍ਹੋ: ਜਲੰਧਰ: ਕੋਰੋਨਾ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ 'ਚ ਨਵੀਆਂ ਗਾਈਡਲਾਈਨਜ਼ ਕੀਤੀਆਂ ਜਾਰੀ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


shivani attri

Content Editor

Related News