ਜਲੰਧਰ ਵਿਖੇ ਕੈਮੀਕਲ ਦੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ

05/27/2022 10:40:49 AM

ਜਲੰਧਰ (ਸੋਨੂੰ)- ਜਲੰਧਰ ਦੇ ਇੰਡਸਟ੍ਰੀਅਲ ਏਰੀਆ ਨਾਲ ਲੱਗਦੇ ਸੋਢਲ ਰੋਡ 'ਤੇ ਸਥਿਤ ਇਕ ਕੈਮੀਕਲ ਦੀ ਫੈਕਟਰੀ ਵਿਚ ਵੀਰਵਾਰ ਸ਼ਾਮ ਭਿਆਨਕ ਅੱਗ ਲੱਗ ਗਈ। ਫੈਕਟਰੀ ਅੰਦਰੋਂ ਆ ਰਹੀਆਂ ਧਮਾਕੇ ਦੀਆਂ ਆਵਾਜ਼ਾਂ ਤੋਂ ਬਾਅਦ ਸਾਰਾ ਇਲਾਕਾ ਦਹਿਲ ਉੱਠਿਆ ਅਤੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ।

ਜਾਣਕਾਰੀ ਅਨੁਸਾਰ ਭਾਰਦਵਾਜ ਪੇਂਟ ਐਂਡ ਕੈਮੀਕਲ ਫੈਕਟਰੀ ਸੋਢਲ ਰੋਡ ਇੰਡਸਟਰੀਅਲ ਏਰੀਆ ਵਿਚ ਵੀਰਵਾਰ ਸ਼ਾਮ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਫੈਕਟਰੀ ਵਿਚ ਹਫ਼ੜਾ-ਦਫ਼ੜੀ ਮੱਚ ਗਈ। ਫੈਕਟਰੀ ਦੇ ਮੁਲਾਜ਼ਮ ਤੁਰੰਤ ਫੈਕਟਰੀ ਤੋਂ ਬਾਹਰ ਨੂੰ ਭੱਜੇ। ਘਟਨਾ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਦੀ ਟੀਮ ਨੂੰ ਦਿੱਤੀ ਗਈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤੁਰੰਤ ਮੌਕੇ 'ਤੇ ਪਹੁੰਚੀਆਂ। ਅੱਗ ਲੱਗਣ ਨਾਲ ਫੈਕਟਰੀ ਵਿਚ ਕਈ ਧਮਾਕੇ ਹੋਏ, ਜਿਸ ਕਾਰਨ ਅੱਗ ਦੀਆਂ ਲਪਟਾਂ ਦੂਰ-ਦੂਰ ਤੋਂ ਵਿਖਾਈ ਦੇ ਰਹੀਆਂ ਸਨ।

ਇਹ ਵੀ ਪੜ੍ਹੋ: ਵਧ ਸਕਦੀਆਂ ਨੇ ਬਰਖ਼ਾਸਤ ਸਿਹਤ ਮੰਤਰੀ ਸਿੰਗਲਾ ਦੀਆਂ ਮੁਸ਼ਕਿਲਾਂ, ਮਾਮਲੇ ਦੀ ਕਰ ਸਕਦੀ ਹੈ ED ਜਾਂਚ

PunjabKesari

ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਅੱਗ ਬੁਝਾਉਣ ਲਈ ਸਖ਼ਤ ਮੁਸ਼ੱਕਤ ਕਰਨੀ ਪਈ। ਮੁੱਢਲੀ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਇਲਾਕੇ ਵਿਚ ਬਿਜਲੀ ਦੀ ਵੋਲਟੇਜ ਘੱਟ-ਵੱਧ ਰਹੀ ਸੀ, ਜਿਸ ਕਾਰਨ ਫੈਕਟਰੀ ਵਿਚ ਸ਼ਾਰਟ ਸਰਕਟ ਹੋ ਗਿਆ ਅਤੇ ਉਸ ਨਾਲ ਅੱਗ ਲੱਗੀ। ਜਦ ਤਕ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕਈ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ, ਤਦ ਤਕ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ।

ਇਹ ਵੀ ਪੜ੍ਹੋ: ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ CM ਮਾਨ ਦਾ ਮੰਤਰੀਆਂ ਲਈ ਨਵਾਂ ਫਰਮਾਨ ਜਾਰੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News