ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਆੜ੍ਹਤੀਆਂ ਦੀਆਂ ਮੰਗਾਂ ਨੂੰ ਲੈ ਕੇ ਟਾਂਡਾ ''ਚ ਸਰਕਾਰ ਨੂੰ ਘੇਰਿਆ

Friday, Feb 14, 2020 - 12:42 PM (IST)

ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਆੜ੍ਹਤੀਆਂ ਦੀਆਂ ਮੰਗਾਂ ਨੂੰ ਲੈ ਕੇ ਟਾਂਡਾ ''ਚ ਸਰਕਾਰ ਨੂੰ ਘੇਰਿਆ

ਟਾਂਡਾ ਉੜਮੁੜ (ਵਰਿੰਦਰ ਪੰਡਿਤ): ਆੜ੍ਹਤੀ ਐਸੋਸੀਏਸ਼ਨ ਟਾਂਡਾ ਦੀ ਵਿਸ਼ੇਸ਼ ਮੀਟਿੰਗ ਤਾਂ ਮੰਡੀ ਟਾਂਡਾ ਵਿਖੇ ਪ੍ਰਧਾਨ ਬਲਦੇਵ ਸਿੰਘ ਮੁਲਤਾਨੀ ਦੀ ਅਗਵਾਈ 'ਚ ਹੋਈ, ਜਿਸ 'ਚ ਪੰਜਾਬ ਆੜ੍ਹਤੀ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਹਰਨਾਮ ਸਿੰਘ ਦੀ ਹਾਜ਼ਰੀ ਵਿਚ ਸਮੂਹ ਆੜ੍ਹਤੀਆਂ ਨੇ ਪੰਜਾਬ ਸਰਕਾਰ ਵੱਲੋਂ ਮੰਡੀ ਬੋਰਡ ਨੂੰ ਭੰਗ ਕਰਨ ਦੇ ਬਾਅਦ ਕਿਸਾਨਾਂ ਦੀ ਲੁੱਟ ਕਰਨ ਲਈ ਕੰਪਨੀਆਂ ਨੂੰ ਕਲਸਟਰ ਬਣਾਉਣ ਦੀ ਇਜਾਜ਼ਤ ਦੇਣ ਦੇ ਮਤੇ ਦਾ ਵਿਰੋਧ ਕੀਤਾ ਗਿਆ।  

ਇਸ ਦੇ ਨਾਲ ਹੀ ਪੰਜਾਬ ਆੜ੍ਹਤੀ ਐਸੋਸੀਏਸ਼ਨ ਵਲੋਂ 15  ਫਰਵਰੀ ਨੂੰ ਰਾਜ ਭਰ ਦੀਆਂ ਅਨਾਜ ਮੰਡੀਆਂ 'ਚ ਹੜਤਾਲ ਰੱਖਣ ਦਾ ਐਲਾਨ ਵੀ ਕੀਤਾ ਗਿਆ। ਇਸ ਮੌਕੇ ਉਕਤ ਮੁੱਦੇ ਅਤੇ ਆੜ੍ਹਤੀਆਂ ਦੀਆਂ ਮੰਗਾਂ ਨੂੰ ਲੈ ਕੇ ਸੂਬਾ ਮੀਤ ਪ੍ਰਧਾਨ ਹਰਨਾਮ ਸਿੰਘ ਨੇ ਪੰਜਾਬ ਦੇ ਸਮੂਹ ਆੜ੍ਹਤੀਆਂ ਵੱਲੋਂ 15  ਫਰਵਰੀ ਨੂੰ ਸਵੇਰੇ 11 ਵਜੇ ਫਿਲੌਰ ਦਾਣਾ ਮੰਡੀ ਵਿਖੇ ਹੋ ਰਹੀ ਸੂਬਾ ਪੱਧਰੀ ਰੋਸ ਰੈਲੀ ਵਿੱਚ ਭਾਗ ਲੈਣ ਲਈ ਲਾਮਬੰਦ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਝੋਨੇ ਦੀ ਖਰੀਦ ਖਤਮ ਹੋਈ ਨੂੰ ਤਿੰਨ ਮਹੀਨੇ ਬੀਤ ਜਾਣ ਦੇ ਬਾਅਦ ਵੀ ਸੂਬਾ ਸਰਕਾਰ ਨੇ ਕਈ ਜ਼ਿਲਿਆਂ 'ਚ ਆੜ੍ਹਤੀਆਂ ਨੂੰ ਨਾ ਤਾਂ ਕਮਿਸ਼ਨ ਦਿੱਤਾ ਹੈ ਅਤੇ ਨਾ ਹੀ ਮਜ਼ਦੂਰੀ ਦੇ ਪੈਸੇ ਜਾਰੀ ਕੀਤੇ ਹਨ।  ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ 'ਚ ਲਗਭਗ 45 ਹਜ਼ਾਰ ਦੇ ਕਰੀਬ ਲਾਇਸੈਂਸੀ ਆੜ੍ਹਤੀਆਂ ਨੂੰ ਵੱਡੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਇਸ ਮੌਕੇ ਆਪਣੇ ਹਿੱਤਾਂ ਦੀ ਰਾਖੀ ਲਈ ਪੰਜਾਬ ਆੜ੍ਹਤੀ ਐਸੋਸੀਏਸ਼ਨ ਵੱਲੋਂ ਵਿੱਢੇ ਸੰਘਰਸ਼ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ ਅਤੇ 15 ਦੀ ਰੈਲੀ ਨੂੰ ਕਾਮਯਾਬ ਕਰਨ ਲਈ ਪ੍ਰੇਰਿਆ। ਇਸ  ਮੌਕੇ ਸੁਖਵਿੰਦਰ ਜੀਤ ਸਿੰਘ ਬੀਰਾ, ਰਾਕੇਸ਼ ਵੋਹਰਾ,  ਜਗਦੀਸ਼ ਆਨੰਦ, ਜਤਿੰਦਰ ਅਗਰਵਾਲ, ਅਵਤਾਰ ਸਿੰਘ ਸੈਣੀ, ਗੌਰਵ ਪੁਰੀ, ਜੋਗਿੰਦਰ ਲਾਲ, ਨਰੇਸ਼ ਜੈਨ, ਜੋਗਿੰਦਰ ਸਿੰਘ, ਗੁਰਬਖਸ਼ ਸਿੰਘ, ਬੰਟੀ ਜੈਨ ਆਦਿ ਮੌਜੂਦ ਸਨ।


author

Shyna

Content Editor

Related News