ਆਤਿਸ਼ੀ ਖ਼ਿਲਾਫ਼ ਲਗਾਈ ਜਾਵੇ ਧਾਰਾ NSA ਤੇ ਕੀਤਾ ਜਾਵੇ ਗ੍ਰਿਫ਼ਤਾਰ: ਪ੍ਰਧਾਨ ਜਗਦੀਸ਼ ਸਿੰਘ ਝੀਂਡਾ

Saturday, Jan 10, 2026 - 03:20 PM (IST)

ਆਤਿਸ਼ੀ ਖ਼ਿਲਾਫ਼ ਲਗਾਈ ਜਾਵੇ ਧਾਰਾ NSA ਤੇ ਕੀਤਾ ਜਾਵੇ ਗ੍ਰਿਫ਼ਤਾਰ: ਪ੍ਰਧਾਨ ਜਗਦੀਸ਼ ਸਿੰਘ ਝੀਂਡਾ

ਜਲੰਧਰ/ਗੋਰਾਇਆ (ਮੁਨੀਸ਼)- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਖ਼ਿਲਾਫ਼ ਐੱਨ. ਐੱਸ. ਏ. ਦੀ ਧਾਰਾ ਲਗਾ ਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ। ਇਸ ਦਾ ਪ੍ਰਗਟਾਵਾ ਹਰਿਆਣਾ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਵੱਲੋਂ ਕੀਤਾ ਗਿਆ ਹੈ। ਗੋਰਾਇਆ ਵਿਖੇ ਬੋਲਦੇ ਉਨ੍ਹਾਂ ਕਿਹਾ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਖ਼ਿਲਾਫ਼ ਐੱਨ. ਐੱਸ. ਏ. ਦੀ ਧਾਰਾ ਲਗਾ ਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਕਿਹਾ ਕਿ ਉਸ ਨੂੰ ਮੁਆਫ਼ੀ ਨਾਲ ਨਹੀਂ ਛੱਡਾਂਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਕੁਰੂਕਸ਼ੇਤਰ ਵਿੱਚ ਡਿਪਟੀ ਕਮਿਸ਼ਨਰ ਨੂੰ ਇਕ ਮੰਗ ਪੱਤਰ ਦੇ ਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। 

ਇਹ ਵੀ ਪੜ੍ਹੋ: ਪੰਜਾਬ ਦੇ ਲੋਕਾਂ ਲਈ ਵੱਡੀ ਮੁਸੀਬਤ! ਪ੍ਰਾਪਰਟੀ ਸੌਦਿਆਂ ’ਤੇ ਸਰਕਾਰੀ ਰਾਡਾਰ, ਸਖ਼ਤ ਹੁਕਮ ਜਾਰੀ

ਇਥੇ ਦੱਸ ਦੇਈਏ ਕਿ ਸਮਾਜ ਸੇਵੀ ਅਤੇ ਕਿਸਾਨ ਅੰਦੋਲਨ 'ਚ ਕਿਸਾਨਾਂ ਲਈ ਖੜ੍ਹਨ ਵਾਲੇ ਰਾਮ ਪਾਲ ਸਿੰਘ ਰਾਣਾ ਵੱਲੋਂ ਬੇਅਦਬੀਆਂ ਅਤੇ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਲਈ 15 ਮਹੀਨਿਆਂ ਤੋਂ ਸਮਾਣਾ ਵਿਖੇ 400 ਫੁੱਟ ਉੱਚੇ ਟਾਵਰ 'ਤੇ ਬੈਠੇ ਨੌਜਵਾਨ ਦੀ ਮੰਗ ਨੂੰ ਲੈ ਕੇ ਸਮਾਣਾ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ, ਜੋ ਵੱਖ-ਵੱਖ ਸ਼ਹਿਰਾਂ ਵਿੱਚੋਂ ਹੁੰਦਾ ਹੋਇਆ ਅੱਗੇ ਨੂੰ ਵਧ ਰਿਹਾ ਹੈ। ਅੱਜ ਗੋਰਾਇਆ ਵਿਖੇ ਇਸ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਸਵਾਗਤ ਕੀਤਾ ਗਿਆ। 

15 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪਹੁੰਚਣ ਸੰਗਤਾਂ 
ਬੇਅਦਬੀਆਂ ਅਤੇ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ ਕੇ ਅਤੇ ਪਿਛਲੇ 15 ਮਹੀਨਿਆਂ ਤੋਂ ਸਮਾਣਾ 'ਚ 400 ਫੁੱਟ ਉੱਚੇ ਟਾਵਰ 'ਤੇ ਚੜ੍ਹੇ ਨੌਜਵਾਨ ਦੀ ਮੰਗ ਲਈ ਨਗਰ ਕੀਰਤਨ ਜੋ ਸਮਾਣਾ ਤੋਂ ਇਕ ਜਨਵਰੀ ਤੋਂ ਸ਼ੁਰੂ ਹੋਇਆ ਜੋਕਿ 15 ਜਨਵਰੀ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਸੰਪੰਨ ਹੋਵੇਗਾ। ਇਸ ਨਗਰ ਕੀਰਤਨ ਵਿੱਚ ਹਰਿਆਣਾ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਰਾਮਪਾਲ ਸਿੰਘ ਰਾਣਾ ਨੂੰ ਆਪਣਾ ਸਹਿਯੋਗ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ, ਹਰਿਆਣਾ ਅਤੇ ਪੰਜਾਬ ਦੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਪ੍ਰਧਾਨ ਇਕ ਪਲੇਟਫਾਰਮ 'ਤੇ 15 ਤਾਰੀਖ਼ ਨੂੰ ਇਕੱਠੇ ਹੋਣ ਤਾਂ ਕਿ ਪੰਥ ਨੂੰ ਵਧੀਆ ਸੁਨੇਹਾ ਜਾਵੇ ਅਤੇ ਬੇਅਦਬੀਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਇਆ ਜਾਵੇ। 

ਇਹ ਵੀ ਪੜ੍ਹੋ: ਘਰ ਦੇ ਬਾਹਰ ਪ੍ਰਦਰਸ਼ਨ ਕਰਨ ਆਏ 'ਆਪ' ਆਗੂ ਤੇ MLA ਪਰਗਟ ਸਿੰਘ ਹੋਏ ਆਹਮੋ-ਸਾਹਮਣੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News