ਵੈਸਟ ਹਲਕੇ ਦੇ 5 ਕਰੋੜ ਦੇ ਟੈਂਡਰਾਂ ’ਚ ਗੜਬੜੀ ਕਰਨ ਵਾਲੇ ਠੇਕੇਦਾਰਾਂ ’ਤੇ ਨਿਗਮ ਨੇ ਕੋਈ ਐਕਸ਼ਨ ਨਹੀਂ ਲਿਆ

Sunday, Sep 14, 2025 - 12:23 PM (IST)

ਵੈਸਟ ਹਲਕੇ ਦੇ 5 ਕਰੋੜ ਦੇ ਟੈਂਡਰਾਂ ’ਚ ਗੜਬੜੀ ਕਰਨ ਵਾਲੇ ਠੇਕੇਦਾਰਾਂ ’ਤੇ ਨਿਗਮ ਨੇ ਕੋਈ ਐਕਸ਼ਨ ਨਹੀਂ ਲਿਆ

ਜਲੰਧਰ (ਖੁਰਾਣਾ)–ਨਗਰ ਨਿਗਮ ਜਲੰਧਰ ਵਿਚ ਭ੍ਰਿਸ਼ਟਾਚਾਰ ਖ਼ਿਲਾਫ਼ ਆਵਾਜ਼ ਬੁਲੰਦ ਹੋ ਗਈ ਹੈ। ਵੈਸਟ ਵਿਧਾਨ ਸਭਾ ਹਲਕੇ ਵਿਚ ਵਿਕਾਸ ਕਾਰਜਾਂ ਦੇ 5 ਕਰੋੜ ਰੁਪਏ ਤੋਂ ਵੱਧ ਦੇ ਟੈਂਡਰਾਂ ਵਿਚ ਗੜਬੜੀ ਸਾਹਮਣੇ ਆਉਣ ਤੋਂ ਬਾਅਦ ਹੁਣ ਨਗਰ ਨਿਗਮ ਦੀਆਂ ਵੱਖ-ਵੱਖ ਯੂਨੀਅਨਾਂ ਨੇ ਦੋਸ਼ੀ ਠੇਕੇਦਾਰਾਂ ਅਤੇ ਅਧਿਕਾਰੀਆਂ ’ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਜ਼ਿਕਰਯੋਗ ਹੈ ਕਿ ਮੰਤਰੀ ਮਹਿੰਦਰ ਭਗਤ ਦੀ ਪ੍ਰਤੀਨਿਧਤਾ ਵਾਲੇ ਵੈਸਟ ਵਿਧਾਨ ਹਲਕੇ ਵਿਚ 44 ਵਿਕਾਸ ਕਾਰਜਾਂ ਦੇ ਟੈਂਡਰਾਂ ਵਿਚ ਫਿਕਸਿੰਗ ਅਤੇ ਪੂਲਿੰਗ ਦੀ ਗੜਬੜੀ ਸਾਬਿਤ ਹੋਈ ਹੈ। ਨਿਗਮ ਪ੍ਰਸ਼ਾਸਨ ਨੇ ਸਾਰੇ ਟੈਂਡਰਾਂ ਨੂੰ ਰੱਦ ਤਾਂ ਕਰ ਦਿੱਤਾ ਹੈ ਪਰ ਸਵਾਲ ਇਹ ਉੱਠ ਰਿਹਾ ਹੈ ਕਿ ਠੇਕੇਦਾਰਾਂ ਅਤੇ ਉਨ੍ਹਾਂ ਨਾਲ ਮਿਲੀਭੁਗਤ ਕਰਨ ਵਾਲੇ ਅਧਿਕਾਰੀਆਂ ’ਤੇ ਕੋਈ ਐਕਸ਼ਨ ਕਿਉਂ ਨਹੀਂ ਲਿਆ ਗਿਆ।

ਇਹ ਵੀ ਪੜ੍ਹੋ: ਜਲੰਧਰ 'ਚ ਸਾਬਕਾ ਮੰਤਰੀ ਮਹਿੰਦਰ ਕੇ. ਪੀ. ਦੇ ਪੁੱਤਰ ਨਾਲ ਵਾਪਰੇ ਭਿਆਨਕ ਹਾਦਸੇ ਦੀ CCTV ਫੁਟੇਜ਼ ਆਈ ਸਾਹਮਣੇ

