ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਲੋਹੜੀ ਮੌਕੇ ਸਾੜਨਗੇ ਖੇਤੀ ਵਿਰੋਧੀ ਕਾਨੂੰਨਾਂ ਦੀਆਂ ਕਾਪੀਆਂ

01/10/2021 5:39:33 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ, ਪੰਡਿਤ) - ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਇਕ ਵਿਸ਼ੇਸ਼ ਮੀਟਿੰਗ ਪਿੰਡ ਧੂਤ ਖੁਰਦ ਵਿਖੇ ਹੋਈ। ਇਸ ਮੀਟਿੰਗ ’ਚ ਯੂਨੀਅਨ ਦੇ ਸਮੂਹ ਮੈਂਬਰਾਂ ਨੇ ਕੇਂਦਰ ਸਰਕਾਰ ਵਲੋਂ ਜਾਰੀ ਖੇਤੀ ਵਿਰੋਧੀ ਕਾਨੂੰਨਾਂ ਨੂੰ ਕਾਲੇ ਕਾਨੂੰਨ ਕਰਾਰ ਦਿੰਦੇ ਹੋਏ ਕੇਂਦਰ ਸਰਕਾਰ ਖ਼ਿਲਾਫ਼ ਰੋਹ ਭਰਪੂਰ ਨਾਅਰੇਬਾਜ਼ੀ ਕੀਤੀ। ਯੂਨੀਅਨ ਦੇ ਕੌਮੀ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰਧਾਨ ਚੌਧਰੀ ਹਰਦੇਵ ਸਿੰਘ ਧੂਤ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ ਜਿੱਥੇ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਗਈ, ਉੱਥੇ ਹੀ ਹੁਸ਼ਿਆਰਪੁਰ ਬਲਾਕ-1 ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। 

ਪੜ੍ਹੋ ਇਹ ਵੀ ਖ਼ਬਰ - Health Tips : ਖਾਣ ਦੀਆਂ ਇਨ੍ਹਾਂ ਗਲਤ ਆਦਤਾਂ ਨਾਲ ਵੱਧ ਸਕਦਾ ਹੈ ‘ਦਿਲ ਦਾ ਦੌਰਾ’ ਪੈਣ ਦਾ ਖ਼ਤਰਾ

ਪੜ੍ਹੋ ਇਹ ਵੀ ਖ਼ਬਰ - Health Alert : ਨਹਾਉਂਦੇ ਸਮੇਂ ਇਨ੍ਹਾਂ ਕਾਰਨਾਂ ਕਰਕੇ ਪੈ ਸਕਦੈ ‘ਦਿਲ ਦਾ ਦੌਰਾ’, ਇੰਝ ਰੱਖੋ ਖ਼ਾਸ ਧਿਆਨ

ਇਸ ਚੋਣ ’ਚ ਮਨਦੀਪ ਕੁਮਾਰ ਚੱਕੋਵਾਲ ਬ੍ਰਾਹਮਣਾਂ ਨੂੰ ਹੁਸ਼ਿਆਰਪੁਰ ਬਲਾਕ-1ਦਾ ਪ੍ਰਧਾਨ, ਤਜਿੰਦਰ ਸਿੰਘ ਬੈਂਚਾਂ ਖੁਰਦ ਨੂੰ ਮੀਤ ਪ੍ਰਧਾਨ,ਨਵਦੀਪ ਸਿੰਘ ਧਾਮੀ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਚੌਧਰੀ ਹਰਦੇਵ ਸਿੰਘ ਧੂਤ, ਜ਼ਿਲ੍ਹਾ ਮੀਤ ਪ੍ਰਧਾਨ ਪੰਕਜ ਮਹਿਤਾ  ਜ਼ਿਲ੍ਹਾ ਜਨਰਲ ਸਕੱਤਰ  ਸੁਖਪਾਲ ਸਿੰਘ, ਪ੍ਰੈੱਸ ਸਕੱਤਰ ਸ਼ਾਮ ਸੈਣੀ ਅਤੇ ਬਲਾਕ ਪ੍ਰਧਾਨ ਟਾਂਡਾ ਤਾਰਾ ਸਿੰਘ ਚੌਲਾਂਗ ਨੇ ਮੋਦੀ ਸਰਕਾਰ ਵੱਲੋਂ ਜਾਰੀ ਖੇਤੀ ਵਿਰੋਧੀ ਕਾਨੂੰਨਾਂ ਦੀ ਨਿੰਦਿਆਂ ਕਰਦਿਆਂ ਕਿਹਾ ਕਿ  ਇਹ ਕਾਲੇ ਕਾਨੂੰਨ ਵਾਪਸ ਹੋਣ ਤੱਕ ਸ਼ੁਰੂ ਕੀਤਾ ਗਿਆ ਕਿਸਾਨ ਅੰਦੋਲਨ ਜਾਰੀ ਰਹੇਗਾ। 

