ਜਲੰਧਰ ''ਚ ਮਨਾਇਆ ਗਿਆ ਕੌਮਾਂਤਰੀ ਯੋਗ ਦਿਹਾੜਾ, ਰਾਕੇਸ਼ ਰਾਠੌਰ ਨੇ ਕੀਤਾ ਯੋਗ

06/21/2020 5:49:16 PM

ਜਲੰਧਰ (ਕਮਲੇਸ਼)— ਭਾਰਤੀ ਜਨਤਾ ਪਾਰਟੀ ਪੰਜਾਬ ਪ੍ਰਦੇਸ਼ ਉੱਪ ਪ੍ਰਧਾਨ ਰਾਕੇਸ਼ ਰਾਠੌਰ ਨੇ ਅੱਜ ਕੌਮਾਂਤਰੀ ਯੋਗ ਦਿਹਾੜੇ ਮੌਕੇ ਸਾਰੇ ਸ਼ਹਿਰ ਵਾਸੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕੋਰੋਨਾ ਵਾਇਰਸ ਦੇ ਚਲਦਿਆਂ ਆਪਣੀ ਰਿਹਾਇਸ਼ 'ਤੇ ਯੋਗ ਅਭਿਆਸ 'ਤੇ ਕੌਮਾਂਤਰੀ ਯੋਗ ਦਿਹਾੜਾ ਮਨਾਇਆ। ਰਾਕੇਸ਼ ਰਾਠੌਰ ਨੇ ਦੱਸਿਆ ਕਿ ਯੋਗ ਦਾ ਵਿਸਥਾਰ ਅੱਜ ਦੁਨੀਆ ਦੇ ਸਾਰੇ ਦੇਸ਼ਾਂ 'ਚ ਹੈ ਅਤੇ ਭਾਰਤ ਪੂਰੇ ਵਿਸ਼ਵ 'ਚ ਯੋਗ ਗੁਰੂ ਦੀ ਭੂਮਿਕਾ ਨਿਭਾਅ ਰਿਹਾ ਹੈ।

ਉਨ੍ਹਾਂ ਕਿਹਾ ਕਿ ਅੱਜ ਪੂਰੀ ਦੁਨੀਆ ਕੋਰੋਨਾ ਲਾਗ ਦੀ ਬੀਮਾਰੀ ਦਾ ਸਾਹਮਣਾ ਕਰ ਰਹੀ ਹੈ। ਅਜਿਹੇ 'ਚ ਸਾਡੀ ਜ਼ਿੰਦਗੀ 'ਚ ਯੋਗ ਦਾ ਮਹੱਤਵ ਹੋਰ ਵੱਧ ਜਾਂਦਾ ਹੈ ਕਿਉਂਕਿ ਯੋਗ ਕਰਨ ਨਾਲ ਸਰੀਰ ਨਿਰੋਗੀ ਰਹਿੰਦਾ ਹੈ ਅਤੇ ਸਾਡੇ ਸਰੀਰ ਦੀ ਰੋਗਾਂ ਨਾਲ ਲੜਨ ਦੀ ਸਮਰਥਾ ਕਈ ਗੁਣਾ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਆਓ ਅਸੀਂ ਸਾਰੇ ਮਿਲ ਕੇ ਯੋਗ ਨੂੰ ਆਪਣੀ ਰੋਜ਼ਾਨਾ ਦੀ ਜ਼ਿੰਦਗੀ 'ਚ ਸ਼ਾਮਲ ਕਰੀਏ ਅਤੇ ਆਪਣੇ ਜੀਵਨ ਨੂੰ ਤੰਦਰੁਸਤ ਬਣਾਈਏ। 

ਭਾਜਪਾ ਜ਼ਿਲ੍ਹਾ ਜਲੰਧਰ ਸ਼ਹਿਰੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਮਨ ਪੱਬੀ ਨੇ ਕੌਮਾਂਤਰੀ ਯੋਗ ਦਿਵਸ ਦੇ ਮੌਕੇ 'ਤੇ ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਆਪਣੇ ਜੀਵਨ 'ਚ  ਯੋਗ ਨੂੰ ਅਪਣਾਉਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਕੋਵਿਡ-19 ਦੇ ਚਲਦਿਆਂ ਯੋਗ ਕਰਨਾ ਬਹੁਤ ਜ਼ਰੂਰੀ ਹੋ ਗਿਆ ਹੈ ਕਿਉਂਕਿ ਯੋਗ ਅਭਿਆਸ ਕਰਮਨ ਵਾਲ ਸਰੀਰ ਦੀ ਰੋਗਾਂ ਨਾਲ ਲੜਨ ਦੀ ਸਮਰਥਾ ਵੱਧਦੀ ਹੈ ਅਤੇ ਸਰੀਰ ਤੰਰਦੁਰਤ ਰਹਿੰਦਾ ਹੈ। ਇਸੇ ਤਰ੍ਹਾਂ ਕੌਮਾਂਤਰੀ ਯੋਗ ਦਿਹਾੜੇ ਦੇ ਮੌਕੇ 'ਤੇ ਰਾਜ ਸਭਾ ਮੈਂਬਰ ਅਤੇ ਭਾਜਪਾ ਦੇ ਸਾਬਕਾ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਨੇ ਆਪਣੇ ਪਰਿਵਾਰ ਦੇ ਨਾਲ ਯੋਗਾ ਕੀਤਾ। ਕੈਂਟ ਬੋਰਡ ਦੇ ਸੀ. ਏ. ਓ. ਜੋਤੀ ਕੁਮਾਰ ਅਤੇ ਪੀ. ਆਰ. ਓ. ਰਾਜੇਸ਼ ਅਟਵਾਲ ਨੇ ਵੀ ਯੋਗ ਕੀਤਾ।  

shivani attri

This news is Content Editor shivani attri