ਭਾਕਿਊ (ਰਾਜੇਵਾਲ) ਨੇ ਰੋਸ ਮਾਰਚ ਕਰਕੇ ਖੇਤੀ ਕਾਨੂੰਨਾਂ ਦੀਆਂ ਸਾੜੀਆਂ ਕਾਪੀਆਂ
Monday, Mar 29, 2021 - 11:54 AM (IST)
ਜਲੰਧਰ (ਮਹੇਸ਼)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਨੇ ਐਤਵਾਰ ਨੂੰ ਹੋਲੀ ਦੇ ਤਿਉਹਾਰ ਮੌਕੇ ਮੋਦੀ ਸਰਕਾਰ ਵੱਲੋਂ ਬਣਾਏ 3 ਕਾਲੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਤੋਂ ਪਹਿਲਾਂ ਗੁਰੂ ਨਾਨਕ ਮਿਸ਼ਨ ਚੌਕ ਤੋਂ ਲੈ ਕੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤਕ ਰੋਸ ਮਾਰਚ ਵੀ ਕੀਤਾ ਗਿਆ, ਜਿਸ ਦੀ ਅਗਵਾਈ ਰਾਜੇਵਾਲ ਯੂਨੀਅਨ ਦੇ ਜ਼ਿਲਾ ਪ੍ਰਧਾਨ ਮਨਦੀਪ ਸਿੰਘ ਸਮਰਾ, ਮੁੱਖ ਬੁਲਾਰੇ ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ ਅਤੇ ਜ਼ਿਲਾ ਯੂਥ ਪ੍ਰਧਾਨ ਅਮਰਜੋਤ ਸਿੰਘ ਜੋਤੀ ਜੰਡਿਆਲਾ ਨੇ ਕੀਤੀ। ਜਦਕਿ ਹਰਜਿੰਦਰ ਸਿੰਘ ਰਾਣਾ, ਸੁਖਦਿਆਲ ਸਿੰਘ ਕਾਦੀਆਂ ਪੰਜਾਬ ਮੀਡੀਅਮ ਇੰਡਸਟਰੀਜ਼ ਡਿਵੈੱਲਪਮੈਂਟ ਬੋਰਡ ਦੇ ਸਾਬਕਾ ਡਾਇਰੈਕਟਰ ਮਲਵਿੰਦਰ ਸਿੰਘ ਲੱਕੀ, ਸਿੱਖ ਤਾਲਮੇਲ ਕਮੇਟੀ ਦੇ ਤੇਜਿੰਦਰ ਸਿੰਘ ਪ੍ਰਦੇਸੀ, ਹਰਪਾਲ ਸਿੰਘ ਚੱਢਾ ਅਤੇ ਮਹਿੰਦਰਪਾਲ ਸਿੰਘ ਰਾਣਾ ਵੀ ਮੁੱਖ ਤੌਰ ’ਤੇ ਸ਼ਾਮਲ ਹੋਏ।
ਇਹ ਵੀ ਪੜ੍ਹੋ : ਪਲਾਂ ’ਚ ਉਜੜਿਆ ਹੱਸਦਾ-ਵੱਸਦਾ ਪਰਿਵਾਰ, ਦੋ ਸਕੇ ਭਰਾਵਾਂ ਦੀ ਮੌਤ ਨਾਲ ਘਰ ’ਚ ਪੈ ਗਿਆ ਚੀਕ-ਚਿਹਾੜਾ
ਇਸ ਦੌਰਾਨ ਸ਼ਹਿਰ ’ਚ ਭਾਜਪਾ ਆਗੂਆਂ ਵੱਲੋਂ ਰੱਖੇ ਗਏ ਧਰਨੇ ਦਾ ਵੀ ਕਿਸਾਨਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਜੰਮ ਕੇ ਵਿਰੋਧ ਕੀਤਾ। ਬੈਰੀਕੇਡ ਟੱਪ ਕੇ ਭਾਜਪਾ ਦੇ ਧਰਨੇ ਵੱਲ ਵਧ ਰਹੇ ਯੂਥ ਪ੍ਰਧਾਨ ਜੋਤੀ ਜੰਡਿਆਲਾ ਨੂੰ ਤਾਇਨਾਤ ਪੁਲਸ ਮੁਲਾਜ਼ਮਾਂ ਨੇ ਬੜੀ ਮੁਸ਼ਕਲ ਨਾਲ ਰੋਕਿਆ। ਆਗੂਆਂ ਨੇ ਕਿਹਾ ਕਿ ਕਿਸਾਨਾਂ ’ਤੇ ਦਰਜ ਕੀਤੇ ਗਏ ਧਾਰਾ 307 ਦੇ ਮਾਮਲਿਆਂ ਤੋਂ ਸਾਫ਼ ਪਤਾ ਲੱਗਦਾ ਹੈ ਕਿ ਪੰਜਾਬ ਦੀ ਕੈਪਟਨ ਸਰਕਾਰ ਭਾਜਪਾ ਨਾਲ ਮਿਲੀ ਹੋਈ ਹੈ ਅਤੇ ਕੇਂਦਰ ਸਰਕਾਰ ਦੇ ਕਹਿਣ ’ਤੇ ਹੀ ਸਭ ਕੁਝ ਕਰ ਰਹੀ ਹੈ। ਉਨ੍ਹਾਂ ਭਾਜਪਾ ਆਗੂਆਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਉਨ੍ਹਾਂ ਤੋਂ ਡਰਨ ਵਾਲੇ ਨਹੀਂ ਹਨ ਅਤੇ ਉਨ੍ਹਾਂ ਦਾ ਵਿਰੋਧ ਕਰਦੇ ਰਹਿਣਗੇ।
ਇਹ ਵੀ ਪੜ੍ਹੋ : ਲੁਧਿਆਣਾ: ਚਿਕਨ ਕਾਰਨਰ ਦੇ ਮਾਲਕ ਨੇ ਸਿਧਵਾਂ ਨਹਿਰ 'ਚ ਮਾਰੀ ਛਾਲ, ਸੁਸਾਈਡ ਨੋਟ ’ਚ ਦੱਸਿਆ ਮੌਤ ਦਾ ਕਾਰਨ
ਉਨ੍ਹਾਂ ਕਿਹਾ ਕਿ ਭਾਜਪਾ ਦੇ ਪ੍ਰੋਗਰਾਮਾਂ ਦਾ ਵਿਰੋਧ ਅਤੇ ਨੇਤਾਵਾਂ ਦਾ ਬਾਈਕਾਟ ਅੱਗੇ ਵੀ ਜਾਰੀ ਰਹੇਗਾ। ਕਸ਼ਮੀਰ ਸਿੰਘ ਜੰਡਿਆਲਾ ਅਤੇ ਮਨਦੀਪ ਸਿੰਘ ਸਮਰਾ ਨੇ ਕਿਹਾ ਕਿ ਆਪਣੇ ਹੱਕਾਂ ਦੀ ਲੜਾਈ ਲੜਦੇ ਹੋਏ ਲਗਾਤਾਰ ਕਿਸਾਨ ਸ਼ਹੀਦ ਹੋ ਰਹੇ ਹਨ, ਜਿਨ੍ਹਾਂ ਦੀ ਕਿਸੇ ਨੂੰ ਕੋਈ ਚਿੰਤਾ ਨਹੀਂ ਹੈ। ਭਾਜਪਾ ਨਾਲ ਜੋ ਕੁਝ ਹੋ ਰਿਹਾ ਹੈ, ਉਸ ਦੀ ਜ਼ਿੰਮੇਵਾਰ ਉਹ ਖੁਦ ਹੀ ਹੈ ਕਿਉਂਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਲੇ ਖੇਤੀ ਕਾਨੂੰਨ ਲਾਗੂ ਨਾ ਕੀਤੇ ਹੁੰਦੇ ਤਾਂ ਇਹ ਸਮਾਂ ਆਉਣਾ ਹੀ ਨਹੀਂ ਸੀ। ਇਸ ਮੌਕੇ ਅਮਰਜੀਤ ਸਿੰਘ ਜੰਡਿਆਲਾ, ਨਰਿੰਦਰ ਸਿੰਘ ਜੌਹਲ, ਨਛੱਤਰ ਸਿੰਘ, ਅਮਰਜੀਤ ਸਿੰਘ ਬੁੱਗਾ, ਅਮਰੀਕ ਸਿੰਘ ਸੰਸਾਰਪੁਰ, ਕੁਲਦੀਪ ਸਿੰਘ, ਕੁਲਵੰਤ ਸਿੰਘ, ਪਾਲ ਸਿੰਘ ਧਾਰੀਵਾਲ ਤੇ ਮੋਹਨ ਸਿੰਘ ਫੌਜੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਜਲੰਧਰ ’ਚ ਫਤਿਹ ਗਰੁੱਪ ਦੀ ਦਹਿਸ਼ਤ, ਸ਼ਰੇਆਮ ਪੁਲਸ ਨੂੰ ਇੰਝ ਦਿੱਤੀ ਚੁਣੌਤੀ
ਇਹ ਵੀ ਪੜ੍ਹੋ : ਕਿਸਾਨੀ ਕਾਨਫਰੰਸ ਦੌਰਾਨ ਬੋਲੇ ਰਾਜੇਵਾਲ, ਕਿਹਾ-ਮੋਦੀ ਦੇਸ਼ ਤੇ ਦੁਨੀਆ ਭਰ ’ਚ ਤਾਨਾਸ਼ਾਹ ਹਾਕਮ ਵਜੋਂ ਮਸ਼ਹੂਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?