ਸਿਵਲ ਹਸਪਤਾਲ ''ਚ ਮਨਾਇਆ ਗਿਆ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਹਾੜਾ

06/26/2020 4:15:53 PM

ਹੁਸ਼ਿਆਰਪੁਰ (ਅਮਰੀਕ)— ਅੰਤਰਾਸ਼ਟਰੀ ਨਸ਼ਾਂ ਵਿਰੋਧੀ ਦਿਹਾੜੇ ਮੌਕੇ ਦੇਸ਼ ਦੇ ਭਵਿੱਖ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਆਨਲਾਈਨ ਜਗਰੂਕ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਤਪਾਲ ਗੋਜਰਾ ਵੱਲੋਂ ਸਿਵਲ ਹਸਪਤਾਲ ਤੋਂ ਕੀਤੀ ਗਈ। ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਵਿੰਦਰ ਸਿੰਘ, ਡਾ. ਨਮਿਤਾ ਘਈ, ਡਾ. ਰਾਜ ਕੁਮਾਰ ਮਾਨਸਿਕ ਰੋਗਾਂ ਦੀ ਮਾਹਿਰ ਅਤੇ ਡਾ. ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ।

ਡਿਪਟੀ ਮੈਡੀਕਲ ਕਮਿਸ਼ਨ ਡਾ. ਸਤਪਾਲ ਗੋਜਰਾ ਨੇ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਆਨ ਲਾਈਨ ਸਬੋਧਨ ਕਰਦੇ ਹੋਏ ਕਿਹਾ ਕਿ ਅੱਜ ਦਾ ਦਿਨ ਪੂਰੇ ਵਿਸ਼ਵ 'ਚ ਨਸ਼ਿਆਂ ਕਾਰਨ ਸਰੀਰਕ, ਆਰਥਿਕ, ਸਮਾਜਿਕ ਅਤੇ ਮਨਾਸਿਕ ਤੌਰ 'ਤੇ ਪੈਣ ਵਾਲੇ ਬੂਰੇ ਪ੍ਰਭਾਵਾਂ ਨੂੰ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਮਨਾਇਆ ਜਾ ਰਿਹਾ ਹੈ ਅਤੇ ਇਹ ਜਾਗਰੂਕਤਾ ਮੁਹਿੰਮ ਇਕ ਦਿਨ ਦੀ ਨਹੀਂ ਸਗੋਂ ਰੋਜ਼ਾਨਾ ਦੀ ਮੁਹਿੰਮ ਬਣਾਉਣ ਦੀ ਲੋੜ ਹੈ। ਇਹ ਬਹੁਤ ਜ਼ਰੂਰੀ ਹੋਵੇ ਨੌਜਵਾਨਾਂ ਨੂੰ ਸਕੂਲ ਪੱਧਰ ਤੋਂ ਹੀ ਨਸ਼ਿਆਂ ਨਾਲ ਹੋਣ ਵਾਲੇ ਬੂਰੇ ਪ੍ਰਭਾਵਾਂ ਬਾਰੇ ਦੱਸਿਆ ਜਾਵੇ ਕਿਉਂ ਜੋ ਨੌਜਵਾਨ ਕਿਸੇ ਕਾਰਨ ਤਨਾਅ ਅਤੇ ਨਵਾਂ ਸਿਖਣ ਦੀ ਦਿਲਚਸਪੀ ਕਾਰਨ ਨਸ਼ਿਆਂ ਵੱਲ ਜਾ ਸਕਦੇ ਹਨ।

ਸਿਹਤ ਵਿਭਾਗ ਅਤੇ ਪੁਲਸ ਵਿਭਾਗ ਨਸ਼ਾ ਮੁੱਕਤੀ ਮੁਹਿੰਮ 'ਚ ਅਹਿਮ ਰੋਲ ਅਦਾ ਕਰ ਰਹੇ ਹਨ। ਸਰਕਾਰ ਵੱਲੋਂ ਓਟ ਸੈਟਰ, ਨਸ਼ਾ ਮੁੱਕਤੀ ਅਤੇ ਮੁੜ ਵਸੇਵਾ ਕੇਦਰਾਂ ਰਾਹੀਂ ਨਸ਼ੇ ਦੀ ਬੀਮਾਰੀ ਦੇ ਪ੍ਰਭਵਿਤ ਵਿਆਕਤੀਆਂ ਦਾ ਮੁਫਤ ਇਲਾਜ ਅਤੇ ਮੁੱੜ ਵਸੇਵਾ ਕਰਕੇ ਸਮਾਜ ਦੀ ਮੁੱਖ ਧਾਰਾ 'ਚ ਲਿਆਂਦਾ ਜਾ ਰਿਹਾ ਹੈ। ਡੈਪੋ ਅਤੇ ਬੱਡੀ ਪ੍ਰੋਗਰਾਮਾ ਰਾਹੀ ਪਿੰਡ ਪੱਧਰ 'ਤੇ ਨਸ਼ਾ ਮੁੱਕਤੀ ਮੁਹਿੰਮ ਤਹਿਤ ਲੋਕਾਂ ਨੂੰ ਇਸ ਤੋਂ ਬਚਾਓ ਅਤੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਦੱਸਿਆ ਜਾਂਦਾ ਹੈ। ਉਨ੍ਹਾਂ ਅੱਜ ਦੇ ਦਿਹਾੜੇ 'ਤੇ ਸਮੂਹ ਪੰਜਾਬ ਵਾਸੀਆਂ ਨੂੰ ਆਪ ਨਸਾਂ ਨਾ ਕਰਨ ਅਤੇ ਦੂਜਿਆ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਲਈ ਪ੍ਰਣ ਲੈਣ ਤਾਂ ਜੋ ਲੋਕਾਂ ਦੇ ਸਹਿਯੋਗ ਨਾਲ ਹੀ ਪੰਜਾਬ ਨੂੰ ਤੰਦਰੁਸਤ ਪੰਜਾਬ ਬਣਿਆ ਜਾ ਸਕੇ।

shivani attri

This news is Content Editor shivani attri