ਜਲੰਧਰ ਜ਼ਿਲ੍ਹੇ ''ਚ ਸ਼ਨੀਵਾਰ ਨੂੰ ਕੋਰੋਨਾ ਦੇ 166 ਮਾਮਲਿਆਂ ਦੀ ਹੋਈ ਪੁਸ਼ਟੀ, 8 ਮਰੀਜ਼ਾਂ ਦੀ ਮੌਤ

Saturday, Sep 26, 2020 - 06:33 PM (IST)

ਜਲੰਧਰ ਜ਼ਿਲ੍ਹੇ ''ਚ ਸ਼ਨੀਵਾਰ ਨੂੰ ਕੋਰੋਨਾ ਦੇ 166 ਮਾਮਲਿਆਂ ਦੀ ਹੋਈ ਪੁਸ਼ਟੀ, 8 ਮਰੀਜ਼ਾਂ ਦੀ ਮੌਤ

ਜਲੰਧਰ,(ਰੱਤਾ)- ਜਲੰਧਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਜਾ ਰਿਹਾ ਹੈ। ਜ਼ਿਲ੍ਹੇ 'ਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦਾ ਗ੍ਰਾਫ ਜਿਉਂ-ਜਿਉਂ ਉਪਰ ਨੂੰ ਜਾ ਰਿਹਾ ਹੈ, ਤਿਉਂ-ਤਿਉਂ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਦੀ ਵਧਦੀ ਜਾ ਰਹੀ ਹੈ। ਸ਼ਨੀਵਾਰ ਨੂੰ ਜ਼ਿਲ੍ਹੇ 'ਚ ਕੁੱਲ 166 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ ਅਤੇ 8 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋ ਗਈ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅੱਜ ਜ਼ਿਲ੍ਹਾ ਖਜਾਨਾ ਦਫਤਰ ਦੇ ਕਰਮਚਾਰੀਆਂ ਸਮੇਤ 52 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਸੀ।  


author

Deepak Kumar

Content Editor

Related News