ਜਲੰਧਰ : ਸੜਕ ਹਾਦਸੇ ’ਚ ਪ੍ਰਵਾਸੀ ਨੌਜਵਾਨ ਦੀ ਮੌਤ

03/06/2022 6:42:02 PM

ਜਲੰਧਰ (ਰਮਨ)–ਥਾਣਾ ਬਾਰਾਦਰੀ ਅਧੀਨ ਪੈਂਦੇ ਬੀ. ਐੱਸ. ਐੱਫ. ਚੌਕ ਤੋਂ ਪੀ. ਏ. ਪੀ. ਚੌਕ ਵੱਲ ਜਾ ਰਹੇ ਸਾਈਕਲ ਸਵਾਰ 20 ਸਾਲਾ ਪ੍ਰਵਾਸੀ ਨੌਜਵਾਨ ਨੂੰ ਤੇਜ਼ ਰਫ਼ਤਾਰ ਕਾਰ ਸਵਾਰ 2 ਨੌਜਵਾਨਾਂ ਨੇ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਸਾਈਕਲ ’ਤੇ ਬੈਠੇ 2 ਨੌਜਵਾਨ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ, ਜਿਨ੍ਹਾਂ ’ਚੋਂ ਇਕ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਣਜੀਤ ਕੁਮਾਰ ਪੁੱਤਰ ਬਹਾਰਨ ਮਾਂਝੀ ਨਿਵਾਸੀ ਗੁਰੂ ਨਾਨਕਪੁਰਾ ਈਸਟ ਜਲੰਧਰ ਮੂਲ ਨਿਵਾਸੀ ਬਿਹਾਰ ਵਜੋਂ ਹੋਈ ਹੈ। ਮੌਕੇ ’ਤੇ ਪੁੱਜੀ ਥਾਣਾ ਬਾਰਾਦਰੀ ਦੀ ਪੁਲਸ ਨੇ ਕਾਰ ਸਵਾਰ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਰਖਵਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਰੂਸੀ ਫ਼ੌਜ ਵੱਲੋਂ ਬੰਧਕ ਬਣਾਏ ਆਦਮਪੁਰ ਦੇ ਵਿਦਿਆਰਥੀਆਂ ਦੇ ਆਏ ਫੋਨ, ਦੱਸੀਆਂ ਦਿਲ ਹਲੂਣ ਦੇਣ ਵਾਲੀਆਂ ਗੱਲਾਂ

ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਮਨੋਹਰ ਲਾਲ ਨੇ ਦੱਸਿਆ ਕਿ ਜਾਂਚ ’ਚ ਪਤਾ ਲੱਗਾ ਹੈ ਕਿ ਮ੍ਰਿਤਕ ਪੇਂਟਰ ਸੀ ਅਤੇ ਬੀਤੇ ਦਿਨੀਂ ਸਵੇਰੇ 9 ਵਜੇ ਦੇ ਲੱਗਭਗ ਆਪਣੇ ਕੰਮ ’ਤੇ ਜਾ ਰਿਹਾ ਸੀ। ਜਦੋਂ ਉਹ ਪੀ. ਏ. ਪੀ. ਚੌਕ ਨੇੜੇ ਪੁੱਜਾ ਤਾਂ ਪਿੱਛਿਓਂ ਆਈ ਇਕ ਤੇਜ਼ ਰਫਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਇਕ ਪ੍ਰਾਈਵੇਟ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।


Manoj

Content Editor

Related News