ਨਗਰ ਨਿਗਮ ਦੀਆਂ ਸਾਂਝੀਆਂ ਯੂਨੀਅਨਾਂ ਨੇ ਸਫ਼ਾਈ ਮਜ਼ਦੂਰ ਫੈੱਡਰੇਸ਼ਨ ਪੰਜਾਬ ਦੇ ਦਫ਼ਤਰ ਵਿਚ ਮੀਟਿੰਗ ਕਰਕੇ ਘਪਲੇ ਖ਼ਿਲਾਫ਼ ਤਿੱਖਾ ਰੋਸ ਪ੍ਰਗਟ ਕੀਤਾ। ਮੀਟਿੰਗ ਦੀ ਪ੍ਰਧਾਨਗੀ ਫੈੱਡਰੇਸ਼ਨ ਦੇ ਜਨਰਲ ਸੈਕਟਰੀ ਸੰਨੀ ਸਹੋਤਾ ਨੇ ਕੀਤੀ। ਯੂਨੀਅਨਾਂ ਨੇ ਸਰਬਸੰਮਤੀ ਨਾਲ ਫੈਸਲਾ ਲਿਆ ਕਿ ਸੋਮਵਾਰ ਨੂੰ ਮੇਅਰ, ਕਮਿਸ਼ਨਰ ਅਤੇ ਵਿਜੀਲੈਂਸ ਵਿਭਾਗ ਨੂੰ ਲਿਖਤੀ ਸ਼ਿਕਾਇਤ ਸੌਂਪੀ ਜਾਵੇਗੀ ਤਾਂ ਕਿ ਮੁਲਜ਼ਮਾਂ ਨੂੰ ਸਖ਼ਤ ਸਜ਼ਾ ਮਿਲ ਸਕੇ। ਯੂਨੀਅਨਾਂ ਨੇ ਸਾਫ਼ ਸ਼ਬਦਾਂ ਵਿਚ ਕਿਹਾ ਕਿ ਜਿਹੜੇ ਠੇਕੇਦਾਰਾਂ ਨੇ ਗੜਬੜੀ ਕੀਤੀ ਹੈ, ਉਨ੍ਹਾਂ ਨੂੰ ਬਲੈਕ ਲਿਸਟ ਕੀਤਾ ਜਾਵੇ ਤਾਂ ਕਿ ਭਵਿੱਖ ਵਿਚ ਉਨ੍ਹਾਂ ਨੂੰ ਨਿਗਮ ਤੋਂ ਕੋਈ ਠੇਕਾ ਨਾ ਮਿਲ ਸਕੇ, ਨਾਲ ਹੀ ਜਿਹੜੇ ਅਧਿਕਾਰੀਆਂ ਨੇ ਭ੍ਰਿਸ਼ਟਾਚਾਰ ਵਿਚ ਭੂਮਿਕਾ ਨਿਭਾਈ ਹੈ, ਉਨ੍ਹਾਂ ਖ਼ਿਲਾਫ਼ ਵੀ ਵਿਭਾਗੀ ਕਾਰਵਾਈ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ: ਅਚਾਨਕ ਪੰਜਾਬ ਦੇ ਪਿੰਡਾਂ 'ਚ ਹੋਣ ਲੱਗੀਆਂ ਅਨਾਊਸਮੈਂਟਾਂ! ਸਹਿਮੇ ਲੋਕ, ਘਰੋਂ ਬਾਹਰ ਨਿਕਲਣਾ ਵੀ ਹੋਇਆ ਔਖਾ

ਮੀਟਿੰਗ ਵਿਚ ਨਗਰ ਨਿਗਮ ਦੀਆਂ ਸਾਰੀਆਂ ਯੂਨੀਅਨਾਂ ਸ਼ਾਮਲ ਹੋਈਆਂ, ਜਿਨ੍ਹਾਂ ਦੇ ਪ੍ਰਤੀਨਿਧੀ ਪਵਨ ਅਗਨੀਹੋਤਰੀ, ਪਵਨ ਬਾਬਾ, ਸੋਮਨਾਥ ਮਹਿਤਪੁਰੀ, ਪ੍ਰੇਮ ਪਾਲ ਡੁਮੇਲੀ, ਅਸ਼ੋਕ ਭੀਲ, ਬਿੱਲਾ ਸੱਭਰਵਾਲ, ਸੰਨੀ ਸੇਠੀ, ਗੌਰਵ ਗਿੱਲ, ਅਨਿਲ ਸੱਭਰਵਾਲ, ਛੋਟਾ ਰਾਜੂ, ਹਰਜੀਤ ਬੌਬੀ, ਗੁਰਬਿੰਦਰ ਸਿੰਘ ਬਿੱਟੂ, ਵਿੱਕੀ ਸਹੋਤਾ, ਵਿਨੋਦ ਸਹੋਤਾ, ਸ਼ਾਮ ਲਾਲ ਗਿੱਲ, ਅਨੂਪ ਕੁਮਾਰ, ਸੋਨੂੰ ਕੌਂਸਲਰ, ਜੁਗਲ ਕਿਸ਼ੋਰ, ਰਣਜੀਤ ਸਿੰਘ, ਰੂਬੀ, ਭੂਸ਼ਨ ਕੁਮਾਰ, ਵਿਕ੍ਰਾਂਤ ਸਿੱਧੂ, ਸਿਕੰਦਰ ਗਿੱਲ, ਅਮਨਦੀਪ, ਰਮੇਸ਼ ਕੁਮਾਰ, ਗੋਪਾਲ, ਸੁਨੀਲ ਕਲਿਆਣ, ਪਵਨ ਕੁਮਾਰ ਅਤੇ ਵਿਜੇ ਸੋਂਧੀ ਮੌਜੂਦ ਰਹੇ।

ਇਹ ਵੀ ਪੜ੍ਹੋ:  ਹੁਸ਼ਿਆਰਪੁਰ 'ਚ ਜਵਾਕ ਦੇ ਕਤਲ ਦਾ ਮਾਮਲਾ ਗਰਮਾਇਆ, ਸੜਕਾਂ 'ਤੇ ਉਤਰੇ ਲੋਕ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News