ਜਲੰਧਰ ''ਚ ਸਿਰਫ਼ ਇਨ੍ਹਾਂ ਥਾਵਾਂ ''ਤੇ ਦਿੱਤੇ ਜਾ ਸਕਣਗੇ ਧਰਨੇ, ਡੀ. ਸੀ. ਨੇ ਹੁਕਮ ਕੀਤੇ ਜਾਰੀ

07/23/2021 5:11:59 PM

ਜਲੰਧਰ (ਰਾਹੁਲ)- ਜਲੰਧਰ ਵਿਖੇ ਵੱਖ-ਵੱਖ ਸੰਗਠਨਾਂ ਵੱਲੋਂ ਕੀਤੇ ਜਾਂਦੇ ਧਰਨਿਆਂ ਤੋਂ ਲੋਕਾਂ ਨੂੰ ਘੱਟ ਤੋਂ ਘੱਟ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇ, ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਾਂਤਮਈ ਧਰਨਿਆਂ ਲਈ 9 ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ। 

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਸ਼ਾਂਤਮਈ ਧਰਨਿਆਂ ਲਈ ਥਾਵਾਂ ਦੀ ਚੋਣ ਬਹੁਤ ਹੀ ਸੋਚ ਵਿਚਾਰ ਮਗਰੋਂ ਕੀਤੀ ਗਈ ਹੈ ਤਾਂ ਜੋ ਵੱਖ-ਵੱਖ ਰਾਜਨੀਤਿਕ ਪਾਰਟੀਆਂ ਜਾਂ ਸੰਸਥਾਵਾਂ ਵੱਲੋਂ ਰੋਸ ਵਿਖਾਵਿਆਂ ਦੌਰਾਨ ਆਮ ਜਨ ਜੀਵਨ ਪ੍ਰਭਾਵਿਤ ਨਾ ਹੋ ਸਕੇ। ਉਨ੍ਹਾਂ ਦੱਸਿਆ ਕਿ ਸ਼ਾਂਤਮਈ ਧਰਨਿਆਂ ਲਈ ਪੁੱਡਾ ਗਰਾਊਂਡ ਤਹਿਸੀਲ ਕੰਪਲੈਕਸ ਦੇ ਸਾਹਮਣੇ, ਦੇਸ਼ ਭਗਤ ਯਾਦਗਾਰ ਹਾਲ, ਬਰਲਟਨ ਪਾਰਕ, ਦੁਸਹਿਰਾ ਗਰਾਊਂਡ ਜਲੰਧਰ ਕੈਂਟ, ਇੰਪਰੂਵਮੈਂਟ ਟਰੱਸਟ ਗਰਾਊਂਡ ਕਰਤਾਰਪੁਰ, ਦਾਣਾ ਮੰਡੀ ਭੋਗਪੁਰ, ਕਪੂਰਥਲਾ ਰੋਡ ਨਕੋਦਰ ਦਾ ਪੱਛਮੀ ਪਾਸਾ, ਦਾਣਾ ਮੰਡੀ ਪਿੰਡ ਸੈਫ਼ਾਵਾਲਾ (ਫਿਲੌਰ) ਅਤੇ ਨਗਰ ਪੰਚਾਇਤ ਕੰਪਲੈਕਸ ਸ਼ਾਹਕੋਟ ਸ਼ਾਮਿਲ ਹਨ। 

ਇਹ ਵੀ ਪੜ੍ਹੋ: ਸਚਿਨ ਜੈਨ ਦੇ ਕਤਲ ਮਾਮਲੇ 'ਚ ਸਾਹਮਣੇ ਆਇਆ ਛੋਟਾ ਭਰਾ, ਹਸਪਤਾਲਾਂ ਦੀਆਂ ਪਰਤਾਂ ਖੋਲ੍ਹਦਿਆਂ ਬਿਆਨ ਕੀਤਾ ਦਰਦ

ਉਨ੍ਹਾਂ ਕਿਹਾ ਕਿ ਇਹ ਸਥਾਨ ਸਿਰਫ਼ ਸ਼ਾਂਤਮਈ ਧਰਨਿਆਂ ਲਈ ਹੀ ਨਿਰਧਾਰਤ ਕੀਤੇ ਗਏ ਹਨ ਅਤੇ ਪ੍ਰਦਰਸ਼ਨਕਾਰੀਆਂ ਨੂੰ ਧਰਨੇ ਤੋਂ ਪਹਿਲਾਂ ਕਮਿਸ਼ਨਰ ਪੁਲਸ ਜਾਂ ਸਬੰਧਤ ਉੱਪ ਮੰਡਲ ਮੈਜਿਸਟਰੇਟ ਜੋ ਵੀ ਲਾਗੂ ਹੋਵੇ, ਪਾਸੋਂ ਧਰਨੇ ਦੀ ਅਗਾਉਂ ਪ੍ਰਵਾਨਗੀ ਲੈਣੀ ਹੋਵੇਗੀ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਧਰਨੇ ਦੌਰਾਨ ਕਿਸੇ ਵੀ ਤਰ੍ਹਾਂ ਦਾ ਹਥਿਆਰ ਜਿਵੇਂ ਚਾਕੂ, ਲਾਠੀ ਜਾਂ ਕੋਈ ਹੋਰ ਲੈ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਧਰਨੇ ਦੌਰਾਨ ਧਰਨਾ ਦੇਣ ਵਾਲੀ ਸੰਸਥਾ/ਪਾਰਟੀ ਨੂੰ ਇਹ ਲਿਖ਼ਤੀ ਦੇਣਾ ਪਵੇਗਾ ਕਿ ਇਹ ਧਰਨਾ ਪੂਰੀ ਤਰ੍ਹਾਂ ਨਾਲ ਸ਼ਾਂਤਮਈ ਹੋਵੇਗਾ। ਇਸੇ ਤਰ੍ਹਾਂ ਧਰਨੇ ਦੌਰਾਨ ਕਿਸੇ ਵੀ ਤਰ੍ਹਾਂ ਦੇ ਗੈਰ ਕਾਨੂੰਨੀ ਕਾਰਜ ਕਾਰਨ ਹੋਣ ਵਾਲੇ ਜਾਨੀ ਜਾਂ ਮਾਲੀ ਨੁਕਸਾਨ ਦੀ ਜ਼ਿੰਮੇਵਾਰੀ ਉਨਾਂ ਦੀ ਹੋਵੇਗੀ। ਇਹ ਹੁਕਮ 22 ਜੁਲਾਈ 2021 ਤੋਂ ਜਾਰੀ ਹੋਣ ’ਤੇ ਅਗਲੇ ਦੋ ਮਹੀਨੇ ਤੱਕ ਲਾਗੂ ਰਹਿਣਗੇ। 

ਇਹ ਵੀ ਪੜ੍ਹੋ: ਜਬਰ-ਜ਼ਿਨਾਹ ਮਾਮਲੇ ’ਚ ਸਿਮਰਜੀਤ ਬੈਂਸ ਨੂੰ ਰਾਹਤ ਨਹੀਂ, ਹਾਈਕੋਰਟ ਨੇ ਖਾਰਿਜ ਕੀਤੀ ਪਟੀਸ਼ਨ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


shivani attri

Content Editor

Related News