ਗੈਰ ਸੰਗਠਿਤ ਖ਼ੇਤਰ ਨੂੰ ਸਸਤੀਆਂ ਬੀਮਾ ਯੋਜਨਾਵਾਂ ਦਾ ਲਾਭ ਮਿਲਣਾ ਯਕੀਨੀ ਬਣਾਇਆ ਜਾਵੇ: ਵਧੀਕ ਡਿਪਟੀ ਕਮਿਸ਼ਨਰ

06/14/2023 3:08:26 PM

ਜਲੰਧਰ- ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਮਹਾਜਨ ਨੇ ਜਨ ਸੁਰੱਖਿਆ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਜ਼ਿਲ੍ਹੇ ਦੇ ਸਾਰੇ ਬੈਂਕਾਂ ਨੂੰ ਹਦਾਇਤ ਕੀਤੀ ਕਿ ਇਸ ਮੁਹਿੰਮ ਨੂੰ ਪਿੰਡ ਪੱਧਰ ’ਤੇ ਲਾਗੂ ਕਰਨ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਸਸਤੀਆਂ ਬੀਮਾ ਯੋਜਨਾਵਾਂ ਦਾ ਲਾਭ ਮਿਲ ਸਕੇ। ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਲੰਧਰ ਦੇ ਸਾਰੇ ਬੈਂਕਾਂ ਦੇ ਜ਼ਿਲ੍ਹਾ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ 30 ਜੂਨ ਤੱਕ ਚਲਾਈ ਜਾ ਰਹੀ ਜਨਸੁਰੱਖਿਆ ਮੁਹਿੰਮ ਤਹਿਤ ਪੰਚਾਇਤ ਪੱਧਰ ’ਤੇ ਕੈਂਪ ਲਾਉਣ ਦਾ ਕੰਮ ਤੇਜ਼ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕ ਪੀ. ਐੱਮ. ਐੱਸ. ਬੀ. ਵਾਈ. ਅਤੇ ਪੀ. ਐੱਮ. ਜੇ. ਜੇ. ਬੀ. ਵਾਈ. ਵਰਗੀਆਂ ਸਸਤੀਆਂ ਬੀਮਾ ਯੋਜਨਾਵਾਂ ਦਾ ਲਾਭ ਹਾਸਲ ਕਰ ਸਕਣ। 

ਇਹ ਵੀ ਪੜ੍ਹੋ- ਪੰਜਾਬ 'ਚ ਹੁਣ ਇਨ੍ਹਾਂ ਲੋਕਾਂ ਨੂੰ 2 ਰੁਪਏ ਕਿਲੋ ਦੀ ਬਜਾਏ ਮੁਫ਼ਤ ਮਿਲੇਗੀ ਕਣਕ, ਸਰਕਾਰ ਵੱਲੋਂ ਕੋਟਾ ਜਾਰੀ

ਵੱਧ ਤੋਂ ਵੱਧ ਲੋਕਾਂ ਨੂੰ ਇਨ੍ਹਾਂ ਸਕੀਮਾਂ ਬਾਰੇ ਜਾਗਰੂਕ ਕਰਨ ਦੀਆਂ ਹਦਾਇਤਾਂ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗੈਰ ਸੰਗਠਿਤ ਖ਼ੇਤਰ ਨੂੰ ਇਨ੍ਹਾਂ ਸਸਤੀਆਂ ਬੀਮਾ ਯੋਜਨਾਵਾਂ ਦਾ ਲਾਭ ਮਿਲਣਾ ਯਕੀਨੀ ਬਣਾਇਆ ਜਾਵੇ ਖਾਸ ਕਰ ਮਗਨਰੇਗਾ ਕਾਮਿਆਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਦਿਵਾਉਣ ਲਈ ਢੁੱਕਵੇਂ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਬਲਾਕ ਵਿਕਾਸ ਪੰਚਾਇਤ ਅਫ਼ਸਰਾਂ ਨੂੰ ਗ੍ਰਾਮ ਪੰਚਾਇਤਾਂ ਰਾਹੀਂ ਪਿੰਡ ਪੱਧਰ ’ਤੇ ਕੈਂਪ ਲਾਉਣ ਵਿੱਚ ਸਹਿਯੋਗ ਕਰਨ ਲਈ ਪਹਿਲਾਂ ਹੀ ਨਿਰਦੇਸ਼ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਇਸ ਮੌਕੇ ਪ੍ਰਾਈਵੇਟ ਖ਼ੇਤਰ ਦੇ ਬੈਂਕਾਂ ਨੂੰ ਵੀ ਹਦਾਇਤ ਕੀਤੀ ਕਿ ਇਸ ਮੁਹਿੰਮ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ। ਇਸ ਮੌਕੇ ਸਹਾਇਕ ਕਮਿਸ਼ਨਰ (ਯੂ. ਟੀ.) ਮੇਜਰ (ਡਾ.) ਇਰਵਿਨ ਕੌਰ, ਐੱਲ. ਡੀ. ਐੱਮ. ਐੱਮ. ਐੱਸ. ਮੋਤੀ ਅਤੇ ਵੱਖ-ਵੱਖ ਬੈਂਕਾਂ ਦੇ ਜ਼ਿਲ੍ਹਾ ਅਧਿਕਾਰੀ ਮੌਜੂਦ ਸਨ।

ਇਹ ਵੀ ਪੜ੍ਹੋ- ASI ਵੱਲੋਂ 33 ਲੱਖ ਖ਼ਰਚ ਕੇ ਕੈਨੇਡਾ ਭੇਜੀ ਨੂੰਹ ਨੇ ਵਿਖਾਇਆ ਅਸਲੀ ਰੰਗ, ਪਤੀ ਨੂੰ ਬੁਲਾ ਚਾੜ੍ਹਿਆ ਹੈਰਾਨੀਜਨਕ ਚੰਨ੍ਹ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani

shivani attri

This news is Content Editor shivani attri