ਜਲੰਧਰ ਦੇ ਬਸਤੀ ਗੁਜਾ ''ਚ ਬਿਜਲੀ ਦੀਆਂ ਤਾਰਾਂ ਦੀ ਲਪੇਟ ''ਚ ਟੇਢਾ ਲਟਕ ਰਿਹਾ ਲੋਹੇ ਦਾ ਖੰਭਾ, ਲੋਕ ਪਰੇਸ਼ਾਨ
Wednesday, Jun 24, 2026 - 08:51 AM (IST)
ਜਲੰਧਰ (ਪੰਕਜ, ਕੁੰਦਨ) : ਜਲੰਧਰ ਦੇ ਬਸਤੀ ਗੁਜਾ ਵਿੱਚ ਰੋਜ਼ਾਨਾਂ ਲੱਗਦੀਆਂ ਸਬਜ਼ੀ ਦੀਆਂ ਦੁਕਾਨਾਂ ਦੇ ਸਾਹਮਣੇ ਵਾਲੀ ਗਲੀ ਦੇ ਨੇੜੇ ਪਿਛਲੇ ਕਈ ਦਿਨਾਂ ਤੋਂ ਬਿਜਲੀ ਅਤੇ ਹੋਰ ਕੰਪਨੀਆਂ ਦੀਆਂ ਤਾਰਾਂ ਦੀ ਲਪੇਟ ਵਿਚ ਆਇਆ ਹੋਇਆ ਇੱਕ ਲੋਹੇ ਦਾ ਖੰਭਾ ਟੇਢਾ ਲਟਕ ਰਿਹਾ ਹੈ। ਇਸ ਖੰਭੇ 'ਤੇ ਬਿਜਲੀ ਅਤੇ ਕਈ ਹੋਰ ਕੰਪਨੀਆਂ ਦੀਆਂ ਤਾਰਾਂ ਵੀ ਲਟਕੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ, ਜਿਸ ਕਾਰਨ ਕਿਸੇ ਵੀ ਸਮੇਂ ਕੋਈ ਵੀ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ।
ਪੜ੍ਹੋ ਇਹ ਵੀ - ਹਨੀਮੂਨ 'ਤੇ ਪੁੱਜ ਗਿਆ ਪੂਰਾ ਸਹੁਰਾ ਪਰਿਵਾਰ, ਨਵੀਂ ਲਾੜੀ ਦਾ ਚੜ੍ਹਿਆ ਪਾਰਾ, ਫਿਰ ਉਹ ਹੋਇਆ, ਜੋ ਸੋਚਿਆ ਨਾ ਸੀ
ਇਸ ਮਾਮਲੇ ਦੇ ਸਬੰਧ ਵਿਚ ਆਂਢ-ਗੁਆਂਢ ਦੇ ਵਸਨੀਕਾਂ ਦਾ ਕਹਿਣਾ ਹੈ ਕਿ ਇਹ ਖੰਭਾ ਕਾਫ਼ੀ ਸਮੇਂ ਤੋਂ ਅਜਿਹੀ ਹਾਲਤ ਵਿਚ ਪਿੱਛੇ ਵੱਲ ਨੂੰ ਲਟਕਿਆ ਹੋਇਆ ਹੈ। ਲਟਕਦੇ ਹੋਏ ਇਸ ਖੰਭੇ ਕਾਰਨ ਆਂਢ-ਗੁਆਂਢ ਦੇ ਵਸਨੀਕਾਂ ਨੂੰ ਆਉਣ-ਜਾਣ ਵਿਚ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰੀ ਵਿਭਾਗ ਵਿੱਚ ਤਾਇਨਾਤ ਅਧਿਕਾਰੀਆਂ ਨੂੰ ਇਸ ਲਟਕਦੇ ਖੰਭੇ ਦੀ ਮੁਰੰਮਤ ਕਰਵਾਉਣੀ ਚਾਹੀਦੀ ਹੈ ਤਾਂ ਜੋ ਆਸ ਪਾਸ ਰਹਿਣ ਵਾਲੇ ਲੋਕਾਂ ਨੂੰ ਇੱਥੋਂ ਲੰਘਣ ਵਿੱਚ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਨਾ ਆਵੇ।
ਪੜ੍ਹੋ ਇਹ ਵੀ - ਪੁਲਸ ਵਿਭਾਗ 'ਚ ਵੱਡਾ ਫੇਰਬਦਲ, ਜੰਮੂ ਕਸ਼ਮੀਰ 'ਚ 49 ਅਧਿਕਾਰੀਆਂ ਦੇ ਤਬਾਦਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
