ਟਾਂਡਾ ਵਿਖੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ ਆਜ਼ਾਦੀ ਦਿਹਾੜਾ

08/15/2022 3:28:43 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ,ਕੁਲਦੀਸ਼ ਚੌਹਾਨ)-  ਟਾਂਡਾ ਇਲਾਕੇ ਵਿਚ ਆਜ਼ਾਦੀ ਦਾ ਦਿਹਾੜਾ ਦੇਸ਼ ਭਗਤੀ ਦੇ ਜਜਬੇ ਅਤੇ ਖ਼ੁਸ਼ੀਆਂ ਖੇੜਿਆਂ ਨਾਲ ਮਨਾਇਆ ਗਿਆ। ਇਸ ਦੌਰਾਨ ਨਗਰ ਕੌਂਸਲ ਅਤੇ ਸਕੂਲਾਂ ਕਾਲਜਾਂ ਵਿਚ ਆਜ਼ਾਦੀ ਦਿਹਾੜੇ ਦੇ ਜਸ਼ਨ ਵੇਖਣ ਨੂੰ ਮਿਲੇ। ਮੁੱਖ ਸਮਾਗਮ ਨਗਰ ਕੌਂਸਲ ਦਫ਼ਤਰ ਵਿਚ ਈ.ਓ. ਕਮਲਜਿੰਦਰ ਸਿੰਘ ਦੀ ਅਗਵਾਈ ਵਿਚ ਹੋਇਆ, ਜਿੱਥੇ ਮੁੱਖ ਮਹਿਮਾਨ ਵਿਧਾਇਕ ਜਸਵੀਰ ਸਿੰਘ ਰਾਜਾ ਦੀ ਮੌਜੂਦਗੀ ਵਿਚ ਨਗਰ ਕੌਂਸਲ ਪ੍ਰਧਾਨ ਗੁਰਸੇਵਕ ਮਾਰਸ਼ਲ ਨੇ ਕੌਮੀ ਤਿਰੰਗਾ ਲਹਿਰਾਇਆ।

PunjabKesari

ਇਸ ਮੌਕੇ ਪੁਲਸ ਟੀਮ ਨੇ ਤਿਰੰਗੇ ਨੂੰ ਸਲਾਮੀ ਦਿੱਤੀ ਅਤੇ ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਜਜਬੇ ਵਾਲਾ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਇਸ ਮੌਕੇ ਸਾਬਕਾ ਪ੍ਰਧਾਨ ਦੇਸ ਰਾਜ ਡੋਗਰਾ, ਹਰੀ ਕ੍ਰਿਸ਼ਨ ਸੈਣੀ, ਸੁਰਿੰਦਰ ਜੀਤ ਸਿੰਘ ਬਿੱਲੂ, ਰਾਜੇਸ਼ ਲਾਡੀ, ਆਸ਼ੂ ਵੈਦ, ਕ੍ਰਿਸ਼ਨਾ ਰਾਣੀ, ਕੁਲਜੀਤ ਬਿੱਟੂ,ਸੁਮਨ ਖੋਸਲਾ,ਕ੍ਰਿਸ਼ਨ ਬਿੱਟੂ, ਗੁਰਪ੍ਰੀਤ ਸਚਦੇਵਾ,ਨਰਿੰਦਰ ਕੌਰ,ਸਤਵੰਤ ਜੱਗੀ,ਰਾਕੇਸ਼ ਬਿੱਟੂ, ਲਖਵਿੰਦਰ ਮੁਲਤਾਨੀ, ਮੰਜੂ ਖੰਨਾ ਅਤੇ ਸਮੂਹ ਸਟਾਫ ਮੈਂਬਰਾਂ ਨੇ ਹਾਜ਼ਰੀ ਲੁਆਈ।

ਇਹ ਵੀ ਪੜ੍ਹੋ: ਕਪੂਰਥਲਾ ਵਿਖੇ ਡੂੰਘੇ ਨਾਲੇ 'ਚ ਡਿੱਗੇ ਡੇਢ ਸਾਲਾ ਬੱਚੇ ਦੀ ਲਾਸ਼ ਬਰਾਮਦ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

PunjabKesari

ਇਸੇ ਤਰਾਂ ਸ਼ਹੀਦ ਭਗਤ ਸਿੰਘ ਪਾਰਕ ਵਿਚ ਕਲੱਬ ਪ੍ਰਧਾਨ ਮਹਿੰਦਰ ਅਹਿਆਪੁਰੀ ਦੀ ਅਗਵਾਈ ਵਿਚ ਹੋਏ ਸਮਾਗਮ ਵਿਚ ਬਾਬਾ ਰਾਮ ਸਿੰਘ ਨਿਰਮਲੇ ਨੇ ਕੌਮੀ ਤਿਰੰਗਾ ਲਹਿਰਾਇਆ। ਜੀ. ਜੀ. ਐੱਸ. ਖਾਲਸਾ ਸਕੂਲ ਮਿਆਣੀ ਵਿਚ ਸਾਬਕਾ ਮੰਤਰੀ ਬਲਬੀਰ ਸਿੰਘ ਮਿਆਣੀ ਨੇ ਤਿਰੰਗਾ ਲਹਿਰਾਇਆ। ਸਰਕਾਰੀ ਕਾਲਜ ਵਿਚ ਪ੍ਰਿੰਸੀਪਲ ਬਲਵਿੰਦਰ ਸਿੰਘ, ਸਰਕਾਰੀ ਹਸਪਤਾਲ ਵਿਚ ਐੱਸ. ਐੱਮ. ਓ. ਪ੍ਰੀਤ ਮਹਿੰਦਰ ਸਿੰਘ ਅਤੇ ਸ਼ਿਮਲਾ ਪਹਾੜੀ ਪਾਰਕ ਵਿਚ ਲਾਇਨਜ ਕਲੱਬ  ਦੇ ਪ੍ਰਧਾਨ ਸੁਧੀਰ ਸੋਂਧੀ ਨੇ ਕੌਮੀ ਤਿਰੰਗਾ ਲਹਿਰਾਇਆ। ਇਸ ਮੌਕੇ ਕਲੱਬ ਮੈਂਬਰਾਂ ਨੇ ਵਿਧਾਇਕ ਜਸਵੀਰ ਸਿੰਘ ਰਾਜਾ ਦੀ ਮੌਜੂਦਗੀ ਵਿਚ ਤਿਰੰਗਾ ਮਾਰਚ ਵੀ ਕੱਢਿਆ। ਭਾਜਪਾ ਵਰਕਰਾਂ ਨੇ ਹਸਰਿਪਿੰਡ ਵਿਚ ਕੌਮੀ ਤਿਰੰਗਾ ਲਹਿਰਾਇਆ। 

ਇਹ ਵੀ ਪੜ੍ਹੋ: ਸ੍ਰੀ ਆਨੰਦਪੁਰ ਸਾਹਿਬ ਵਿਖੇ ਆਜ਼ਾਦੀ ਦਿਹਾੜੇ ਦੇ ਸਮਾਗਮ ਦੌਰਾਨ ਸਕਾਊਟ ਕਮਿਸ਼ਨਰ ਦੀ ਮੌਤ

PunjabKesari

PunjabKesari

ਇਹ ਵੀ ਪੜ੍ਹੋ: ਆਜ਼ਾਦੀ ਦਿਹਾੜੇ ਦੀਆਂ ਕੈਪਟਨ ਅਮਰਿੰਦਰ ਸਿੰਘ ਨੇ ਸਮੂਹ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News