ਸੰਘਣੀ ਧੁੰਦ ਕਾਰਨ ਇਨੋਵਾ ਗੱਡੀ ਕੈਂਟਰ ਨਾਲ ਟਕਰਾਈ, ਦੋ ਜ਼ਖ਼ਮੀ
Thursday, Jan 01, 2026 - 02:01 PM (IST)
ਬਲਾਚੌਰ/ਪੋਜੇਵਾਲ (ਤਰਸੇਮ ਕਟਾਰੀਆ)-ਭੁਲੇਖਾ ਚੌਕ ਬਲਾਚੌਰ ਦੇ ਕੋਲ ਸੰਘਣੀ ਧੁੰਦ ਕਾਰਨ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ ਇਨੋਵਾ ਕਾਰ ਕੈਂਟਰ ਨਾਲ ਟਕਰਾ ਗਈ। ਇਸ ਹਾਦਸੇ ਵਿਚ ਦੋ ਵਿਅਕਤੀ ਜ਼ਖ਼ਮੀ ਹੋ ਗਏ। ਐੱਸ. ਐੱਸ. ਐੱਫ਼. ਟੀਮ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 112 ਤੋਂ ਸੂਚਨਾ ਮਿਲੀ ਕਿ ਭੁਲੇਖਾ ਚੌਕ ਬਲਾਚੌਰ ਦੇ ਨੇੜੇ ਐਕਸੀਡੈਂਟ ਹੋਇਆ ਹੈ। ਸੂਚਨਾ ਮਿਲਦੇ ਹੀ ਐੱਸ. ਐੱਸ. ਐੱਫ਼. ਟੀਮ ਮੌਕੇ ’ਤੇ ਪਹੁੰਚੀ। ਜਾਂਚ ਦੌਰਾਨ ਪਤਾ ਲੱਗਾ ਕਿ ਇਕ ਕੈਂਟਰ ਸੜਕ ਦੇ ਵਿਚਕਾਰ ਖੜ੍ਹਾ ਸੀ। ਇਸ ਦੌਰਾਨ ਇਨੋਵਾ ਕਾਰ ਜਿਸ ਨੂੰ ਪਲਵਿੰਦਰ ਸਿੰਘ ਚਲਾ ਰਿਹਾ ਸੀ ਅਤੇ ਉਸ ਦੇ ਨਾਲ ਅਭਿਜੀਤ ਸਿੰਘ ਸਵਾਰ ਸੀ, ਸੰਘਣੀ ਧੁੰਦ ਕਾਰਨ ਕੈਂਟਰ ਦੇ ਪਿੱਛੇ ਜਾ ਟਕਰਾਈ।
ਇਹ ਵੀ ਪੜ੍ਹੋ: ਅਗਲੇ 24 ਘੰਟੇ ਅਹਿਮ! ਪੰਜਾਬ 'ਚ ਹਨ੍ਹੇਰੀ ਦੇ ਨਾਲ ਪਵੇਗਾ ਮੀਂਹ, ਮੌਸਮ ਵਿਭਾਗ ਨੇ 4 ਜਨਵਰੀ ਤੱਕ ਦਿੱਤੀ ਵੱਡੀ ਚਿਤਾਵਨੀ
ਹਾਦਸੇ ਤੋਂ ਬਾਅਦ ਕੈਂਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਇਸ ਟੱਕਰ ਵਿਚ ਪਲਵਿੰਦਰ ਸਿੰਘ ਪੁੱਤਰ ਗੁਰਦੀਸ਼ ਸਿੰਘ ਅਤੇ ਅਭਿਜੀਤ ਸਿੰਘ ਪੁੱਤਰ ਰਣਵੀਰ ਸਿੰਘ, ਦੋਵੇਂ ਵਾਸੀ ਪਿੰਡ ਮਾਜਰਾ ਜੱਟਾਂ, ਤਹਿਸੀਲ ਬਲਾਚੌਰ, ਨੂੰ ਸੱਟਾਂ ਲੱਗੀਆਂ। ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਬਲਾਚੌਰ ਦਾਖਲ ਕਰਵਾਇਆ ਗਿਆ। ਹਾਦਸੇ ਕਾਰਨ ਇਨੋਵਾ ਕਾਰ ਨੂੰ ਕਾਫੀ ਨੁਕਸਾਨ ਪਹੁੰਚਿਆ। ਐੱਸ. ਐੱਸ. ਐੱਫ਼. ਟੀਮ ਵੱਲੋਂ ਵਾਹਨਾਂ ਨੂੰ ਸੜਕ ਦੇ ਕਿਨਾਰੇ ਕਰਵਾ ਕੇ ਟ੍ਰੈਫ਼ਿਕ ਨੂੰ ਸੁਚਾਰੂ ਤਰੀਕੇ ਨਾਲ ਮੁੜ ਚਾਲੂ ਕਰਵਾਇਆ ਗਿਆ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਇਲਾਕੇ 'ਚ ਚੱਲੀਆਂ ਗੋਲ਼ੀਆਂ! ਪੁਲਸ ਨੇ ਕਰ 'ਤਾ ਐਨਕਾਊਂਟਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
