ਜਲੰਧਰ ''ਚ ਡੇਂਗੂ ਦੇ 28 ਨਵੇਂ ਕੇਸ ਮਿਲੇ ਤੇ 3 ਲੋਕਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ

11/10/2021 1:27:14 PM

ਜਲੰਧਰ (ਰੱਤਾ)–ਜ਼ਿਲ੍ਹੇ ਵਿਚ ਮੰਗਲਵਾਰ ਨੂੰ ਡੇਂਗੂ ਦੇ ਜਿੱਥੇ 28 ਨਵੇਂ ਕੇਸ ਮਿਲੇ, ਉਥੇ ਹੀ 3 ਲੋਕਾਂ ਦੀ ਕੋਰੋਨਾ ਰਿਪੋਰਟ ਵੀ ਪਾਜ਼ੇਟਿਵ ਆਈ। ਪ੍ਰਾਪਤ ਜਾਣਕਾਰੀ ਅਨੁਸਾਰ ਸਿਹਤ ਮਹਿਕਮੇ ਨੂੰ ਮੰਗਲਵਾਰ ਵੱਖ-ਵੱਖ ਸਰਕਾਰੀ ਅਤੇ ਨਿੱਜੀ ਲੈਬਾਰਟਰੀਆਂ ਤੋਂ ਕੁੱਲ 6 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਹੜੀ ਕਿ ਪੁਰਾਣੀ ਬਾਰਾਦਰੀ, ਭਾਈ ਦਿੱਤ ਸਿੰਘ ਕਾਲੋਨੀ, ਬਸ਼ੀਰਪੁਰਾ, ਅਰਬਨ ਅਸਟੇਟ ਅਤੇ ਸੇਠ ਹੁਕਮ ਚੰਦ ਕਾਲੋਨੀ ਦੇ ਰਹਿਣ ਵਾਲੇ ਪਾਏ ਗਏ। ਵਿਭਾਗ ਨੇ ਇਨ੍ਹਾਂ 6 ਮਰੀਜ਼ਾਂ ਵਿਚੋਂ ਸਿਰਫ਼ 3 ਨੂੰ ਹੀ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵਿਚ ਜੋੜਿਆ ਹੈ।
ਇਸ ਦੇ ਨਾਲ ਹੀ ਮਹਿਕਮੇ ਨੂੰ 1194 ਹੋਰ ਲੋਕਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਐਕਟਿਵ ਕੇਸਾਂ ਵਿਚੋਂ 2 ਹੋਰ ਮਰੀਜ਼ ਰਿਕਵਰ ਹੋ ਗਏ। ਮਹਿਕਮੇ ਦੀਆਂ ਟੀਮਾਂ ਨੇ 3523 ਹੋਰ ਲੋਕਾਂ ਦੇ ਸੈਂਪਲ ਕੋਰੋਨਾ ਦੀ ਪੁਸ਼ਟੀ ਲਈ ਲਏ। ਮੰਗਲਵਾਰ ਨੂੰ ਜ਼ਿਲ੍ਹੇ ਵਿਚ ਡੇਂਗੂ ਦੇ 28 ਨਵੇਂ ਕੇਸ ਮਿਲਣ ਨਾਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 443 ’ਤੇ ਪਹੁੰਚ ਗਈ ਹੈ, ਜਿਨ੍ਹਾਂ ਵਿਚੋਂ 310 ਸ਼ਹਿਰੀ ਅਤੇ 133 ਦਿਹਾਤੀ ਇਲਾਕਿਆਂ ਦੇ ਰਹਿਣ ਵਾਲੇ ਹਨ।

ਇਹ ਵੀ ਪੜ੍ਹੋ: ਕਬਰਾਂ ’ਚ ਦੀਵੇ ਨੇ, ਸ਼ਹੀਦਾਂ ਘਰੀਂ ਹਨੇਰੇ ਨੇ, ਸ਼ਹਾਦਤਾਂ ਦਾ ਸਿਆਸੀਕਰਨ ਕਰਨ ਵਾਲੇ ਮੁੜ ਨੀਂ ਲੈਂਦੇ ਪਰਿਵਾਰਾਂ ਦੀ ਸਾਰ

ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੀ ਸਥਿਤੀ
ਹੁਣ ਤੱਕ ਕੁੱਲ ਸੈਂਪਲ-17,70,686
ਨੈਗੇਟਿਵ ਆਏ-16,34,759
ਪਾਜ਼ੇਟਿਵ ਆਏ-63,423
ਡਿਸਚਾਰਜ ਹੋਏ-61,891
ਮੌਤਾਂ ਹੋਈਆਂ-1,496
ਐਕਟਿਵ ਕੇਸ-36

ਜ਼ਿਲ੍ਹੇ ’ਚ 7000 ਤੋਂ ਵੱਧ ਲੋਕਾਂ ਨੇ ਲੁਆਈ ਵੈਕਸੀਨ
ਕੋਰੋਨਾ ’ਤੇ ਕਾਬੂ ਪਾਉਣ ਲਈ ਜਾਰੀ ਵੈਕਸੀਨੇਸ਼ਨ ਮੁਹਿੰਮ ਤਹਿਤ ਮੰਗਲਵਾਰ ਨੂੰ ਜ਼ਿਲ੍ਹੇ ਵਿਚ 7000 ਤੋਂ ਵੱਧ ਲੋਕਾਂ ਨੂੰ ਵੈਕਸੀਨ ਲਾਈ ਗਈ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਸਿਹਤ ਕੇਂਦਰਾਂ ਅਤੇ ਵੱਖ-ਵੱਖ ਥਾਵਾਂ ’ਤੇ ਲਾਏ ਕੈਂਪਾਂ ਵਿਚ 7000 ਤੋਂ ਵੱਧ ਜਿਹੜੇ ਲੋਕਾਂ ਨੂੰ ਵੈਕਸੀਨ ਲਾਈ ਗਈ, ਉਨ੍ਹਾਂ ਵਿਚੋਂ ਕੁਝ ਨੂੰ ਕੋਵਿਸ਼ੀਲਡ ਦੀ ਪਹਿਲੀ ਅਤੇ ਵਧੇਰੇ ਨੂੰ ਦੂਜੀ ਡੋਜ਼ ਲੱਗੀ।

ਇਹ ਵੀ ਪੜ੍ਹੋ: ਜਲੰਧਰ: ਪੁਲਸ ਕਸਟਡੀ 'ਚੋਂ ਭੱਜੇ ਹਿਮਾਂਸ਼ ਵਰਮਾ ਦੀ ਸੂਚਨਾ ਦੇਣ ਵਾਲੇ ਲਈ ਪੁਲਸ ਨੇ ਰੱਖਿਆ ਵੱਡਾ ਇਨਾਮ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News