ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕਬਾੜ ਦੀਆਂ ਦੁਕਾਨਾਂ ’ਤੇ ਡੇਂਗੂ ਦੇ ਲਾਰਵੇ ਦੀ ਜਾਂਚ

11/11/2023 2:17:38 PM

ਨਵਾਂਸ਼ਹਿਰ (ਤ੍ਰਿਪਾਠੀ)- ਨਵਾਂਸ਼ਹਿਰ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਡੇਂਗੂ ਨੂੰ ਫੈਲਣ ਤੋਂ ਰੋਕਣ ਲਈ ਚਲਾਈ ਜਾ ਰਹੀ ਫਰਾਈਡੇ-ਡਰਾਈ ਡੇ ਮੁਹਿੰਮ ਤਹਿਤ ਕਮਿਊਨਿਟੀ ਹੈਲਥ ਸੈਂਟਰ ਰਾਹੋਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੋਨੀਆ ਦੀ ਅਗਵਾਈ ਹੇਠ ਡੇਂਗੂ ਦੇ ਲਾਰਵਾ ਦੀ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਸਿਹਤ ਟੀਮਾਂ ਵੱਲੋਂ ਕਬਾੜ ਦੀਆਂ ਦੁਕਾਨਾਂ ’ਤੇ ਪਏ ਪੁਰਾਣੇ ਟਾਇਰਾਂ ਅਤੇ ਟੁੱਟੇ ਭਾਂਡਿਆਂ ’ਚ ਮੱਛਰ ਪੈਦਾ ਕਰਨ ਵਾਲੇ ਅਤੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ ਅਤੇ ਜਿਨ੍ਹਾਂ ਥਾਵਾਂ ’ਤੇ ਡੇਂਗੂ ਦਾ ਲਾਰਵਾ ਪਾਇਆ ਗਿਆ, ਉਨ੍ਹਾਂ ਨੂੰ ਮੌਕੇ ’ਤੇ ਹੀ ਨਸ਼ਟ ਕੀਤਾ ਗਿਆ।

ਇਹ ਵੀ ਪੜ੍ਹੋ: ਜਲੰਧਰ ਵਿਖੇ ਦੀਵਾਲੀ ਦੇ ਮੱਦੇਨਜ਼ਰ ਮੈਡੀਕਲ ਸੁਪਰਡੈਂਟ ਡਾਕਟਰਾਂ ਨੂੰ ਜਾਰੀ ਕੀਤੇ ਨਵੇਂ ਹੁਕਮ

ਇਸ ਮੌਕੇ ਡਾ. ਸੋਨੀਆ ਨੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਕਿ ਰਿਹਾਇਸ਼ੀ ਇਲਾਕਿਆਂ ਦੇ ਆਲੇ-ਦੁਆਲੇ ਪਾਣੀ ਖੜ੍ਹਾ ਹੋਣ ਕਾਰਨ ਮੱਛਰ ਦੀ ਪੈਦਾਵਾਰ ਵੱਧ ਰਹੀ ਹੈ, ਜਿਸ ਨੂੰ ਰੋਕਣਾ ਬਹੁਤ ਜ਼ਰੂਰੀ ਹੈ। ਖੜ੍ਹੇ ਪਾਣੀ ਕਾਰਨ ਹੋਣ ਵਾਲੀਆਂ ਬੀਮਾਰੀਆਂ ਨੂੰ ਰੋਕਣਾ ਹਰ ਨਾਗਰਿਕ ਦਾ ਪਹਿਲਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਡੇਂਗੂ ਦੇ ਲਾਰਵੇ ਦੀ ਰੋਕਥਾਮ ਲਈ ਵਿਭਾਗ ਵੱਲੋਂ ਠੋਸ ਕਦਮ ਚੁੱਕਣ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ। ਇਸ ਮੌਕੇ ਬੀ. ਈ. ਈ. ਮਨਿੰਦਰ ਸਿੰਘ ਤੋਂ ਇਲਾਵਾ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ: ਦੀਵਾਲੀ ਮੌਕੇ ਉੱਜੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਕੈਨੇਡਾ ਵਿਖੇ ਭੁਲੱਥ ਦੇ ਨੌਜਵਾਨ ਦੀ ਦਰਦਨਾਕ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

shivani attri

This news is Content Editor shivani attri