ਗੁਰੂ ਸਾਹਿਬਾਨਾਂ ਵੱਲੋਂ ਦਰਸਾਏ ਗਏ ਮਾਰਗ ਤੇ ਚੱਲਣ ਲਈ ਕੀਤਾ ਪ੍ਰੇਰਿਤ

01/22/2021 12:15:44 PM

ਟਾਂਡਾ ਉੜਮੁੜ(ਪਰਮਜੀਤ ਸਿੰਘ ਮੋਮੀ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦਸਮੇਸ਼ ਨਗਰ ਟਾਂਡਾ ਵਿਖੇ ਸ਼ਰਧਾ ਪੂਰਵਕ ਤੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਬੰਧਕ ਕਮੇਟੀ ਵੱਲੋਂ ਜ਼ੋਰਾਵਰ ਸਿੰਘ ਸਭਾ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗਿਆਨੀ ਸਵਰਨ ਸਿੰਘ ਜੋਸ਼, ਢਾਡੀ ਜਥਾ ਭਾਈ ਸੁਖਵੀਰ ਸਿੰਘ ਚੌਹਾਨ ਬੁੱਢੀ ਪਿੰਡ ਵਾਲੇ ਅਤੇ ਬੱਚਿਆਂ ਦੇ ਜਥਿਆਂ ਨੇ ਸੰਗਤਾਂ ਨੂੰ ਮਨੋਹਰ ਸ਼ਬਦ ਕੀਰਤਨ ਅਤੇ ਢਾਡੀ ਵਾਰਾਂ ਰਾਹੀਂ ਨਿਹਾਲ ਕੀਤਾ।

ਇਸ ਮੌਕੇ ਪ੍ਰਬੰਧਕ ਕਮੇਟੀ ਪ੍ਰਧਾਨ ਜਗਮੋਹਨ ਸਿੰਘ ਨੇ ਸਮੂਹ ਸੰਗਤ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦੇ ਹੋਏ ਗੁਰੂ ਸਹਿਬਾਨਾਂ ਵੱਲੋਂ ਦਰਸਾਏ ਗਏ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਧਾਨ ਜਗਮੋਹਨ ਸਿੰਘ, ਭਾਈ ਸੁਰਜੀਤ ਸਿੰਘ, ਭਾਈ ਜਸਵੀਰ ਸਿੰਘ ਟਾਂਡਾ, ਦਵਿੰਦਰ ਸਿੰਘ, ਦਲਜੀਤ ਸਿੰਘ, ਗੁਰਦੀਪ ਸਿੰਘ, ਗੁਰਦਿਆਲ ਸਿੰਘ, ਮਾਸਟਰ ਜਸਵੀਰ ਸਿੰਘ, ਸ਼ਰਧਾ ਸਿੰਘ, ਗਗਨਇੰਦਰ ਸਿੰਘ, ਕੈਪਟਨ ਸੁੱਚਾ ਸਿੰਘ, ਨਰਿੰਦਰਪਾਲ ਸਿੰਘ, ਜਸਵੀਰ ਸਿੰਘ, ਬਾਬਾ ਸੋਹਣ ਸਿੰਘ ,ਅਮਰਜੀਤ ਸਿੰਘ ,ਬਾਬਾ ਜ਼ੋਰਾਵਰ ਸਿੰਘ, ਸਿੰਘ ਸਭਾ ਦੇ ਸਮੂਹ ਮੈਂਬਰ ਹਾਜ਼ਰ ਸਨ। ਇਸੇ ਤਰ੍ਹਾਂ ਹੀ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਟਾਂਡਾ ਸ਼ਹਿਰ ਅਤੇ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿੱਚ ਬੜੀ ਹੀ ਸ਼ਰਧਾ ਪੂਰਵਕ ਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਫੌਜੀ ਕਾਲੋਨੀ ਟਾਂਡਾ ਵਿਖੇ ਹੋਏ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਜਸਵਿੰਦਰ ਸਿੰਘ, ਭਾਈ ਹਰਕ੍ਰਿਸ਼ਨ ਸਿੰਘ  ਤੇ ਬੱਚਿਆਂ ਦੇ ਜਥਿਆਂ ਨੇ ਸਮੂਹ ਸੰਗਤ ਨੂੰ ਮਨੋਹਰ ਸ਼ਬਦ ਕੀਰਤਨ ਦੁਆਰਾ ਨਿਹਾਲ ਕੀਤਾ।

PunjabKesari

ਇਸ ਮੌਕੇ ਪ੍ਰਧਾਨ ਸੁਲਤਾਨ ਸਿੰਘ, ਨਿਸ਼ਾਨ ਸਿੰਘ, ਮਲਕੀਤ ਸਿੰਘ, ਲਖਵਿੰਦਰ ਸਿੰਘ ਲੱਖਾ, ਸਾਬਕਾ ਸਰਪੰਚ ਗੁਰਮੀਤ ਸਿੰਘ, ਹਰਕ੍ਰਿਸ਼ਨ ਸਿੰਘ, ਜਸਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ, ਇਸੇ ਤਰ੍ਹਾਂ ਹੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੰਤ ਪ੍ਰੇਮ ਸਿੰਘ ਨਗਰ ਟਾਂਡਾ ਵਿਖੇ ਵੀ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਜਾਏ ਗਏ ਕੀਰਤਨ ਦਰਬਾਰ ਵਿੱਚ ਗਿਆਨੀ ਅਮਰਜੀਤ ਸਿੰਘ ਮੂਨਕਾਂ ਵਾਲੇ ,ਗਿਆਨੀ ਹਰਭਜਨ ਸਿੰਘ ਜੀ ਨੇ ਸਮੂਹ ਸੰਗਤਾਂ ਨੂੰ ਮਨੋਹਰ ਸ਼ਬਦ ਕੀਰਤਨ ਦੁਆਰਾ  ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਲਖਵਿੰਦਰ ਸਿੰਘ ਮੁਲਤਾਨੀ ਨੇ ਸਮੂਹ ਸੰਗਤ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦੇ ਹੋਏ ਗੁਰੂਆਂ ਵੱਲੋਂ ਦਰਸਾਏ ਗਏ ਮਾਰਗ ਤੇ ਚੱਲਣ ਦੀ ਪ੍ਰੇਰਣਾ ਦਿੱਤੀ। ਇਸ ਮੌਕੇ ਪ੍ਰਧਾਨ ਲਖਵਿੰਦਰ ਸਿੰਘ ਮੁਲਤਾਨੀ ,ਕੈਪਟਨ ਤਰਲੋਕ ਸਿੰਘ, ਸੀ.ਐਮ.ਓ ਡਾ. ਰਣਜੀਤ ਸਿੰਘ ,ਡਾ. ਨੰਬਰਦਾਰ ਰਣਜੀਤ ਸਿੰਘ, ਬਲਦੀਪ ਸਿੰਘ ,ਕਰਮਜੀਤ ਸਿੰਘ ,ਜਰਨੈਲ ਸਿੰਘ, ਗੁਰਨਾਮ ਸਿੰਘ, ਦਲੇਰ ਸਿੰਘ, ਅਨੂਪ ਸਿੰਘ, ਕੁਲਵੰਤ ਸਿੰਘ ,ਦਲਵੀਰ ਸਿੰਘ ਮਿਆਣੀ ਇਸ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਇਸਦੇ ਨਾਲ ਹੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦਾਰਾਪੁਰ ਬਾਈਪਾਸ ਵਿਖੇ ਵੀ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। 


Aarti dhillon

Content Editor

Related News