ਜਲੰਧਰ: ਸੁਬਾਨਾ ਪਿੰਡ ਨੇੜੇ ਵਿਅਕਤੀ ਦੀ ਦਰੱਖਤ ਨਾਲ ਲਟਕਦੀ ਮਿਲੀ ਲਾਸ਼

11/27/2019 12:22:57 AM

ਜਲੰਧਰ,(ਵਰੁਣ): ਸ਼ਹਿਰ ਦੇ ਸੁਬਾਨਾ ਪਿੰਡ ਨੇੜੇ ਰੇਲਵੇ ਫਾਟਕ ਕੋਲ ਇਕ ਵਿਅਕਤੀ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਸੁਬਾਨਾ ਪਿੰਡ ਨੇੜੇ ਸਥਿਤ ਰੇਲਵੇ ਫਾਟਕ ਕੋਲ ਸਥਿਤ ਡੂੰਘੇ ਗੰਦੇ ਨਾਲੇ ਨਜ਼ਦੀਕ ਇਲਾਕਾ ਨਿਵਾਸੀਆਂ ਨੂੰ ਇਕ ਦਰੱਖਤ 'ਤੇ ਅਛਪਛਾਤੇ ਵਿਅਕਤੀ ਦੀ ਲਾਸ਼ ਲਟਕਦੀ ਦਿਖਾਈ ਦਿੱਤੀ। ਜਿਸ ਦੀ ਸੂਚਨਾ ਉਨ੍ਹਾਂ ਨੇ ਪੁਲਸ ਨੂੰ ਦਿੱਤੀ ਗਈ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਬੜ੍ਹੀ ਮੁਸ਼ਕਿਲ ਨਾਲ ਦਰੱਖਤ ਤੋਂ ਹੇਠਾਂ ਉਤਾਰਿਆ ਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਮੌਕੇ 'ਤੇ ਪੁੱਜੇ ਥਾਣਾ ਡਵੀਜ਼ਨ ਨੰਬਰ 7 ਦੇ ਏ. ਐਸ. ਆਈ. ਕਮਲਜੀਤ ਸਿੰਘ ਨੇ ਦੱਸਿਆ ਕਿ ਲਾਸ਼ ਦੀ ਪਛਾਣ ਅਜੇ ਨਹੀਂ ਹੋ ਸਕੀ ਹੈ, ਜਿਸ ਲਈ ਲਾਸ਼ ਨੂੰ 72 ਘੰਟਿਆਂ ਲਈ ਮੁਰਦਾ ਘਰ 'ਚ ਰਖਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।