ਹੱਕਾਂ ਪ੍ਰਤੀ ਆਵਾਜ਼ ਬੁਲੰਦ ਕਰਕੇ ਮਨਾਇਆ ਗਿਆ ਅੰਤਰਰਾਸ਼ਟਰੀ ਮਜ਼ਦੂਰ ਦਿਵਸ
Thursday, May 01, 2025 - 05:29 PM (IST)

ਟਾਂਡਾ ਉੜਮੁੜ (ਪਰਮਜੀਤ ਮੋਮੀ)- ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਵੱਲੋਂ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਪ੍ਰਤੀ ਆਵਾਜ਼ ਬੁਲੰਦ ਕਰਦੇ ਹੋਏ ਮਜ਼ਦੂਰ ਦਿਵਸ ਮਨਾਇਆ ਗਿਆ। ਯੂਨੀਅਨ ਦੇ ਸੂਬਾਈ ਆਗੂ ਸੁਖਦੇਵ ਰਾਜ ਮਿਆਣੀ, ਦਵਿੰਦਰ ਸਿੰਘ ਰੋਕੀ, ਸੁਰਿੰਦਰ ਮਹਿਤਾ, ਮੰਗਲ ਸਿੰਘ, ਕੁਲਵੰਤ ਸਿੰਘ ਅਤੇ ਅਸ਼ੋਕ ਕੁਮਾਰ ਦੀ ਅਗਵਾਈ ਵਿੱਚ ਲੋਕ ਇਨਕਲਾਬ ਮੰਚ ਟਾਂਡਾ ਦੇ ਸਹਿਯੋਗ ਨਾਲ ਮਨਾਏ ਗਏ ਮਜ਼ਦੂਰ ਦਿਵਸ ਮੌਕੇ ਵੱਡੀ ਗਿਣਤੀ ਵਿੱਚ ਮਜ਼ਦੂਰਾਂ ਤੇ ਜੱਥੇਬੰਦੀਆਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ।
ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਲੋਕ ਇਨਕਲਾਬ ਮੰਚ ਦੇ ਸਰਪ੍ਰਸਤ ਹਰਦੀਪ ਸਿੰਘ ਖੁੱਡਾ ਸਰ ਮਾਰਸ਼ਲ ਸਿੱਖਿਆ ਸੰਸਥਾਵਾਂ ਦੇ ਚੇਅਰਮੈਨ ਉੱਘੇ ਸਮਾਜ ਸੇਵੀ ਰਜਿੰਦਰ ਸਿੰਘ ਮਾਰਸ਼ਲ, ਤੇ ਸੰਘਰਸ਼ਸ਼ੀਲ ਆਗੂ ਰਮੇਸ਼ ਹੁਸ਼ਿਆਰਪੁਰੀ ਨੇ ਮਜ਼ਦੂਰਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦਿਆਂ ਕਿਹਾ ਕਿ ਸਰਕਾਰਾਂ ਦੀਆਂ ਗਲਤ ਨੀਤੀਆਂ ਅਤੇ ਅਣਦੇਖੀਆਂ ਦਾ ਸ਼ਿਕਾਰ ਦੇ ਹੋਏ ਦੀ ਮਜ਼ਦੂਰ ਅੱਜ ਮੁਸ਼ਕਿਲਾਂ ਭਰੀ ਜ਼ਿੰਦਗੀ ਜਿਉਣ ਲਈ ਮਜਬੂਰ ਹੈ ਕਿਉਂਕਿ ਸਮੇਂ ਸਮੇਂ ਦੀਆਂ ਸਰਕਾਰਾਂ ਨੇ ਮਜ਼ਦੂਰਾਂ ਨੂੰ ਹੁਣ ਤੱਕ ਵਾਅਦੇ ਕਰਦੇ ਹੋਏ ਮਜ਼ਦੂਰਾਂ ਨਾਲ ਸਿਰਫ਼ ਆਪਣੇ ਹਿਤਾਂ ਦੀ ਖਾਤਰ ਸਿਆਸਤ ਹੀ ਕੀਤੀ ਹੈ।
ਇਹ ਵੀ ਪੜ੍ਹੋ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਨਵੀਂ ਮੁਸੀਬਤ!
ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਕਿਰਤੀ ਮਜ਼ਦੂਰ ਜਾਗਰੂਕ ਹੁੰਦੇ ਹੋਏ ਆਪਣੀ ਕਿਰਤ ਅਤੇ ਆਪਣੀ ਵਜੂਦ ਦੀ ਤਾਕਤ ਪਛਾਣ ਸਕੇ। ਇਸ ਮੌਕੇ ਉਨਾਂ ਨੇ ਸਮੁੱਚੇ ਮਜ਼ਦੂਰਾਂ ਨੂੰ ਇਕ ਪਲੇਟਫਾਰਮ 'ਤੇ ਇਕੱਠੇ ਹੋਣ ਲਈ ਕਿਹਾ। ਇਸ ਮੌਕੇ ਹੋਰਨਾਂ ਵੱਖ-ਵੱਖ ਬੁਲਾਰਿਆਂ ਨੇ ਮਜ਼ਦੂਰ ਦਿਵਸ ਦੀ ਮਹੱਤਤਾ 'ਤੇ ਵੀ ਚਾਨਣਾ ਪਾਇਆ। ਇਸ ਮੌਕੇ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਸੁਖਦੇਵ ਰਾਜ ਮਿਆਣੀ ਨੇਵੀ ਸੰਬੋਧਨ ਕਰਦੇ ਹੋਏ ਸਰਕਾਰਾਂ ਪਾਸੋਂ ਮਜ਼ਦੂਰਾਂ ਨੂੰ ਉਨ੍ਹਾਂ ਦੀਆਂ ਹੱਕੀ ਮੰਗਾਂ ਦੇਣ ਦੀ ਮੰਗ ਕੀਤੀ। ਸਮਾਗਮ ਉਪਰੰਤ ਇਕ ਜਾਗਰੂਕਤਾ ਰੈਲੀ ਵੀ ਕੱਢੀ ਗਈ।
ਇਸ ਮੌਕੇ ਵਿਜੇ ਕੁਮਾਰ, ਇੰਦਰ ਪਾਸਵਾਨ, ਸਾਹਿਬ ਜੋਤ ਸਿੰਘ, ਸਿਮਰਨ, ਵਿਕੀ, ਗੁਰਪ੍ਰੀਤ ਸਿੰਘ ,ਕਾਲਾ ਡੀ. ਜੇ. ਕ੍ਰਿਸ਼ਨਾ ਮੰਡਲ, ਰਾਕੇਸ਼ ਕੁਮਾਰ, ਰੋਹਿਤ, ਇੰਦਰਪਾਲ, ਪਾਸਵਾਨ, ਕੇਸਰ ਸਿੰਘ, ਨਵਦੀਪ ਸਿੰਘ, ਮੰਗਲ ਸਿੰਘ, ਅਸ਼ੋਕ ਕੁਮਾਰ, ਸੁਰਿੰਦਰ ਮਹਿਤਾ, ਯੋਗੇਸ਼ ਪਾਸਵਾਨ, ਕਿਸ਼ਨ ਕੁਮਾਰ, ਸਾਹਿਬ ਜੋਤ ਸਿੰਘ, ਲੱਖੀ ਮਿਆਣੀ, ਰਾਕੇਸ਼ ਕੁਮਾਰ , ਨਵਪ੍ਰੀਤ ਸਿੰਘ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: ਅਗਲੇ 45 ਦਿਨਾਂ ’ਚ ਜੰਗ ਦੇ ਆਸਾਰ! ਪਾਕਿਸਤਾਨ ’ਚ ਮਚੇਗੀ ਖਲਬਲੀ ਤੇ ਹੋਵੇਗੀ ਤਬਾਹੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e