ਜਲੰਧਰ-ਨਕੋਦਰ ਰੋਡ ’ਚ ਵਾਪਰਿਆ ਸੜਕੀ ਹਾਦਸਾ, 1 ਵਿਅਕਤੀ ਦੀ ਮੌਤ, 2 ਗੰਭੀਰ ਤੌਰ ’ਤੇ ਜ਼ਖ਼ਮੀ

02/22/2021 1:40:22 PM

ਜਲੰਧਰ (ਵਰਿੰਦਰ) - ਜਲੰਧਰ-ਨਕੋਦਰ ਮੁੱਖ ਮਾਰਗ ’ਤੇ ਪਿੰਡ ਬਾਦਸ਼ਾਹਪੁਰ ਦੇ ਨੇੜੇ ਅੱਜ ਸਵੇਰੇ ਇਕ ਦਰਦਨਾਕ ਸੜਕ ਹਾਦਸਾ ਵਾਪਰ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦਰਦਨਾਕ ਸੜਕ ਹਾਦਸੇ ’ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 2 ਲੋਕਾਂ ਦੇ ਗੰਭੀਰ ਤੌਰ ’ਤੇ ਜ਼ਖ਼ਮੀ ਹੋਣ ਦਾ ਪਤਾ ਲੱਗਾ ਹੈ। ਹਾਦਸੇ ’ਚ ਹੋਏ ਜ਼ਖਮੀ ਲੋਕਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ, ਜਿਥੇ ਉਨ੍ਹਾਂ ਦੀ ਹਾਲਤ ਇਸ ਸਮੇਂ ਸਹੀ ਦੱਸੀ ਜਾ ਰਹੀ ਹੈ। 

ਪੜ੍ਹੋ ਇਹ ਵੀ ਖ਼ਬਰ - ਪੰਜਾਬ ਦੇ ਨੌਜਵਾਨ ਦੀ ਇਟਲੀ ’ਚ ਭੇਤਭਰੇ ਹਾਲਾਤਾਂ ’ਚ ਮੌਤ, ਭੁੱਬਾਂ ਮਾਰ ਰੋਇਆ ਪਰਿਵਾਰ

ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਟਰੱਕ ਅਤੇ ਇਕ ਕੈਂਟਰ ਦੀ ਆਹਮੋ-ਸਾਹਮਣੇ ਟੱਕਰ ਹੋ ਜਾਣ ਕਾਰਨ ਵਪਰਿਆ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੀ ਲਾਂਬੜਾ ਪੁਲਸ ਨੇ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਚੁੱਕ ਕੇ ਪੋਸਟਮਾਰਟ ਲਈ ਹਸਪਤਾਲ ਭੇਜ ਦਿੱਤਾ, ਜਦਕਿ ਜ਼ਖ਼ਮੀ ਵਿਅਕਤੀਆਂ ਨੂੰ ਇਲਾਜ ਲਈ ਜਲੰਧਰ ਦੇ ਹਸਪਤਾਲ ’ਚ ਦਾਖ਼ਲ ਕਰਵਾ ਦਿੱਤਾ। ਇਸ ਤੋਂ ਬਾਅਦ ਪੁਲਸ ਨੇ ਇਸ ਮਾਮਲੇ ਦੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।

ਪੜ੍ਹੋ ਇਹ ਵੀ ਖ਼ਬਰ - ਰੇਲਵੇ ਲਾਈਨ ’ਤੇ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ ’ਚ ਆਇਆ ਨਵਾਂ ਮੋੜ, ਲਾਏ ਕਤਲ ਦੇ ਦੋਸ਼

rajwinder kaur

This news is Content Editor rajwinder kaur