ਆਮ ਆਦਮੀ ਕਲੀਨਿਕਸ ਲਈ 9 ਮੈਡੀਕਲ ਅਫ਼ਸਰਾਂ ਦੀ ਹੋਈ ਇੰਟਰਵਿਊ
Friday, Oct 10, 2025 - 11:36 AM (IST)

ਜਲੰਧਰ (ਰੱਤਾ)–ਜਲੰਧਰ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਸ ਲਈ ਮੈਡੀਕਲ ਅਫ਼ਸਰਾਂ ਦੀ ਮੈਰਿਟ ਲਿਸਟ ਤਿਆਰ ਕਰਨ ਲਈ ਵੀਰਵਾਰ ਨੂੰ ਇੱਛੁਕ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ। ਸਿਵਲ ਸਰਜਨ ਦਫ਼ਤਰ ਵਿਚ ਹੋਈ ਇਸ ਇੰਟਰਵਿਊ ਲਈ ਵਿਭਾਗ ਕੋਲ 9 ਉਮੀਦਵਾਰਾਂ ਨੇ ਅਪਲਾਈ ਕੀਤਾ ਸੀ ਅਤੇ ਇੰਟਰਵਿਊ ਦੇਣ ਲਈ ਪਹੁੰਚੇ ਮੈਡੀਕਲ ਅਫ਼ਸਰਾਂ ਦੇ ਸਿਹਤ ਵਿਭਾਗ ਦੀ ਟੀਮ ਨੇ ਪਹਿਲਾਂ ਸਾਰੇ ਜ਼ਰੂਰੀ ਕਾਗਜ਼ਾਤ ਚੈੱਕ ਕੀਤੇ ਅਤੇ ਉਸ ਦੇ ਬਾਅਦ ਕਾਰਜਕਾਰੀ ਸਿਵਲ ਸਰਜਨ ਡਾ. ਰਮਨ ਗੁਪਤਾ, ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਰਾਕੇਸ਼ ਚੋਪੜਾ ਅਤੇ ਜ਼ਿਲ੍ਹਾ ਦੰਦ ਸਿਹਤ ਅਧਿਕਾਰੀ ਡਾ. ਰੂਬੀ ਨੇ ਉਨ੍ਹਾਂ ਦੀ ਇੰਟਰਵਿਊ ਲਈ।
ਇਹ ਵੀ ਪੜ੍ਹੋ: ਪੁਲਸ ਮੁਲਾਜ਼ਮ ਦਾ ਸ਼ਰਮਨਾਕ ਕਾਰਾ ਕਰੇਗਾ ਹੈਰਾਨ, ਡਿੱਗੀ ਗਾਜ, ਕੁੜੀ ਨਾਲ ਜਬਰ-ਜ਼ਿਨਾਹ ਦੇ ਮਾਮਲੇ ’ਚ...
ਕਾਰਜਕਾਰੀ ਸਿਵਲ ਸਰਜਨ ਡਾ. ਰਮਨ ਗੁਪਤਾ ਨੇ ਦੱਸਿਆ ਕਿ ਜਿਨ੍ਹਾਂ ਦੀ ਵੀਰਵਾਰ ਨੂੰ ਇੰਟਰਵਿਊ ਹੋਈ ਹੈ, ਉਨ੍ਹਾਂ ਦੀ ਯੋਗਤਾ ਦੇ ਆਧਾਰ ’ਤੇ ਮੈਰਿਟ ਲਿਸਟ ਤਿਆਰ ਕਰ ਲਈ ਜਾਵੇਗੀ ਤਾਂ ਕਿ ਜੇਕਰ ਕਿਤੇ ਕੋਈ ਮੈਡੀਕਲ ਅਫ਼ਸਰ ਛੱਡ ਕੇ ਜਾਂਦਾ ਹੈ ਤਾਂ ਮੈਰਿਟ ਲਿਸਟ ਵਿਚੋਂ ਉਥੇ ਨਵੇਂ ਡਾਕਟਰ ਦੀ ਤਾਇਨਾਤੀ ਕਰ ਦਿੱਤੀ ਜਾਵੇ।
ਇਹ ਵੀ ਪੜ੍ਹੋ: ਕਪੂਰਥਲਾ 'ਚ ਵੱਡੀ ਵਾਰਦਾਤ! ਜ਼ਮੀਨੀ ਵਿਵਾਦ ਨੇ ਲਿਆ ਹਿੰਸਕ ਰੂਪ, ਭਿੜੀਆਂ ਦੋ ਧਿਰਾਂ
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਆਮ ਆਦਮੀ ਕਲੀਨਿਕਸ ਵਿਚ ਨੌਕਰੀ ਕਰਨ ਵਾਲੇ ਹਰ ਮੈਡੀਕਲ ਅਫ਼ਸਰ ਨੂੰ 50 ਰੁਪਏ ਪ੍ਰਤੀ ਮਰੀਜ਼ ਦੇ ਹਿਸਾਬ ਨਾਲ ਪੈਸੇ ਦੇ ਰਹੀ ਹੈ ਅਤੇ ਹਰੇਕ ਦਿਨ ਦੀ ਘੱਟੋ-ਘੱਟ ਰਾਸ਼ੀ 2500 ਰੁਪਏ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਮੈਡੀਕਲ ਅਫ਼ਸਰ 50 ਤੋਂ ਵੱਧ ਮਰੀਜ਼ਾਂ ਦੀ ਜਾਂਚ ਕਰਦਾ ਹੈ ਤਾਂ ਉਸ ਸਥਿਤੀ ਵਿਚ ਉਸ ਨੂੰ 50 ਰੁਪਏ ਪ੍ਰਤੀ ਮਰੀਜ਼ ਦੇ ਹਿਸਾਬ ਨਾਲ ਹੀ ਰਾਸ਼ੀ ਮਿਲਦੀ ਹੈ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! 12 ਤੋਂ 14 ਤੱਕ ਲਈ ਹੋਇਆ ਵੱਡਾ ਐਲਾਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8