ਗਲਤ ਸ਼ਬਦਾਵਲੀ ਦੀ ਵਰਤੋਂ ਕਰਨ ''ਤੇ ਮੁਸਲਿਮ ਭਾਈਚਾਰੇ ''ਚ ਰੋਸ, ਫੂਕਿਆ ਪੁਤਲਾ
Friday, Sep 13, 2019 - 04:25 PM (IST)

ਜਲੰਧਰ (ਮਜਹਰ) - ਮਸਜਿੱਦ-ਏ-ਕੁੱਬਾ ਖਾਂਬ੍ਰਾ 'ਚ ਇਕ ਔਰਤ ਵਲੋਂ ਇਮਾਮ ਅਤੇ ਕੁਰਾਨ ਦੇ ਖਿਲਾਫ ਗਲਤ ਸ਼ਬਦਾਵਲੀ ਦੀ ਵਰਤੋਂ ਕਰਨ 'ਤੇ ਮੁਸਲਿਮ ਭਾਈਚਾਰੇ 'ਚ ਰੋਸ ਦੀ ਭਾਵਨਾ ਪਾਈ ਜਾ ਰਹੀ ਹੈ। ਇਸ ਰੋਸ ਦੇ ਤਹਿਤ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਦੇ ਹੋਏ ਜ਼ੋਰਦਾਰ ਪ੍ਰਦਰਸ਼ਨ ਕੀਤਾ ਅਤੇ ਪੁਲਸ ਖਿਲਾਫ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਕਰਦਿਆਂ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਨਾਂ 'ਤੇ ਇਕ ਮੰਗ-ਪੱਤਰ ਵੀ ਭੇਜਿਆ, ਜਿਸ 'ਚ ਉਨ੍ਹਾਂ ਨੇ ਇਸ ਮਾਮਲੇ ਦੇ ਸਬੰਧ 'ਚ ਕਾਰਵਾਈ ਕਰਨ ਦੀ ਮੰਗ ਕੀਤੀ।
ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਪੁਲਸ ਨੇ 7 ਦਿਨ ਬੀਤ ਜਾਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ, ਜਿਸ ਕਾਰਨ ਉਨ੍ਹਾਂ ਨੂੰ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ। ਉਨ੍ਹਾਂ ਪੁਲਸ ਨੂੰ ਅਲਟੀਮੇਟਮ ਦਿੰਦੇ ਹੋਏ ਕਿਹਾ ਕਿ ਜੇਕਰ ਮੰਗਲਵਾਰ ਤੱਕ ਇਸ ਮਾਮਲੇ ਦਾ ਮੁਲਜ਼ਮ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਉਹ ਤਿੱਖਾ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋ ਜਾਣਗੇ।