ਨਿਗਮ ’ਚ ਦਿਸਣ ਲੱਗਾ ਕੋਰੋਨਾ ਵਾਇਰਸ ਦਾ ਖੌਫ਼, ਵਧੇਰੇ ਕਾਮੇ ਮਾਸਕ ਪਾ ਕੇ ਕੰਮ ਕਰਦੇ ਆਏ ਨਜ਼ਰ

03/17/2021 10:54:53 AM

ਜਲੰਧਰ (ਖੁਰਾਣਾ)–ਇਨ੍ਹੀ ਦਿਨੀਂ ਜਿੱਥੇ ਜਲੰਧਰ ਵਿਚ ਕੋਰੋਨਾ ਦੇ ਵਧਦੇ ਮਾਮਲਿਆਂ ਨੇ ਦਹਿਸ਼ਤ ਮਚਾਈ ਹੋਈ ਹੈ, ਉਥੇ ਹੀ ਨਗਰ ਨਿਗਮ ਵਿਚ ਵੀ ਕੋਰੋਨਾ ਵਾਇਰਸ ਦਾ ਖੌਫ਼ ਦਿਸਣ ਲੱਗਾ ਹੈ। ਕਮਿਸ਼ਨਰ ਦੇ ਹੁਕਮਾਂ ਤੋਂ ਬਾਅਦ ਅੱਜ ਨਿਗਮ ਦੇ ਸਾਰੇ ਕਰਮਚਾਰੀ ਅਤੇ ਅਧਿਕਾਰੀ ਮਾਸਕ ਪਾ ਕੇ ਨਿਗਮ ਦਫਤਰ ਆਏ ਅਤੇ ਕੰਮ ਕਰਦੇ ਦਿਸੇ।

ਇਹ ਵੀ ਪੜ੍ਹੋ : ਬੀਬੀ ਬਾਦਲ ਦੀ ਸਰਕਾਰੀ ਰਿਹਾਇਸ਼ ਨੂੰ ਲੈ ਕੇ ਰਾਜਾ ਵੜਿੰਗ ਦੀ ਕੇਂਦਰੀ ਮੰਤਰੀ ਹਰਦੀਪ ਪੁਰੀ ਨੂੰ ਚਿੱਠੀ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਨਿਗਮ ਵਿਚ ਕੋਰੋਨਾ ਸਬੰਧੀ ਨਿਯਮਾਂ ਸਬੰਧੀ ਬਿਲਕੁਲ ਵੀ ਪਾਲਣਾ ਨਹੀਂ ਹੋ ਰਹੀ ਸੀ ਪਰ ਵੈਕਸੀਨ ਦੀ ਪਹਿਲੀ ਡੋਜ਼ ਲੈਣ ਦੇ ਬਾਵਜੂਦ ਜਦੋਂ ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਹਰਚਰਨ ਸਿੰਘ ਕੋਰੋਨਾ ਪਾਜ਼ੇਟਿਵ ਪਾਏ ਗਏ ਤਾਂ ਨਿਗਮ ਕਮਿਸ਼ਨਰ ਨੇ ਕੋਰੋਨਾ ਸਬੰਧੀ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਇਸ ਕਾਰਨ ਮੰਗਲਵਾਰ ਨਿਗਮ ਦੇ ਐਂਟਰੀ ਪੁਆਇੰਟਾਂ ’ਤੇ ਪੁਲਸ ਵੀ ਤਾਇਨਾਤ ਨਜ਼ਰ ਆਈ।

ਇਹ ਵੀ ਪੜ੍ਹੋ :  ‘ਚਿੱਟੇ’ ਨੇ ਖੋਹ ਲਈਆਂ ਪਰਿਵਾਰ ਦੀਆਂ ਖ਼ੁਸ਼ੀਆਂ, ਚੜ੍ਹਦੀ ਜਵਾਨੀ ’ਚ ਜਹਾਨੋਂ ਤੁਰ ਗਿਆ ਪੁੱਤ

shivani attri

This news is Content Editor shivani attri