50 ਗ੍ਰਾਮ ਨਸ਼ੀਲੇ ਪਾਊਡਰ ਤੇ ਐਕਟਿਵਾ ਸਮੇਤ ਦੋ ਕਾਬੂ

10/01/2019 11:53:24 AM

ਜਲੰਧਰ (ਸੋਨੂੰ)— ਜਲੰਧਰ ਦੇ ਥਾਣਾ ਡਿਵੀਜ਼ਨ ਨੰਬਰ-4 ਦੀ ਪੁਲਸ ਨੇ ਦੋ ਸਨੈਚਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕੋਲੋਂ 50 ਗ੍ਰਾਮ ਨਸ਼ੀਲਾ ਪਾਊਡਰ ਅਤੇ ਇਕ ਐਕਟਿਵਾ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਡਿਵੀਜ਼ਨ ਨੰਬਰ ਚਾਰ ਦੇ ਇੰਚਾਰਜ ਕਮਲਜੀਤ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਨੇ ਸਿਵਲ ਹਸਪਤਾਲ ਦੀ ਬੈਕ ਸਾਈਡ ਤੋਂ ਦੋ ਸਨੈਚਰ ਮਨਿੰਦਰ ਸਿੰਘ ਉਰਫ ਵਿੱਕੀ ਪੁੱਤਰ ਦਵਿੰਦਰ ਸਿੰਘ ਵਾਸੀ ਹਰਨਾਮਦਾਸ ਪੁਰਾ ਜਲੰਧਰ ਨੂੰ 30 ਗ੍ਰਾਮ ਨਸ਼ੀਲੇ ਪਾਊਡਰ ਅਤੇ ਕਮਲਜੀਤ ਸਿੰਘ ਉਰਫ ਕਮਲ ਪੁੱਤਰ ਇਕਬਾਲ ਸਿੰਘ ਵਾਸੀ ਚਰਨਜੀਤ ਪੁਰਾ ਜਲੰਧਰ ਤੋਂ 20 ਗ੍ਰਾਮ ਨਸ਼ੀਲਾ ਪਾਊਡਰ ਅਤੇ ਇਕ ਐਕਟਿਵਾ ਬਰਾਮਦ ਕੀਤੀ ਗਈ। 

ਪੁਲਸ ਨੇ ਮੁਲਜ਼ਮਾਂ 'ਤੇ ਮਾਮਲਾ ਦਰਜ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ 'ਚ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਜੀ. ਟੀ. ਬੀ. ਨਗਰ, ਕਾਲੀ ਮਾਤਾ ਮੰਦਿਰ, ਨਕੋਦਰ ਚੌਕ, ਲਾਲ ਰਤਨ ਸਿਨੇਮਾ, ਸ਼ਕਤੀ ਨਗਰ ਅਤੇ ਹੋਰ ਥਾਵਾਂ 'ਤੇ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ। ਫੜ੍ਹੇ ਗਏ ਮੁਲਜ਼ਮ ਕਮਲਜੀਤ 'ਤੇ ਪਹਿਲਾਂ ਤੋਂ ਹੀ ਬਸਤੀ ਬਾਵਾ ਖੇਲ ਅਤੇ ਥਾਣਾ ਡਿਵੀਜ਼ਨ ਨੰਬਰ-5 'ਚ ਮਾਮਲਾ ਦਰਜ ਹੈ। ਉਥੇ ਹੀ ਮਨਿੰਦਰ ਖਿਲਾਫ ਵੱਖ-ਵੱਖ ਥਾਣਿਆਂ 'ਚ 14 ਮਾਮਲੇ ਦਰਜ ਹਨ। ਪੁਲਸ ਮੁਲਾਜ਼ਮਾਂ ਤੋਂ ਅੱਗੇ ਦੀ ਪੁੱਛਗਿੱਛ ਕਰ ਰਹੀ ਹੈ। 

shivani attri

This news is Content Editor shivani attri