ਜਲੰਧਰ ਜ਼ਿਲ੍ਹੇ ‘ਚ ਕੋਰੋਨਾ ਟੈਸਟ ਦੇ ਸੈਂਪਲ ਹੁਣ 1200 ਦੀ ਬਜਾਏ ਲਏ ਜਾ ਰਹੇ ਹਨ 3600: ਡਿਪਟੀ ਕਮਿਸ਼ਨਰ

09/07/2020 5:49:08 PM

ਜਲੰਧਰ (ਚੋਪੜਾ)— ਜਲੰਧਰ ਜ਼ਿਲੇ੍ਹ ‘ਚ ਕੋਵਿਡ-19 ਨੂੰ ਫੈਲਣ ਤੋਂ ਰੋਕਣ ਅਤੇ ਕੋਰੋਨਾ ਵਾਇਰਸ ਵਿਰੁੱਧ ਜੰਗ ਨੂੰ ਤੇਜ਼ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੇ ਕੋਰੋਨਾ ਵਾਇਰਸ ਟੈਸਟ ਦੇ ਸੈਂਪਲ ਲੈਣ ਦੀ ਗਿਣਤੀ ਨੂੰ ਤਿਗੁੱਣਾ ਕਰ ਦਿੱਤਾ ਹੈ। ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਸ਼ਨੀਵਾਰ ਪੰਜਾਬ ਦੀ ਮੁੱਖ ਸਕੱਤਰ ਵਿੰਨੀ ਮਹਾਜਨ ਦੀ ਪ੍ਰਧਾਨਗੀ ‘ਚ ਕੋਵਿਡ-19 ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਗਈ ਵੀਡੀਓ ਕਾਨਫਰੰਸਿੰਗ ਦੌਰਾਨ ਇਹ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ: ਸ਼ੱਕੀ ਹਾਲਾਤ 'ਚ ਹੋਈ ਨੌਜਵਾਨ ਦੀ ਮੌਤ ਦੇ ਮਾਮਲੇ 'ਚ ਆਇਆ ਨਵਾਂ ਮੋੜ, ਸਾਹਮਣੇ ਆਈ ਹੈਰਾਨ ਕਰਦੀ ਗੱਲ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਹਿਲਾਂ ਜ਼ਿਲ੍ਹੇ ‘ਚ 1200 ਤਕ ਸੈਂਪਲ ਰੋਜ਼ਾਨਾ ਲਏ ਜਾਂਦੇ ਸਨ, ਜਿਨ੍ਹਾਂ ਨੂੰ ਹੁਣ ਵਧਾ ਕੇ 3600 ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਸੈਂਪਲ ਲੈਣ ਦੀ ਗਿਣਤੀ ਵਧਾਉਣ ਨਾਲ ਕੋਵਿਡ ਦੇ ਮਰੀਜ਼ਾਂ ਦਾ ਜਲਦੀ ਪਤਾ ਲਗਾ ਕੇ ਸਮੇਂ-ਸਿਰ ਉਨ੍ਹਾਂ ਦਾ ਇਲਾਜ ਕੀਤਾ ਜਾ ਸਕੇਗਾ। ਉਨ੍ਹਾਂ ਕੋਵਿਡ ਦੇ ਸੈਂਪਲਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 4 ਸਤੰਬਰ ਨੂੰ ਜ਼ਿਲ੍ਹੇ ‘ਚ 3790 ਸੈਂਪਲ ਲਏ ਸਨ, ਜਿਨ੍ਹਾਂ ‘ਚੋਂ ਆਰ. ਟੀ. ਪੀ. ਸੀ. ਆਰ. ਅਧੀਨ 1270 ਅਤੇ ਐੱਨ. ਆਰ. ਡੀ. ਡੀ. ਐੱਲ. ਵੱਲੋਂ 129, ਟਰੂਨੇਟ ਵੱਲੋਂ 13, ਐਂਟੀਜਨ ਵੱਲੋਂ ਲਏ 2507 ਸੈਂਪਲ ਸ਼ਾਮਲ ਹਨ, ਜਦਕਿ 5 ਸਤੰਬਰ ਨੂੰ ਲਏ ਗਏ 3617 ਸੈਂਪਲਾਂ ‘ਚ ਆਰ. ਟੀ. ਪੀ. ਸੀ. ਆਰ. ਦੇ 1760, ਐੱਨ. ਆਰ. ਡੀ. ਡੀ. ਐੱਲ. ਦੇ 144, ਟਰੂਨੇਟ ਦੇ 15 ਅਤੇ ਐਂਟੀਜਨ ਦੇ 1842 ਸੈਂਪਲ ਸ਼ਾਮਲ ਹਨ।

