ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕੀਤਾ ਜ਼ਖ਼ਮੀ

Wednesday, Jun 04, 2025 - 04:35 PM (IST)

ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕੀਤਾ ਜ਼ਖ਼ਮੀ

ਦਸੂਹਾ (ਝਾਵਰ/ਨਾਗਲਾ)-ਦਸੂਹਾ ਅਤੇ ਪਿੰਡ ਘੋਗਰਾ ਵਿਖੇ ਇਕ ਜ਼ਿੰਮੀਦਾਰ ਸੁਰਜੀਤ ਸਿੰਘ ਅਤੇ ਉਸ ਦਾ ਭਰਾ ਬਲਵਿੰਦਰ ਸਿੰਘ ਆਪਣੇ ਖੇਤਾਂ ਵਿਚ ਪਾਈਪਾਂ ਰਾਹੀਂ ਪਾਣੀ ਲਾਉਣ ਲਈ ਗਏ ਸਨ। ਇਸ ਦੌਰਾਨ ਉਨ੍ਹਾਂ ’ਤੇ ਲਗਭਗ 10 ਵਿਅਕਤੀਆਂ ਨੇ ਤੇਜ਼ ਹਥਿਆਰਾਂ ਨਾਲ ਹਮਲਾ ਕਰਕੇ ਸੁਰਜੀਤ ਸਿੰਘ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ।

ਇਹ ਵੀ ਪੜ੍ਹੋ: ਵਕੀਲ ਦਾ ਸ਼ਰਮਨਾਕ ਕਾਰਾ! ਨੂੰਹ ਦੀ ਨਗਨ ਫੋਟੋ ਫੇਸਬੁੱਕ 'ਤੇ ਕਰ 'ਤੀ ਪੋਸਟ, ਫਿਰ ...

ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਮੁਖੀ ਦਸੂਹਾ ਰਜਿੰਦਰ ਸਿੰਘ ਮਿਨਹਾਸ ਅਤੇ ਜਾਂਚ ਅਧਿਕਾਰੀ ਏ. ਐੱਸ. ਆਈ. ਸਰਬਜੀਤ ਸਿੰਘ ਦੱਸਿਆ ਕਿ ਸੁਰਜੀਤ ਸਿੰਘ ਦੇ ਭਰਾ ਬਲਵਿੰਦਰ ਸਿੰਘ ਪੁੱਤਰ ਲਛਮਣ ਸਿੰਘ ਨਿਵਾਸੀ ਘੋਗਰਾ ਨੇ ਅਪਣੇ ਬਿਆਨਾਂ ਵਿਚ ਦੱਸਿਆ ਕਿ ਸੁਖਵਿੰਦਰ ਸਿੰਘ ਪੁੱਤਰ ਗੁਰਬਚਨ ਸਿੰਘ, ਸੱਜਣ ਸਿੰਘ ਪੁੱਤਰ ਦਲੀਪ ਸਿੰਘ, ਗੁਰਮੁਖ ਸਿੰਘ ਪੁੱਤਰ ਸੁਖਵਿੰਦਰ ਸਿੰਘ ਅਤੇ ਲਵਦੀਪ ਹੈਪੀ ਪੁੱਤਰ ਮਨਜੀਤ ਸਿੰਘ ਨਿਵਾਸੀ ਗੜ੍ਹਦੀਵਾਲਾ ਅਤੇ 5-6 ਹੋਰ ਵਿਅਕਤੀਆਂ ਨੇ ਉਨ੍ਹਾਂ ’ਤੇ ਤੇਜ਼ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਦੌਰਾਨ ਉਸ ਦਾ ਭਰਾ ਸੁਰਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਜਾਂਚ ਅਧਿਕਾਰੀ ਸਰਬਜੀਤ ਸਿੰਘ ਦੱਸਿਆ ਕਿ ਇਸ ਸਬੰਧੀ 10 ਵਿਅਕਤੀਆਂ ਦੇ ਵਿਰੁੱਧ ਧਾਰਾ 307 ਅਤੇ ਹੋਰ ਧਾਰਾਵਾਂ ਅਧੀਨ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਫਗਵਾੜਾ ਨੈਸ਼ਨਲ ਹਾਈਵੇਅ 'ਤੇ ਰੂਹ ਕੰਬਾਊ ਹਾਦਸਾ, ਦੋ ਲੋਕਾਂ ਦੀ ਦਰਦਨਾਕ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News