ਜਲੰਧਰ ''ਚ ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਕੱਢਿਆ ਗਿਆ ਫਲੈਗ ਮਾਰਚ
Friday, Jun 02, 2023 - 01:51 PM (IST)
ਜਲੰਧਰ (ਸੋਨੂੰ)- ਜਲੰਧਰ 'ਚ ਘੱਲੂਘਾਰਾ ਦਿਵਸ ਅਤੇ ਕਾਨੂੰਨ ਵਿਵਸਥਾ ਦੇ ਮੱਦੇਨਜ਼ਰ ਏ. ਡੀ. ਸੀ. ਪੀ. ਅਦਿੱਤਿਆ ਸ਼ਰਮਾ ਦੀ ਅਗਵਾਈ 'ਚ ਸ਼੍ਰੀ ਰਾਮ ਚੌਂਕ ਤੋਂ ਫਲੈਗ ਮਾਰਚ ਕੱਢਿਆ ਗਿਆ। ਇਹ ਫਲੈਗ ਮਾਰਚ ਸ਼੍ਰੀ ਰਾਮ ਚੌਂਕ ਤੋਂ ਸ਼ੁਰੂ ਹੋ ਕੇ ਭਗਵਾਨ ਵਾਲਮੀਕਿ ਚੌਂਕ ਅਤੇ ਹੋਰ ਬਾਜ਼ਾਰਾਂ 'ਚੋਂ ਨਿਕਲਿਆ।
ਏ. ਡੀ. ਸੀ. ਪੀ. ਅਦਿੱਤਿਆ ਨੇ ਦੱਸਿਆ ਕਿ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੀਆਂ ਹਦਾਇਤਾਂ 'ਤੇ ਜਲੰਧਰ 'ਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਵੱਖ-ਵੱਖ ਇਲਾਕਿਆਂ 'ਚ ਫਲੈਗ ਮਾਰਚ ਕੱਢੇ ਜਾ ਰਹੇ ਹਨ, ਜਦਿਕ ਘੱਲੂਘਾਰਾ ਦਿਵਸ ਨੂੰ ਮੁੱਖ ਰੱਖਦਿਆਂ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਹੈ। ਤਾਂ ਜੋ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ। ਇਸ ਦੌਰਾਨ ਏ. ਸੀ. ਪੀ. ਸੈਂਟਰਲ ਨਿਰਮਲ ਸਿੰਘ ਥਾਣਾ ਸਦਰ ਵਿੱਚ ਚਾਰ ਐੱਸ. ਐੱਚ. ਓ. ਮੁਕੇਸ਼ ਕੁਮਾਰ ਅਤੇ ਫੋਰਸ ਹਾਜ਼ਰ ਸੀ।
ਇਹ ਵੀ ਪੜ੍ਹੋ- ਜਲੰਧਰ 'ਚ ਕੇਂਦਰੀ ਆਗੂਆਂ ਦਾ ਮਾਸਟਰ ਪਲਾਨ ਫਲਾਪ, ਨੇਤਾਵਾਂ ਦੀ ਮਨਮਰਜ਼ੀ ਕਰਨ ਦੀ ਨੀਤੀ ਲੈ ਡੁੱਬੀ ਭਾਜਪਾ ਦੀ ਬੇੜੀ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani