ਜਲੰਧਰ : ਲਾਜਪਤ ਨਗਰ ''ਚ ਬਜ਼ੁਰਗ ਮਹਿਲਾ ਨਾਲ ਲੁੱਟ ਕਰਨ ਵਾਲੇ 3 ਕਾਬੂ, ਮੋਟਰਸਾਈਕਲ ਤੇ ਹਥਿਆਰ ਬਰਾਮਦ
Friday, Jan 23, 2026 - 06:56 PM (IST)
ਜਲੰਧਰ (ਕੁੰਦਨ/ਪੰਕਜ) : ਜਲੰਧਰ ਪੁਲਸ ਨੇ ਲਾਜਪਤ ਨਗਰ ਇਲਾਕੇ ਵਿੱਚ ਇੱਕ ਬਜ਼ੁਰਗ ਮਹਿਲਾ ਦੇ ਘਰ ਵੜ ਕੇ ਲੁੱਟ-ਖੋਹ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ।
ਜਾਣਕਾਰੀ ਅਨੁਸਾਰ, ਕੁਝ ਦਿਨ ਪਹਿਲਾਂ ਤਿੰਨ ਨੌਜਵਾਨ ਇਸ ਬਜ਼ੁਰਗ ਮਹਿਲਾ ਦੇ ਘਰ ਅੰਦਰ ਦਾਖਲ ਹੋਏ ਸਨ ਅਤੇ ਉਸ ਦੇ ਸੋਨੇ ਦੇ ਕੜੇ ਅਤੇ ਵਾਲੀਆਂ ਉਤਾਰ ਕੇ ਫਰਾਰ ਹੋ ਗਏ ਸਨ। ਇਸ ਵਾਰਦਾਤ ਤੋਂ ਬਾਅਦ ਪੁਲਸ ਵੱਲੋਂ ਮੁਲਜ਼ਮਾਂ ਦੀ ਭਾਲ ਤੇਜ਼ ਕਰ ਦਿੱਤੀ ਗਈ ਸੀ। ਏ.ਸੀ.ਪੀ. ਪਰਵਿੰਦਰ ਸਿੰਘ ਅਤੇ ਥਾਣਾ ਨੰਬਰ 6 ਦੇ ਇੰਚਾਰਜ ਬਲਵਿੰਦਰ ਕੁਮਾਰ ਦੀ ਅਗਵਾਈ ਹੇਠ ਪੁਲਸ ਟੀਮ ਨੇ ਕਾਰਵਾਈ ਕਰਦੇ ਹੋਏ ਤਿੰਨਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ।
ਫੜੇ ਗਏ ਨੌਜਵਾਨਾਂ ਦੀ ਪਛਾਣ ਸੋਨੂ, ਗੁਰਦੀਪ ਅਤੇ ਕ੍ਰਿਸ਼ਨਾ ਵਜੋਂ ਹੋਈ ਹੈ, ਜੋ ਕਿ ਜਲੰਧਰ ਦੇ ਹੀ ਰਹਿਣ ਵਾਲੇ ਹਨ। ਪੁਲਸ ਨੇ ਮੁਲਜ਼ਮਾਂ ਕੋਲੋਂ ਇੱਕ ਮੋਟਰਸਾਈਕਲ ਅਤੇ ਇੱਕ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
