ਗੜ੍ਹਦੀਵਾਲਾ ਵਿਖੇ 423 ਕੰਟੇਨਰਾਂ ''ਚ ਡੇਂਗੂ ਦੇ ਲਾਰਵੇ ਦਾ ਨਿਰੀਖਣ, 13 ''ਚ ਮਿਲਿਆ ਲਾਰਵਾ

Monday, Sep 29, 2025 - 06:46 PM (IST)

ਗੜ੍ਹਦੀਵਾਲਾ ਵਿਖੇ 423 ਕੰਟੇਨਰਾਂ ''ਚ ਡੇਂਗੂ ਦੇ ਲਾਰਵੇ ਦਾ ਨਿਰੀਖਣ, 13 ''ਚ ਮਿਲਿਆ ਲਾਰਵਾ

ਗੜ੍ਹਦੀਵਾਲਾ (ਭੱਟੀ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਸ. ਐੱਮ. ਓ. ਭੂੰਗਾ ਡਾ. ਸੁਦੇਸ਼ ਰਾਜਨ ਦੇ ਮਾਰਗ ਦਰਸ਼ਨ ਹੇਠ ਹੈਲਥ ਟੀਮ ਵੱਲੋਂ ਗੜਦੀਵਾਲਾ ਵਿਖੇ 132 ਘਰਾਂ ਵਿੱਚ ਜਾ ਕੇ 423 ਕੰਟੇਨਰਾਂ 'ਚ ਡੇਂਗੂ ਦੇ ਲਾਰਵੇ ਦਾ ਨਿਰੀਖਣ ਕੀਤਾ ਗਿਆ। ਜਿਸ ਦੌਰਾਨ 13 ਕੰਟੇਨਰਾਂ ਵਿੱਚ ਡੇਂਗੂ ਦਾ ਲਾਰਵਾ ਪਾਇਆ ਗਿਆ, ਜਿਸ ਨੂੰ ਮੌਕੇ 'ਤੇ ਹੀ ਨਸ਼ਟ ਕੀਤਾ ਗਿਆ। 

ਇਹ ਵੀ ਪੜ੍ਹੋ: ਵਿਧਾਨ ਸਭਾ 'ਚ ਬੋਲੇ MLA ਗੁਰਪ੍ਰੀਤ ਸਿੰਘ ਬਣਾਂਵਾਲੀ, ਪੰਜਾਬ ਨੂੰ 'ਕੰਗਲਾ' ਕਹਿਣ 'ਤੇ ਬਾਜਵਾ ਮੰਗਣ ਮੁਆਫ਼ੀ

ਇਸ ਮੌਕੇ ਹੈਲਥ ਇੰਸਪੈਕਟਰ ਗੁਰਿੰਦਰਜੀਤ ਸਿੰਘ ਵੱਲੋਂ ਡੇਂਗੂ ਮਲੇਰੀਆ ਬੀਮਾਰੀ ਦੇ ਲਛੱਣ ਅਤੇ ਇਸ ਬੀਮਾਰੀ ਦੇ ਫੈਲਣ ਦੇ ਕਾਰਨ ਦੱਸੇ ਗਏ ਅਤੇ ਇਸ ਬੀਮਾਰੀ ਤੋਂ ਬਚਾਅ ਕਰਨ ਲਈ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਉਨ੍ਹਾਂ ਆਪਣੇ ਆਸਪਾਸ ਸਫ਼ਾਈ ਵਿਵਸਥਾ ਨੂੰ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਘਰਾਂ ਦੇ ਆਸਪਾਸ ਜ਼ਿਆਦਾ ਦੇਰ ਤੱਕ ਪਾਣੀ ਨੂੰ ਖੜ੍ਹਾ ਨਹੀਂ ਰਹਿਣ ਦੇਣਾ ਚਾਹੀਦਾ ਹੈ ਤਾਂ ਕਿ ਡੇਂਗੂ ਮਲੇਰੀਆ ਫ਼ੈਲਣ ਤੋਂ ਰੋਕਿਆ ਜਾ ਸਕੇ।

ਇਹ ਵੀ ਪੜ੍ਹੋ: ਪੰਜਾਬ 'ਚ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਵਾਲੇ ਦੇਣ ਧਿਆਨ! 30 ਤਾਰੀਖ਼ ਤੱਕ ਕਰ ਲਓ ਇਹ ਕੰਮ ਨਹੀਂ ਤਾਂ...

ਉਨ੍ਹਾਂ ਦੱਸਿਆ ਕਿ ਡੇਂਗੂ ਮਲੇਰੀਏ ਦਾ ਇਲਾਜ ਸਰਕਾਰੀ ਸੈਂਟਰਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ । ਇਸ ਮੌਕੇ ਹੈਲਥ ਇੰਸਪੈਕਟਰ ਗੁਰਿੰਦਰਜੀਤ ਸਿੰਘ, ਸਿਹਤ ਕਰਮਚਾਰੀ ਸਰਤਾਜ਼ ਸਿੰਘ ਸਿੰਘ , ਸਿਹਤ ਕਰਮਚਾਰੀ ਸਰਬਜੀਤ ਸਿੰਘ, ਸਿਹਤ ਕਰਮਚਾਰੀ ਹਰਜਿੰਦਰ ਸਿੰਘ, ਸਿਹਤ ਕਰਮਚਾਰੀ ਮਨਜੀਤ ਕੁਮਾਰ, ਸਿਹਤ ਕਰਮਚਾਰੀ ਮਨਜਿੰਦਰ ਸਿੰਘ ਹਾਜ਼ਰ ਸਨ।

ਇਹ ਵੀ ਪੜ੍ਹੋ: ਗਾਇਕ ਰਾਜਵੀਰ ਜਵੰਦਾ ਦੀ ਸਿਹਤ ਬਾਰੇ ਆਈ ਵੱਡੀ ਅਪਡੇਟ, Fortis ਹਸਪਤਾਲ ਨੇ ਜਾਰੀ ਕੀਤਾ ਮੈਡੀਕਲ ਬੁਲੇਟਿਨ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News