ਇਹ ਵੀ ਪੜ੍ਹੋ: ਕਪੂਰਥਲਾ 'ਚ ਵੱਡੀ ਵਾਰਦਾਤ, ਮਾਮੂਲੀ ਝਗੜੇ ਦੌਰਾਨ ਚੱਲੀਆਂ ਤਾਬੜਤੋੜ ਗੋਲੀਆਂ, ਇਕ ਦੀ ਮੌਤ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ ਦੇ ਲਗਾਤਾਰ ਵਧ ਰਹੇ ਮਾਮਲਿਆਂ ਕਾਰਣ ਪ੍ਰਸ਼ਾਸਨ ਨੇ 30 ਸਾਲ ਤੋਂ ਵੱਧ ਉਮਰ ਵਾਲੇ ਸ਼ੱਕੀ ਮਰੀਜ਼ਾਂ ਅਤੇ ਹੋਰ ਬੀਮਾਰੀਆਂ ਵਾਲੇ ਮਰੀਜ਼ਾਂ ਦੇ ਸੈਂਪਲ ਲੈਣਾ ਯਕੀਨੀ ਬਣਾਉਣ ਲਈ ਸੈਂਪਲ ਇਕੱਠੇ ਕਰਨ ਵਾਲੀਆਂ ਟੀਮਾਂ ਨੂੰ ਪਹਿਲਾਂ ਹੀ 39 ਤੋਂ ਵਧਾ ਕੇ 80 ਕਰ ਦਿੱਤਾ ਸੀ। ਕੋਵਿਡ ਦੇ ਮਰੀਜ਼ਾਂ ਦੀ ਜਲਦੀ ਪਛਾਣ ਕਰ ਕੇ ਸਮੇਂ-ਸਿਰ ਇਲਾਜ ਉਪਲੱਬਧ ਕਰਵਾ ਕੇ ਮੌਤ ਦਰ ਨੂੰ ਘੱਟ ਕਰਨ ਵੱਲ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਨਵੇਂ ਮਾਮਲਿਆਂ ‘ਚ ਵਿਸਤਾਰ ਹੋਣ ਦੇ ਬਾਵਜੂਦ ਮਰੀਜ਼ਾਂ ਦੇ ਠੀਕ ਹੋਣ ਦੀ ਗਿਣਤੀ ਨਾਲ ਮੌਤ ਦਰ ਨੂੰ 2.63 ਫੀਸਦੀ ਤਕ ਲਿਆਂਦਾ ਗਿਆ ਹੈ।

ਇਹ ਵੀ ਪੜ੍ਹੋ: ਪਾਵਨ ਸਰੂਪਾਂ ਦੇ ਮਾਮਲੇ 'ਚ SGPC ਨੇ ਪੁਲਸ ਕਾਰਵਾਈ ਤੋਂ ਪਛਾਂਹ ਖਿੱਚੇ ਪੈਰ, ਮਾਮਲਾ ਗਰਮਾਇਆ

ਘਨਸ਼ਾਮ ਥੋਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸ਼ੱਕੀ ਮਰੀਜ਼ਾਂ ਨੂੰ ਵਾਕ-ਇਨ ਟੈਸਟਿੰਗ ਅਤੇ ਸਿੱਧੇ ਘਰਾਂ ‘ਚ ਇਕਾਂਤਵਾਸ ਹੋਣ ਦੀ ਸਹੂਲਤ ਦੇਣ ਦਾ ਫੈਸਲਾ ਲਿਆ ਹੈ। ਉਨ੍ਹਾਂ ਦੱਸਿਆ ਕਿ ਕੋਵਿਡ-19 ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਪੂਰੇ ਕਰ ਲਏ ਗਏ ਹਨ ਅਤੇ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ‘ਚ ਲੋੜ ਅਨੁਸਾਰ ਬੈੱਡ ਮੌਜੂਦ ਹਨ। ਉਨ੍ਹਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਟੈਸਟ ਕਰਵਾਉਣ ਲਈ ਅੱਗੇ ਆਉਣ ਕਿਉਂਕਿ ਸਾਂਝੇ ਯਤਨਾਂ ਨਾਲ ਹੀ ਇਸ ਮਹਾਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕਦਾ ਹੈ। ਇਸ ਮੌਕੇ ਐਡੀਸ਼ਨਲ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਹਰਚਰਨ ਸਿੰਘ, ਡਿਪਟੀ ਡਾਇਰੈਕਟਰ ਸਥਾਨਕ ਲੋਕਲ ਸਰਕਾਰਾਂ ਦਰਬਾਰਾ ਸਿੰਘ, ਐੱਸ. ਡੀ. ਐੱਮ. ਗੌਤਮ ਜੈਨ ਅਤੇ ਸੰਜੀਵ ਸ਼ਰਮਾ, ਅਸਟੇਟ ਪੁੱਡਾ ਅਧਿਕਾਰੀ ਨਵਨੀਤ ਕੌਰ ਬੱਲ ਅਤੇ ਸਿਵਲ ਸਰਜਨ ਡਾ. ਗੁਰਿੰਦਰ ਕੌਰ ਚਾਵਲਾ ਵੀ ਮੌਜੂਦ ਸਨ।

ਇਹ ਵੀ ਪੜ੍ਹੋ: 'ਪਿਆਕੜਾਂ' ਲਈ ਅਹਿਮ ਖ਼ਬਰ, ਮਹਾਨਗਰ ਜਲੰਧਰ 'ਚ ਠੇਕਿਆਂ ਬਾਹਰ ਲੱਗੀ ਭੀੜ
ਇਹ ਵੀ ਪੜ੍ਹੋ: ਜਲੰਧਰ: ਹੋਟਲ ਤੋਂ ਖਾਣਾ ਖਾ ਕੇ ਖੁਸ਼ੀ-ਖੁਸ਼ੀ ਘਰ ਜਾ ਰਹੇ ਸਨ ਨੌਜਵਾਨ , ਵਾਪਰੇ ਦਰਦਨਾਕ ਹਾਦਸੇ ਨੇ ਉਜਾੜੇ ਦੋ ਪਰਿਵਾਰ


shivani attri

Content Editor

Related News