ਇੰਸਪੈਕਟਰ ਹਰਿੰਦਰ ਸਿੰਘ ਨੇ ਥਾਣਾ ਸੁਲਤਾਨਪੁਰ ਲੋਧੀ ਦੇ SHO ਦਾ ਸੰਭਾਲਿਆ ਚਾਰਜ
Saturday, Jan 24, 2026 - 07:01 PM (IST)
ਸੁਲਤਾਨਪੁਰ ਲੋਧੀ (ਸੋਢੀ)- ਥਾਣਾ ਸੁਲਤਾਨਪੁਰ ਲੋਧੀ ਦੇ ਨਵ ਨਿਯੁਕਤ ਐੱਸ. ਐੱਚ. ਓ. ਇੰਸਪੈਕਟਰ ਹਰਿੰਦਰ ਸਿੰਘ ਨੇ ਅੱਜ ਆਪਣਾ ਚਾਰਜ ਸੰਭਾਲ ਕੇ ਕੰਮਕਾਜ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਚਾਰਜ ਸੰਭਾਲਣ ਉਪਰੰਤ ਥਾਣਾ ਸੁਲਤਾਨਪੁਰ ਲੋਧੀ ਦੇ ਸਮੂਹ ਸਬ ਇੰਸਪੈਕਟਰ, ਏ. ਐੱਸ. ਆਈ. ਅਤੇ ਹੋਰ ਕਰਮਚਾਰੀਆਂ ਨਾਲ ਮੀਟਿੰਗ ਕੀਤੀ ਅਤੇ ਸਾਰੇ ਹੀ ਕਰਮਚਾਰੀਆਂ ਨੂੰ ਆਪਣੀ ਡਿਊਟੀ ਈਮਾਨਦਾਰੀ ਨਾਲ ਕਰਨ ਦੀ ਹਿਦਾਇਤ ਕੀਤੀ ।
ਇਹ ਵੀ ਪੜ੍ਹੋ: ਪੰਜਾਬ 'ਚ ਫਿਰ ਵਿਗੜੇਗਾ ਮੌਸਮ! ਆਵੇਗਾ ਭਾਰੀ ਮੀਂਹ ਤੇ ਤੂਫ਼ਾਨ, ਵਿਭਾਗ ਨੇ ਕੀਤੀ 28 ਤਾਰੀਖ਼ ਤੱਕ ਵੱਡੀ ਭਵਿੱਖਬਾਣੀ
ਇੰਸਪੈਕਟਰ ਹਰਿੰਦਰ ਸਿੰਘ ਪਹਿਲਾਂ ਥਾਣਾ ਫੱਤੂਢੀਗਾ ਦੇ ਐੱਸ. ਐੱਚ. ਓ. ਵੱਜੋ ਵੀ ਡਿਊਟੀ ਕਰ ਚੁੱਕੇ ਹਨ। ਉਨ੍ਹਾਂ ਆਪਣੇ ਥਾਣੇ ਦੇ ਪੁਲਸ ਅਫ਼ਸਰਾਂ ਨੂੰ ਆਪਣੀਆਂ ਸ਼ਿਕਾਇਤਾਂ ਲੈ ਕੇ ਆਏ ਲੋਕਾਂ ਦੀ ਗੱਲਬਾਤ ਸੁਣ ਕੇ ਤੁਰੰਤ ਸ਼ਿਕਾਇਤ ਦਾ ਨਿਪਟਾਰਾ ਕਰਨ ਲਈ ਕਿਹਾ । ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਦਿੱਤਾ ਕਿ ਸਾਰੇ ਹੀ ਲੋਕਾਂ ਨੂੰ ਪਾਰਟੀ ਬਾਜੀ ਤੋਂ ਉੱਪਰ ਉੱਠ ਕੇ ਸਤਿਕਾਰ ਦਿੱਤਾ ਜਾਵੇਗਾ ਤੇ ਸਭ ਨੂੰ ਨਿਆਂ ਦਿਵਾਉਣ ਲਈ ਯਤਨ ਕੀਤੇ ਜਾਣਗੇ ।
ਦੱਸਣਯੋਗ ਹੈ ਕਿ ਜ਼ਿਲ੍ਹਾ ਕਪੂਰਥਲਾ ਦੇ ਸੀਨੀਅਰ ਪੁਲਸ ਕਪਤਾਨ ਗੌਰਵ ਤੂਰਾ ਦੇ ਆਦੇਸ਼ 'ਤੇ ਸਬ ਡਿਵੀਜ਼ਨ ਸੁਲਤਾਨਪੁਰ ਲੋਧੀ ਅਧੀਨ ਪੈਂਦੇ ਚਾਰੇ ਪੁਲਸ ਥਾਣਿਆਂ ਦੇ ਚਾਰੇ ਹੀ ਐਸ.ਐਚ.ਓ. ਅਚਾਨਕ ਬਦਲ ਦਿੱਤੇ ਗਏ ਸਨ । ਨਵੇਂ ਆਏ ਐਸ.ਐਚ.ਓਜ ਨੇ ਆਪੋ ਆਪਣੇ ਥਾਣਿਆਂ ਦਾ ਚਾਰਜ ਸੰਭਾਲ ਕੇ ਕੰਮਕਾਜ ਆਰੰਭ ਕਰ ਦਿੱਤਾ ਹੈ। ਇੰਸਪੈਕਟਰ ਨਿਰਮਲ ਸਿੰਘ ਨੇ ਥਾਣਾ ਕਬੀਰਪੁਰ ਦੇ ਐਸ.ਐਚ.ਓ. ਵੱਜੋ , ਇੰਸਪੈਕਟਰ ਅਮਨਦੀਪ ਕੌਰ ਨੇ ਥਾਣਾ ਫੱਤੂਢੀਂਗਾ ਦੇ ਐੱਸ. ਐੱਚ. ਓ. ਦਾ ਚਾਰਜ , ਇੰਸਪੈਕਟਰ ਅਨਿਲ ਕੁਮਾਰ ਨੇ ਥਾਣਾ ਤਲਵੰਡੀ ਚੌਧਰੀਆਂ ਦੇ ਮੁਖੀ ਦਾ ਚਾਰਜ ਸੰਭਾਲ ਲਿਆ ਹੈ ।
ਇਹ ਵੀ ਪੜ੍ਹੋ: ਜਲੰਧਰ 'ਚ ਦੋ ਦਿਨ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ, DC ਨੇ ਜਾਰੀ ਕੀਤੇ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
