ਜਲੰਧਰ ''ਚ ਅੱਧੀ ਰਾਤ ਨੂੰ ਆਟੋ ''ਚ ਆਏ ਨੌਜਵਾਨ ਨੇ ਮਚਾਇਆ ਹੰਗਾਮਾ, CCTV ''ਚ ਕੈਦ ਹੋਈ ਘਟਨਾ

Monday, Jul 29, 2024 - 11:07 AM (IST)

ਜਲੰਧਰ (ਸੋਨੂੰ)- ਜਲੰਧਰ 'ਚ ਚੋਰਾਂ ਅਤੇ ਲੁਟੇਰਿਆਂ ਦਾ ਆਤੰਕ ਲਗਾਤਾਰ ਵਧਦਾ ਜਾ ਰਿਹਾ ਹੈ। ਇਸੇ ਦੌਰਾਨ ਖ਼ਬਰ ਸਾਹਮਣੇ ਆਈ ਹੈ ਕਿ ਬੀਤੀ ਰਾਤ ਥਾਣਾ ਨੰਬਰ 8 ਦੇ ਖੇਤਰ ਵਿਚ ਪੈਂਦੇ ਟਰਾਂਸਪੋਰਟ ਨਗਰ ਨੇੜੇ ਈਕੋ ਸਪਾਰਕ ਈ-ਰਿਕਸ਼ਾ ਦੀ ਦੁਕਾਨ ਵੱਲ ਆਟੋ ਰਿਕਸ਼ਾ ਵਿਚ ਆਏ 4 ਚੋਰਾਂ ਨੇ ਦੁਕਾਨ ਦਾ ਸ਼ਟਰ ਤੋੜ ਕੇ 12 ਈ. -ਰਿਕਸ਼ਾ ਬੈਟਰੀਆਂ ਚੋਰੀ ਕਰ ਲਈਆਂ। 

ਇਸ ਸਬੰਧੀ ਜਾਣਕਾਰੀ ਦਿੰਦੇ ਦੁਕਾਨ ਦੇ ਮਾਲਕ ਰੋਹਿਤ ਅਰੋੜਾ ਨੇ ਦੱਸਿਆ ਕਿ ਹਰ ਰੋਜ਼ ਦੀ ਤਰ੍ਹਾਂ ਉਹ ਰਾਤ 10 ਵਜੇ ਦੁਕਾਨ ਬੰਦ ਕਰਕੇ ਘਰ ਚਲੇ ਗਏ ਸਨ। ਸਵੇਰੇ ਉਸ ਨੂੰ ਗੁਆਂਢੀ ਦਾ ਫੋਨ ਆਇਆ ਕਿ ਦੁਕਾਨ ਦਾ ਸ਼ਟਰ ਟੁੱਟਿਆ ਹੋਇਆ ਹੈ। ਇਸ ਤੋਂ ਬਾਅਦ ਜਦੋਂ ਉਸ ਨੇ ਆ ਕੇ ਵੇਖਿਆ ਤਾਂ ਦੁਕਾਨ ਦਾ ਸ਼ਟਰ ਸਾਈਡ ਤੋਂ ਟੁੱਟਿਆ ਹੋਇਆ ਸੀ। ਜਦੋਂ ਉਸ ਨੇ ਦੁਕਾਨ ਦੇ ਅੰਦਰ ਜਾ ਕੇ ਵੇਖਿਆ ਤਾਂ ਸ਼ਟਰ ਦੇ ਕੋਲ ਬੈਟਰੀ ਪਈ ਸੀ ਪਰ ਉਹ ਉੱਥੇ ਨਹੀਂ ਸੀ।

PunjabKesari

ਇਹ ਵੀ ਪੜ੍ਹੋ-  ਕੁੱਲ੍ਹੜ ਪਿੱਜ਼ਾ ਕੱਪਲ ਦੀ ਤਰ੍ਹਾਂ ਜਲੰਧਰ ਦੀ ਇਸ ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ ਤੇ ਮਾਡਲ ਦੀ ਅਸ਼ਲੀਲ ਵੀਡੀਓ ਵਾਇਰਲ

ਇਸ ਦੇ ਨਾਲ ਹੀ ਦਫ਼ਤਰ ਵਿੱਚ ਵੀ ਸਾਰਾ ਸਾਮਾਨ ਖਿੱਲਰਿਆ ਪਿਆ ਸੀ। ਜਦੋਂ ਸੀ. ਸੀ. ਟੀ. ਵੀ. ਜਦੋਂ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਰਾਤ ਕਰੀਬ 3 ਵਜੇ ਉਨ੍ਹਾਂ ਦੀ ਦੁਕਾਨ ਦੇ ਬਾਹਰ ਇਕ ਆਟੋ ਰੁਕਦਾ ਹੈ। ਇਸ ਆਟੋ ਵਿੱਚ ਆਏ ਚਾਰ ਚੋਰਾਂ ਨੇ ਦੁਕਾਨ ਦੇ ਬਾਹਰ ਆਟੋ ਰਿਕਸ਼ਾ ਰੋਕ ਕੇ ਦੁਕਾਨ ਦਾ ਸ਼ਟਰ ਸਾਈਡ ਤੋਂ ਉਖਾੜ ਕੇ ਅੰਦਰੋਂ 12 ਬੈਟਰੀਆਂ ਚੋਰੀ ਕਰ ਲਈਆਂ ਅਤੇ ਆਟੋ ਰਿਕਸ਼ਾ ਵਿੱਚ ਬੈਠ ਕੇ ਲੈ ਗਏ। ਰੋਹਿਤ ਅਰੋੜਾ ਨੇ ਦੱਸਿਆ ਕਿ ਇਕ ਬੈਟਰੀ ਦੀ ਕੀਮਤ 10 ਹਜ਼ਾਰ ਰੁਪਏ ਹੈ। ਇਸ ਦੇ ਨਾਲ ਹੀ ਚੋਰ ਦਫ਼ਤਰ ਵਿੱਚ ਪਈ 7 ਹਜ਼ਾਰ ਰੁਪਏ ਦੀ ਨਕਦੀ ਵੀ ਚੋਰੀ ਕਰਕੇ ਲੈ ਗਏ ਹਨ। ਘਟਨਾ ਦੀ ਸੀ. ਸੀ. ਟੀ. ਵੀ. ਵੀਡੀਓ ਸਮੇਤ ਇਹ ਜਾਣਕਾਰੀ ਥਾਣਾ ਨੰਬਰ 8 ਦੇ ਏ. ਐੱਸ. ਆਈ. ਸੰਜੇ ਕੁਮਾਰ ਨੂੰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਕਈ ਥਾਈਂ ਭਾਰੀ ਮੀਂਹ, Alert ਹੋ ਗਿਆ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News