ਜਲੰਧਰ ਦੀ ਮਕਸੂਦਾਂ ਸਬਜ਼ੀ ਮੰਡੀ ’ਚ ਉੱਡੀਆਂ ਕੋਰੋਨਾ ਨਿਯਮਾਂ ਦੀ ਧੱਜੀਆਂ
Thursday, Jun 24, 2021 - 04:42 PM (IST)
ਜਲੰਧਰ (ਸੁਨੀਲ ਮਹਾਜਨ)— ਭਾਵੇਂ ਜਲੰਧਰ ਜ਼ਿਲ੍ਹੇ ’ਚ ਕੋਰੋਨਾ ਦੇ ਕੇਸਾਂ ਨੂੰ ਲੈ ਕੇ ਥੋੜ੍ਹੀ ਗਿਰਾਵਟ ਦਰਜ ਕੀਤੀ ਗਈ ਹੈ ਪਰ ਅਜੇ ਵੀ ਕੋਰੋਨਾ ਦਾ ਖ਼ਤਰਾ ਟਲਿਆ ਨਹੀਂ ਹੈ। ਬੀਤੇ ਦਿਨ ਸ਼ਹਿਰ ’ਚ 7 ਲੋਕਾਂ ਦੀ ਇਸ ਮਹਾਮਾਰੀ ਨਾਲ ਮੌਤ ਹੋ ਗਈ ਪਰ ਇਸ ਦੇ ਬਾਵਜੂਦ ਲੋਕ ਕੋੋਰੋਨਾ ਨਿਯਮਾਂ ਦੀ ਸ਼ਰੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਜਲੰਧਰ ਦੀ ਮਕਸੂਦਾਂ ਸਬਜ਼ੀ ਮੰਡੀ ’ਚ ਲੋਕਾਂ ਵੱਲੋਂ ਕੋਰੋਨਾ ਨਿਯਮਾਂ ਦੀਆਂ ਸ਼ਰੇਆਮ ਧੱਜੀਆਂ ਉਡਾਈਆਂ ਗਈਆਂ।
ਇਹ ਵੀ ਪੜ੍ਹੋ: ਰੂਪਨਗਰ ਦੇ ਇਸ ਪਿੰਡ ਦੀ ਸਿਆਸੀ ਆਗੂਆਂ ਨੂੰ ਚਿਤਾਵਨੀ, ਸੋਚ ਸਮਝ ਕੇ ਪਿੰਡ ਦਾਖ਼ਲ ਹੋਣ 'ਲੀਡਰ'
ਸਬਜ਼ੀ ਮੰਡੀ ’ਚ ਲੋਕਾਂ ਵੱਲੋਂ ਕੋਰੋਨਾ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਹੈ। ਸਬਜ਼ੀ ਵੇਚਣ ਅਤੇ ਖ਼ਰੀਦਣ ਵਾਲੇ ਲੋਕਾਂ ’ਚ ਕੁਝ ਨੇ ਤਾਂ ਮਾਸਕ ਵੀ ਨਹੀਂ ਪਹਿਨਿਆ ਹੋਇਆ ਸੀ। ਸਿਹਤ ਮਹਿਕਮੇ ਦੀ ਲੋਕਾਂ ਨੂੰ ਅਪੀਲ ਹੈ ਕਿ ਭਾਵੇਂ ਕੋੋਰੋਨਾ ਕੇਸਾਂ ’ਚ ਗਿਰਾਵਟ ਆਈ ਹੈ ਪਰ ਹੁਣ ਵੀ ਪੂਰੀ ਸਾਵਧਾਨੀ ਵਰਤਣ ਦੀ ਲੋੜ ਹੈ।
ਇਹ ਵੀ ਪੜ੍ਹੋ: ਜਲੰਧਰ: ਪਿੰਡ ’ਚ ਹੋਏ ਝਗੜੇ ਦੌਰਾਨ ਪਤੀ ਨੂੰ ਛੁਡਾਉਣਾ ਪਤਨੀ ਨੂੰ ਪਿਆ ਮਹਿੰਗਾ, ਮਿਲੀ ਦਰਦਨਾਕ ਮੌਤ