ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਡੀ. ਸੀ. ਨੇ ਪਰੇਡ ਜਾ ਕੀਤਾ ਨਿਰੀਖਣ

Wednesday, Aug 14, 2019 - 12:50 PM (IST)

ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਡੀ. ਸੀ. ਨੇ ਪਰੇਡ ਜਾ ਕੀਤਾ ਨਿਰੀਖਣ

ਜਲੰਧਰ (ਸੋਨੂੰ)— ਆਜ਼ਾਦੀ ਦਿਹਾੜੇ ਵਾਲੇ ਦਿਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਲੰਧਰ 'ਚ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨ ਵਾਲੇ ਹਨ। ਸੁਤੰਤਰਤਾ ਦਿਵਸ ਨੂੰ ਲੈ ਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਹੋਣ ਵਾਲੇ ਸੂਬਾ ਪੱਧਰੀ ਪ੍ਰੋਗਰਾਮ ਨੂੰ ਲੈ ਕੇ ਸਿਵਲ ਅਤੇ ਪੁਲਸ ਦੇ 2000 ਮੁਲਾਜ਼ਮਾਂ ਦੀ ਡਿਊਟੀ ਲਾਈ ਗਈ ਹੈ। ਅੱਜ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਫੁਲ ਡਰੈੱਸ ਪਰੇਡ ਦਾ ਨਿਰੀਖਣ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਕੱਲ੍ਹ ਕੈਪਟਨ ਅਮਰਿੰਦਰ ਸਿੰਘ ਜਲੰਧਰ 'ਚ ਝੰਡਾ ਲਹਿਰਾਉਣ ਵਾਲੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਿਵਲ ਪ੍ਰਸ਼ਾਸਨ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। 

PunjabKesari

ਜ਼ਿਕਰਯੋਗ ਹੈ ਕਿ 2500 ਵਿਦਿਆਰਥੀਆਂ ਵੱਲੋਂ ਪੀ. ਟੀ. ਸ਼ੋਅ ਮਾਰਚ ਪਾਸਟ ਕਰਦਿਆਂ ਆਪਣੀ ਪੇਸ਼ਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਆਕਰਸ਼ਕ ਝਾਂਕੀਆਂ ਪੇਸ਼ ਕਰਦਿਆਂ ਦੇਸ਼ ਅਤੇ ਪੰਜਾਬ ਦੇ ਇਤਿਹਾਸ ਦੀਆਂ ਵੰਨਗੀਆਂ ਪੇਸ਼ ਕੀਤੀਆਂ ਜਾਣਗੀਆਂ। ਪ੍ਰੋਗਰਾਮ 'ਚ ਆਉਣ ਵਾਲੇ ਪਤਵੰਤਿਆਂ ਦੀਆਂ ਸਹੂਲਤਾਂ ਦਾ ਵੀ ਖਾਸ ਧਿਆਨ ਰੱਖਿਆ ਜਾਵੇਗਾ।


author

shivani attri

Content Editor

Related News