DC ਵੱਲੋਂ ਹੁਸ਼ਿਆਰਪੁਰ ਰੋਡ ’ਤੇ 500 ਮੀਟਰ ਲੰਬੇ ਹਿੱਸੇ ਦਾ ਨਿਰਮਾਣ ਜਲਦੀ ਕਰਨ ਦੀਆਂ ਦਿੱਤੀਆਂ ਹਦਾਇਤਾਂ

Wednesday, Nov 06, 2024 - 12:00 PM (IST)

ਜਲੰਧਰ (ਚੋਪੜਾ)- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਮੰਗਲਵਾਰ ਹੁਸ਼ਿਆਰਪੁਰ ਰੋਡ ਦਾ ਦੌਰਾ ਕਰਕੇ ਇਸ ਹਾਈਵੇਅ ਨੂੰ ਚੌੜਾ ਅਤੇ ਚਹੁੰ-ਮਾਰਗੀ ਕਰਨ ਦੇ ਚੱਲ ਰਹੇ ਪ੍ਰਾਜੈਕਟ ਦਾ ਜਾਇਜ਼ਾ ਲਿਆ ਗਿਆ। ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ ਨੂੰ ਇਸ ਹਾਈਵੇਅ ’ਤੇ ਕਰੀਬ 500 ਮੀਟਰ ਲੰਬੇ ਹਿੱਸੇ ਦਾ ਸੜਕ ਨਿਰਮਾਣ ਦਸੰਬਰ ਦੇ ਅਖੀਰ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਜ਼ਿਕਯੋਗ ਹੈ ਕਿ ਪੀ. ਐੱਸ. ਪੀ. ਸੀ. ਐੱਲ. ਵੱਲੋਂ ਬਿਜਲੀ ਦੇ ਖੰਭੇ ਸ਼ਿਫਟ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਕੰਮ ਸਰਦੀਆਂ ਤੋਂ ਪਹਿਲਾਂ ਭਾਵ ਹਾਟਮਿਕਸ ਪਲਾਂਟ ਬੰਦ ਹੋਣ ਤੋਂ ਪਹਿਲਾਂ ਮੁਕੰਮਲ ਹੋ ਜਾਣਾ ਚਾਹੀਦਾ ਹੈ। ਉਨ੍ਹਾਂ ਲੰਮਾ ਪਿੰਡ-ਜੰਡੂ ਸਿੰਘਾ ਰੋਡ ਦੇ ਪੰਜ ਕਿਲੋਮੀਟਰ ਦੇ ਹਿੱਸੇ ਦੀ ਅਹਿਮੀਅਤ ’ਤੇ ਚਾਨਣਾ ਪਾਉਂਦਿਆਂ ਪੀ. ਐੱਸ. ਪੀ. ਸੀ. ਐੱਲ. ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਿਜਲੀ ਦੇ ਬਾਕੀ ਰਹਿੰਦੇ ਖੰਭਿਆਂ ਨੂੰ ਤੁਰੰਤ ਸ਼ਿਫਟ ਕੀਤਾ ਜਾਵੇ ਤਾਂ ਜੋ ਇਸ ਸੜਕ ਨੂੰ ਚੌੜਾ ਕਰਨ ਦਾ ਕੰਮ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ।

ਇਹ ਵੀ ਪੜ੍ਹੋ- ਪੰਜਾਬ 'ਚ 7 ਨਵੰਬਰ ਦੀ ਛੁੱਟੀ ਨੂੰ ਲੈ ਕੇ ਵੱਡੀ ਅਪਟੇਡ ਆਈ ਸਾਹਮਣੇ, ਦੂਰ ਹੋ ਗਿਆ ਭੰਬਲਭੂਸਾ

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਉਨ੍ਹਾਂ ਵੱਲੋਂ ਇਸ ਕੰਮ ਦੀ ਰਫ਼ਤਾਰ ’ਤੇ ਨਿੱਜੀ ਤੌਰ ’ਤੇ ਨਜ਼ਰ ਰੱਖੀ ਜਾਵੇਗੀ ਅਤੇ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਵਿੱਚ ਪੀ. ਐੱਸ. ਪੀ. ਸੀ. ਐੱਲ., ਜਲ ਸਪਲਾਈ ਤੇ ਸੀਵਰੇਜ ਬੋਰਡ, ਪੀ. ਡਬਲਿਊ. ਡੀ. ਦੇ ਅਧਿਕਾਰੀ ਵੀ ਮੌਜੂਦ ਸਨ।

ਇਹ ਵੀ ਪੜ੍ਹੋ- ਦੀਵਾਲੀ ਤੋਂ ਇਕ ਦਿਨ ਪਹਿਲਾਂ ਖ਼ਰੀਦਿਆ ਸੀ ਮੋਟਰਸਾਈਕਲ, ਵਾਪਰੇ ਭਾਣੇ ਨੇ ਘਰ 'ਚ ਵਿਛਾ ਦਿੱਤੇ ਸੱਥਰ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


shivani attri

Content Editor

Related News