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ : ਪਰਸ ’ਚ ਨਾ ਰੱਖੋ ਇਹ ਚੀਜ਼ਾਂ, ਹੋ ਸਕਦੀ ਹੈ ਪੈਸੇ ਦੀ ਕਿੱਲਤ

ਉਨ੍ਹਾਂ ਇਸ ਮੌਕੇ ਦੱਸਿਆ ਕਿ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਨ ਲਈ 13 ਜਨਵਰੀ ਲੋਹੜੀ ਮੌਕੇ ਖੇਤੀ ਵਿਰੋਧੀ ਕਾਨੂੰਨਾਂ ਦੀਆਂ ਕਾਪੀਆਂ ਵੱਡੀ ਪੱਧਰ ਤੇ ਬੁੱਲੋਵਾਲ ਵਿੱਚ ਸਾੜ ਕੇ ਲੋਹੜੀ ਮਨਾਈ ਜਾਵੇਗੀ ਤੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ ਜਾਵੇਗਾ। ਇਸ ਤੋਂ ਇਲਾਵਾ 26 ਜਨਵਰੀ ਨੂੰ ਦਿੱਲੀ ਵਿੱਚ ਕੀਤੇ ਜਾਣ ਵਾਲੇ ਇਤਿਹਾਸਕ ਟਰੈਕਟਰ ਮਾਰਚ ਲਈ ਵਿਉਂਤਬੰਦੀ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - Health Alert : ਹਾਰਟ ਅਟੈਕ ਹੋਣ ਤੋਂ ਪਹਿਲਾਂ ਦਿਖਾਈ ਦਿੰਦੇ ਨੇ ਇਹ ਲੱਛਣ, ਤਾਂ ਹੋ ਜਾਵੋ ਸਾਵਧਾਨ

ਇਸ ਮੌਕੇ ਸੂਬੇਦਾਰ ਸੁਰਿੰਦਰਪਾਲ ਸਿੰਘ, ਪ੍ਰਧਾਨ ਬਲਾਕ ਭੂੰਗਾ ਸ਼ੀਤਲ ਸਿੰਘ, ਅਜੀਤ ਸਿੰਘ, ਸਰਦੂਲ ਸਿੰਘ, ਸਕੱਤਰ ਬਲਾਕ ਟਾਂਡਾ ਸਰਬਜੀਤ ਸਿੰਘ ਸੋਢੀ, ਭੁਪਿੰਦਰ ਸਿੰਘ ਭਿੰਦੀ, ਅਮਰੀਕ ਸਿੰਘ ਆਦਿ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ - Health Tips : ਸਰਦੀ ਦੇ ਮੌਸਮ ’ਚ ਕੀ ਤੁਸੀਂ ਹੀਟਰ ਜਾਂ ਬਲੋਅਰ ਦੀ ਕਰਦੇ ਹੋ ਵਰਤੋਂ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ


rajwinder kaur

Content Editor

Related News