ਸਕੀ ਭਾਣਜੀ ਨੂੰ ਹਵਸ ਦਾ ਸ਼ਿਕਾਰ ਬਣਾਉਣ ਵਾਲਾ ਮਾਮਾ ਗ੍ਰਿਫਤਾਰ
Wednesday, Jul 24, 2019 - 02:52 PM (IST)

ਜਲੰਧਰ (ਮਹੇਸ਼) - ਆਪਣੀ ਸਕੀ ਭਾਣਜੀ ਨੂੰ ਹਵਸ ਦਾ ਸ਼ਿਕਾਰ ਬਣਾਉਣ ਵਾਲੇ ਮੁਲਜ਼ਮ ਮਾਮੇ ਨੂੰ ਪੁਲਸ ਨੇ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧ 'ਚ ਜਾਣਕਾਰੀ ਦਿੰਦਿਆਂ ਫਤਿਹਪੁਰ ਪੁਲਸ ਦੇ ਚੌਕੀ ਪ੍ਰਭਾਰੀ ਭੂਸ਼ਣ ਕੁਮਾਰ ਨੇ ਕਿਹਾ ਕਿ ਦੋਸ਼ੀ ਪਵਨ ਨੇ ਕੁਝ ਦਿਨ ਪਹਿਲਾਂ ਆਪਣੀ ਭਾਣਜੀ ਨਾਲ ਜਬਰ-ਜ਼ਨਾਹ ਕਰਨ ਦੀ ਘਟਨਾ ਨੂੰ ਅੰਜਾਮ ਦਿੱਤਾ ਸੀ, ਜਿਸ ਤੋਂ ਬਾਅਦ ਉਹ ਫਰਾਰ ਹੋ ਗਿਆ ਸੀ। ਪੁਲਸ ਨੇ ਉਕਤ ਦੋਸ਼ੀ ਨੂੰ ਅੱਜ ਕਾਬੂ ਕਰਕੇ ਉਸ ਖਿਲਾਫ ਮਾਮਲਾ ਦਰਜ ਕਰ ਦਿੱਤਾ ਹੈ।